ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿੱਚ ਦੋ ਰੋਜ਼ਾ ਆਈ.ਕੇ.ਜੀ. ਪੀ.ਟੀ.ਯੂ ਇੰਟਰ ਕਾਲਜ ਕਬੱਡੀ ਟੂਰਨਾਮੈਂਟ ਦਾ ਆਯੋਜਨ

ਵੱਖ-ਵੱਖ ਕਾਲਜਾਂ ਦੀਆਂ 12 ਟੀਮਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ, ਫਗਵਾੜਾ ਨੇ ਜਿੱਤਿਆ ਗੋਲਡ ਮੈਡਲ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਨਵੰਬਰ:
ਇੱਥੋਂ ਦੇ ਨੇੜਲੇ ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿੱਚ ਦੋ-ਦਿਨਾਂ ਆਈ.ਕੇ.ਜੀ. ਪੀਟੀਯੂ ਇੰਟਰ ਕਾਲਜ ਕਬੱਡੀ ਟੂਰਨਾਮੈਂਟ (ਪੁਰਸ਼) ਦਾ ਆਯੋਜਨ ਕੀਤਾ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਸੰਸਥਾ ਦੇ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਮੁਹਾਲੀ ਵਿੱਚ ਵਧੀਆ ਢੰਗ ਨਾਲ ਕੀਤੀ ਗਈ। ਇਸ ਦੌਰਾਨ ਆਯੋਜਿਤ ਵੱਖ ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਰ.ਆਈ.ਟੀ. ਫਗਵਾੜਾ ਨੇ ਗੋਲਡ ਮੈਡਲ ਜਿੱਤਿਆ ਜਦੋਂ ਕਿ ਸੀ.ਜੀ.ਸੀ. ਕਾਲਜ ਝੰਜੇੜੀ ਨੇ ਬਰਾਊਨਜ਼ ਅਤੇ ਡੀ.ਆਈ.ਈ.ਟੀ ਨੇ ਸਿਲਵਰ ਮੈਡਲ ਜਿੱਤਿਆ।
ਗੌਰਤਲਬ ਹੈ ਕਿ ਉਪਰੋਕਤ ਟੂਰਨਾਮੈਂਟ ਵਿੱਚ ਵੱਖ-ਵੱਖ ਕਾਲਜਾਂ ਦੀਆਂ 12 ਟੀਮਾਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚ ਏ.ਐੱਸ. ਗਰੁੱਪ ਆਫ਼ ਇੰਸਟੀਚਿਊਟ ਖੰਨਾ, ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਝੰਜੇੜੀ, ਦੋਆਬਾ ਬਿਜਨਸ ਸਕੂਲ ਖਰੜ, ਦੋਆਬਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਖਰੜ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ, ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਭੱਦਲ, ਆਈ.ਕੇ.ਜੀ.ਪੀਟੀਯੂ ਹੁਸ਼ਿਆਰਪੁਰ, ਆਈ.ਕੇ.ਜੀ.ਪੀ.ਟੀ.ਯੂ ਕਪੂਰਥਲਾ, ਲੁਧਿਆਣਾ ਇੰਜੀਨੀਅਰਿੰਗ ਅਤੇ ਤਕਨਾਲੋਜੀ ਸੰਸਥਾ ਕਟਾਨੀ ਕਲਾਂ, ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨੀਕ ਫਗਵਾੜਾ, ਸੰਤ ਬਾਬਾ ਭਾਗ ਸਿੰਘ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ ਅਤੇ ਸ਼ਿਵਾਲਿਕ ਕਾਲਜ ਨੰਗਲ ਸ਼ਾਮਲ ਹਨ।
ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਸੰਸਥਾ ਦੇ ਚੇਅਰਮੈਨ ਡਾ.ਐਚ.ਐਸ.ਬਾਠ, ਮੈਨੇਜਿੰਗ ਵਾਈਸ ਚੇਅਰਮੈਨ ਐਸ.ਐਸ ਸੰਘਾ, ਐਗਜ਼ੀਕਿਊਟਿਵ ਵਾਈਸ ਚੇਅਰਮੈਨ ਮਨਜੀਤ ਸਿੰਘ ਤੋਂ ਇਲਾਵਾ ਟਰੱਸਟੀ ਏ.ਐਸ ਸੰਘਾ ਨੇ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਐਚ. ਐੱਸ. ਬਾਠ ਨੇ ਸਾਰੇ ਕਾਲਜਾਂ ਨੂੰ ਵਧਾਈ ਦਿੱਤੀ ਅਤੇ ਜੇਤੂਆਂ ਦੇ ਚਮਕਦਾਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਅਜਿਹੇ ਮੁਕਾਬਲਿਆਂ ਵਿੱਚ ਨੌਜਵਾਨ ਖਿਡਾਰੀਆਂ ਨੂੰ ਇੱਕ ਪੜਾਅ ’ਤੇ ਲਿਆਉਣ, ਖਿਡਾਰੀਆਂ ਵਿੱਚ ਖੇਡ ਭਾਵਨਾ ਵਧਾਉਣ, ਗੁਣਵੱਤਾ ਅਤੇ ਪ੍ਰਦਰਸ਼ਨ ਨੂੰ ਵਿਕਸਤ ਕਰਨ ਅਤੇ ਉਨ੍ਹਾਂ ਦੇ ਹੁਨਰ ਨੂੰ ਵਧਾਉਣ ਦੇ ਇਲਾਵਾ ਖਿਡਾਰੀਆਂ ਲਈ ਇੱਕ ਮੌਕਾ ਪ੍ਰਦਾਨ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਦਵਿੰਦਰ ਸਿੰਘ ਕੋਹਲੀ (ਸੁਪਰਵਾਈਜ਼ਰ), ਦਵਿੰਦਰ ਕੁਮਾਰ (ਸਰਕਾਰੀ ਰੈਫਰੀ), ਮਨਜੀਤ ਸਿੰਘ, ਰਵਿੰਦਰ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਹਰਮਨਜੀਤ ਸਿੰਘ ਆਦਿ ਸ਼ਾਮਿਲ ਹੋਏ। ਇਸ ਸਮੇਂ ਦੌਰਾਨ ਦੋਆਬਾ ਗਰੁੱਪ ਆਫ਼ ਕਾਲਜਿਜ਼ ਦੀ ਮੈਨੇਜਮੈਂਟ ਕਮੇਟੀ ਨੇ ਸਾਰੇ ਜੇਤੂਆਂ ਅਤੇ ਨਾਮਜ਼ਦ ਵਿਅਕਤੀਆਂ ਨੂੰ ਮੈਡਲ ਅਤੇ ਯਾਦ ਪੱਤਰ ਪ੍ਰਦਾਨ ਕਰਕੇ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…