Share on Facebook Share on Twitter Share on Google+ Share on Pinterest Share on Linkedin ਪਿਛਲੀ ਤਿਮਾਹੀ ਦੌਰਾਨ 386 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ: ਹਰਪਾਲ ਸਿੰਘ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਲਈ 308 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ: ਜ਼ਿਲ੍ਹਾ ਤੇ ਸੈਸ਼ਨ ਜੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਵਿੱਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੇਣ ’ਤੇ ਜ਼ੋਰ ਨਬਜ਼-ਏ-ਪੰਜਾਬ, ਮੁਹਾਲੀ, 4 ਅਕਤੂਬਰ: ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਚੇਅਰਮੈਨ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਹੋਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਵਿੱਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੇਣ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ, ਏਡੀਸੀ (ਵਿਕਾਸ), ਗੀਤਿਕਾ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਬਲਜਿੰਦਰ ਸਿੰਘ, ਚੀਫ਼ ਜੁਡੀਸ਼ਲ ਮੈਜਿਸਟਰੇਟ ਅਨੀਸ਼ ਗੋਇਲ, ਐਸਪੀ (ਟਰੈਫ਼ਿਕ) ਹਰਿੰਦਰ ਸਿੰਘ ਮਾਨ, ਉਪ ਜ਼ਿਲ੍ਹਾ ਅਟਾਰਨੀ ਦਿਲਪ੍ਰੀਤ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਐਡਹਾਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਦੱਪਰ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕਾਰਜਾਂ ਦਾ ਮੁਲਾਂਕਣ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪਿਛਲੀ ਤਿਮਾਹੀ ਦੌਰਾਨ 386 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਜੁਡੀਸ਼ਲ ਅਧਿਕਾਰੀਆਂ ਵੱਲੋਂ 308 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਸਬੰਧਤ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ, ਗ੍ਰਿਫ਼ਤਾਰੀ ਸਮੇਂ ਅਤੇ ਪੁਲੀਸ ਰਿਮਾਂਡ ਦੌਰਾਨ ਅਧਿਕਾਰਾਂ ਸਬੰਧੀ ਪੁਲੀਸ ਦੇ ਤਫ਼ਤੀਸ਼ੀ ਅਫ਼ਸਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਸਪੈਸ਼ਲ ਜੁਵੇਨਾਈਲ ਪੁਲੀਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 21 ਅਕਤੂਬਰ ਨੂੰ ਰਾਜ ਪੱਧਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿੱਚ ਲੈਂਡ ਐਕੁਈਜ਼ੀਸ਼ਨ, ਐਮਏਸੀਟੀ ਅਤੇ ਪਰਿਵਾਰਕ ਮਸਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ