ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ: ਭਾਈ ਜੇਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ’ਤੇ ਕਈ ਦਫ਼ਤਰਾਂ ਵਿੱਚ ਛੁੱਟੀ ਨਾ ਹੋਣ ਕਰਕੇ ਅੱਜ ਇਕ ਹੰਗਾਮੀ ਮੀਟਿੰਗ ਕੀਤੀ ਗਈ। ਕਲਗੀਧਰ ਸੇਵਕ ਜਥਾ ਦੇ ਮੁੱਖ ਸੇਵਾਦਾਰ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੰਜਾਬ ਸਰਕਾਰ, ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ 7 ਜੂਨ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ।
ਜਤਿੰਦਰਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 7 ਜੂਨ ਨੂੰ ਮਨਾਇਆ ਜਾ ਰਿਹਾ ਹੈ ਅਤੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਕਈ ਕਾਰਪੋਰੇਸ਼ਨ, ਬੈਂਕ, ਦਫ਼ਤਰ, ਫੈਕਟਰੀਆਂ, ਇੰਸਟੀਚਿਊਟ, ਸਕੂਲ ਖੁੱਲ੍ਹੇ ਹੁੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪੰਜਾਬ ਸਮੇਤ ਗੁਆਂਢੀ ਸੂਬਾ ਹਰਿਆਣਾ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ ਛੁੱਟੀ ਕੀਤੀ ਜਾਵੇ। ਅੱਜ ਹੋਈ ਇਸ ਮੀਟਿੰਗ ਵਿੱਚ ਗੁਰਦੁਆਰਾ ਸਿੰਘ ਸਭਾ ਫੇਜ਼-1 ਦੇ ਪ੍ਰਧਾਨ ਪ੍ਰੀਤਮ ਸਿੰਘ, ਦਲਬੀਰ ਸਿੰਘ ਸੰਧੂ, ਗੁਰਦੀਪ ਸਿੰਘ, ਜਰਨੈਲ ਸਿੰਘ, ਨਿਰਮਲ ਸਿੰਘ ਭੁਰਜੀ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਪਟਿਆਲਵੀ ਅਤੇ ਹੋਰ ਵੀ ਸੰਗਤਾਂ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…