ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਚੇਅਰਮੈਨ ਨੇ ਲਹਿਰਾਇਆ ਤਿਰੰਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
74ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਬਹੁਤ ਸਾਦੇ ਢੰਗ ਨਾਲ ਆਜ਼ਾਦੀ ਦਿਵਸ ਦਾ ਸਮਾਗਮ ਰਚਾਇਆ ਗਿਆ। ਇਸ ਮੌਕੇ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਪ੍ਰੋ. ਯੋਗਰਾਜ ਨੇ ਜਿੱਥੇ ਭਾਰਤ ਦੀ ਆਜ਼ਾਦੀ ਵਿੱਚ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ, ਦੇਸ਼-ਭਗਤਾਂ ਨੂੰ ਯਾਦ ਕੀਤਾ, ਉੱਥੇ ਨਾਲ ਹੀ ਕੋਵਿਡ-19 ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਉਨ੍ਹਾਂ ਡਾਕਟਰਾਂ, ਨਰਸਾਂ ਅਤੇ ਹੋਰ ਕਰਮਚਾਰੀ ਜੋ ਲੋਕ ਭਲਾਈ ਦੇ ਇਸ ਕਾਰਜ ਵਿੱਚ ਡਟੇ ਹੋਏ ਹਨ, ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਆਪਣੇ ਭਾਸ਼ਣ ਵਿੱਚ ਬੋਲਦਿਆਂ ਕਿਹਾ ਕਿ ਜਿਵੇਂ ਹੀ ਪੰਜਾਬ ਦਾ ਮਾਹੌਲ ਸੁਖਾਵਾਂ ਹੋਵੇਗਾ ਤਾਂ ਸਿੱਖਿਆ ਬੋਰਡ ਦੇ ਦਫ਼ਤਰੀ ਕੰਮਾਂ ਵਿੱਚ ਬਿਹਤਰੀ ਲਿਆਂਦੀ ਜਾਵੇਗੀ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ ਸਮੇਤ ਉੱਪ ਸਕੱਤਰ ਗੁਰਤੇਜ਼ ਸਿੰਘ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ। ਕੋਵਿਡ-19 ਦੀ ਹਦਾਇਤਾਂ ਦਾ ਪਾਲਣ ਕਰਦਿਆਂ ਇਹ ਸਮਾਗਮ ਬਿਲਕੁਲ ਸਾਦੇ ਢੰਗ ਨਾਲ ਆਯੋਜਨ ਕੀਤਾ ਗਿਆ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…