Nabaz-e-punjab.com

307 ਕੇਸਾਂ ਵਿੱਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ: ਵਿਵੇਕ ਪੁਰੀ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਵਿੱਚ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਪਿਛਲੀ ਤਿਮਾਹੀ ਦੌਰਾਨ ਹੁਣ ਤੱਕ 307 ਕੇਸਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਵਿਵੇਕ ਪੁਰੀ ਨੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੌਰਾਨ ਸਾਂਝੀ ਕੀਤੀ।
ਸ੍ਰੀ ਪੁਰੀ ਨੇ ਦੱਸਿਆ ਕਿ 14 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਵਿੱਚ ਵੱਧ ਤੋਂ ਵੱਧ ਲੋੜਵੰਦਾਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਮੁੱਚੇ ਜ਼ਿਲ੍ਹੇ ਅੰਦਰ ਜਿਨ੍ਹਾਂ ਸਾਂਝ ਕੇਂਦਰਾਂ ਵਿੱਚ ਪੈਰਾ ਲੀਗਲ ਵਲੰਟੀਅਰਾਂ ਦੇ ਬੈਠਣ ਲਈ ਢੁਕਵੀਂ ਵਿਵਸਥਾ ਨਹੀਂ ਹੈ, ਉਨ੍ਹਾਂ ਵਿੱਚ ਪੈਰਾ ਲੀਗਲ ਵਲੰਟੀਅਰਜ਼ ਦੇ ਬੈਠਣ ਦਾ ਯੋਗ ਪ੍ਰਬੰਧ ਕੀਤਾ ਜਾਵੇ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਹੋਰ ਵੱਖ ਵੱਖ ਕਾਰਜਾਂ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਚਰਚਾ ਕਰਦਿਆਂ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਬਣਾਏ ਗਏ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਰਿਪੋਰਟ ਰੈਗੂਲਰ ਆਧਾਰ ’ਤੇ ਭੇਜੀ ਜਾਵੇ।
ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਸ਼ਿਖਾ ਗੋਇਲ ਨੇ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਮਿਸ ਦੀਪਿਕਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਹਿਲ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੈਦਵਾਨ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…