
ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਸੜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਕਾਰਪੋਰੇਸ਼ਨ ਮਹਾਸੰਘ ਦੇ ਸੱਦੇ ’ਤੇ ਅੱਜ ਸਕੂਲ ਬੋਰਡ ਦੇ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਟਰੈਫ਼ਿਕ ਲਾਈਟ ਪੁਆਇੰਟ ’ਤੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਜਰਨਲ ਸਕੱਤਰ ਰਾਜ ਕੁਮਾਰ ਨੇ ਦੱਸਿਆਂ ਕਿ ਪੰਜਾਬ ਬੋਰਡ ਵਿੱਚ ਲਗਪਗ 550 ਕੱਚੇ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਇਹ ਵਾਅਦਾ ਕੀਤਾ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਸੂਬੇ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪ੍ਰੰਤੂ ਸਰਕਾਰ ਨੇ ਹੁਣ ਤੱਕ ਇੱਕ ਵੀ ਕੱਚੇ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤਾ।
ਮਹਾਸੰਘ ਦੇ ਸੂਬਾ ਕਨਵੀਨਰ ਤਾਰਾ ਸਿੰਘ ਨੇ ਦੱਸਿਆ ਕਿ ਬੀਤੀ 8 ਅਕਤੂਬਰ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਮਹਾਸੰਘ ਦੇ ਮੋਹਰੀ ਆਗੂਆਂ ਦੀ ਮੀਟਿੰਗ ਦੌਰਾਨ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਲਈ ਐਕਟ ਲਿਆਉਣ ਦੀ ਗੱਲ ਮੰਨੀ ਸੀ ਪਰ 20 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਜਿਸ ਦੇ ਰੋਸ ਵਜੋਂ 17 ਨਵੰਬਰ ਨੂੰ ਉਦਯੋਗ ਭਵਨ ਸੈਕਟਰ-17 ਵਿੱਚ ਮਹਾਸੰਘ ਦੇ ਝੰਡੇ ਹੇਠ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।
ਇਸ ਮੌਕੇ ਮਹਾਸੰਘ ਦੇ ਆਗੂ ਹਰਕੇਸ਼ ਰਾਣਾ, ਬਲਵੰਤ ਸਿੰਘ, ਸਵਰਨ ਸਿੰਘ ਅਤੇ ਛੀਨਾ, ਮੁਹਾਲੀ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਭਗਵੰਤ ਸਿੰਘ, ਬਲਜਿੰਦਰ ਸਿੰਘ ਬਰਾੜ, ਪ੍ਰਭਦੀਪ ਸਿੰਘ ਬੋਪਾਰਾਏ, ਮਨੋਜ ਰਾਣਾ, ਗੁਰਇਕਬਾਲ ਸਿੰਘ ਸੋਢੀ, ਸਤਨਾਮ ਸਿੰਘ ਸੱਤਾ, ਬੂਟਾ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਸੁਖਚੈਨ ਸਿੰਘ, ਵਿਕਰਮ ਸਿੰਘ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਤਜਿੰਦਰ ਸਿੰਘ, ਨਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਕੁਲਵੀਰ ਸਿੰਘ, ਭੁਪਿੰਦਰ ਸਿੰਘ, ਮੈਡਮ ਸੁਸ਼ਮਾ, ਸੁਖਵਿੰਦਰ ਕੌਰ, ਸੰਯੋਕਤਾ ਰਾਣੀ, ਸੀਮਾ ਰਾਣੀ, ਮਨਿੰਦਰ ਕੌਰ, ਹਰਮੇਸ਼ ਕੌਰ, ਕਰਮਜੀਤ ਕੌਰ, ਨਰਿੰਦਰ ਕੌਰ, ਸ਼ਰੇਸ਼ਟਾ, ਰਾਜਪਾਲ ਕੌਰ ਅਤੇ ਹੋਰ ਸਾਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।