nabaz-e-punjab.com

ਪੰਜਾਬ ਸਰਕਾਰ ਤੇ ਲੋਕਾਂ ਦਰਮਿਆਨ ਪੁਲ ਦਾ ਕੰਮ ਕਰਨ ਲੋਕ ਸੰਪਰਕ ਅਧਿਕਾਰੀ: ਤੇਜਵੀਰ ਸਿੰਘ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵੱਲੋਂ ਵਿਭਾਗ ਦੇ ਅਫ਼ਸਰਾਂ ਨੂੰ ਤਾਕੀਦ

ਸਰਕਾਰੀ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਅਤਿ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ ’ਤੇ ਜ਼ੋਰ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਆਪਣੇ ਕੰਮ ਵਿੱਚ ਹੋਰ ਨਿਖਾਰ ਲਿਆਉਣ: ਗੁਰਕੀਰਤ ਕ੍ਰਿਪਾਲ ਸਿੰਘ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਜੁਲਾਈ:
‘‘ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ\ਜ਼ਿਲ੍ਹਾ ਪੱਧਰ ’ਤੇ ਤਾਇਨਾਤ ਡੀਪੀਆਰਓਜ਼ ਨੂੰ ਪੰਜਾਬ ਸਰਕਾਰ ਅਤੇ ਆਮ ਲੋਕਾਂ ਦਰਮਿਆਨ ਪੁਲ ਦਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮ ਸਹੀ ਅਰਥਾਂ ਵਿੱਚ ਆਮ ਲੋਕਾਂ ਤੱਕ ਪੁੱਜਦੇ ਕੀਤੇ ਜਾ ਸਕਣ।’’ ਇਹ ਗੱਲ ਅੱਜ ਇੱਥੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਮੂਹ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਵਿਭਾਗ ਦੇ ਸਕੱਤਰ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਆਖੀ। ਮੀਟਿੰਗ ਵਿੱਚ ਰਾਜ ਦੇ ਸਾਰੇ ਡੀਪੀਆਰਓਜ਼ ਨੇ ਵੀ ਸ਼ਿਰਕਤ ਕੀਤੀ।
ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿੱਚ ਆਮ ਲੋਕਾਂ ਤੱਕ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਪਹੁੰਚਾਣ ਲਈ ਅਤਿ-ਆਧੁਨਿਕ ਤਕਨੀਕ ਅਤੇ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਜਾਣਾ ਇਕ ਜ਼ਰੂਰਤ ਬਣ ਗਿਆ ਹੈ। ਉਨ੍ਹਾਂ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਫਸਰਾਂ ਨੂੰ ਪੂਰੀ ਤਨਦੇਹੀ ਨਾਲ ਆਪਣਾ ਫਰਜ਼ ਨਿਭਾਉਣ ਲਈ ਕਿਹਾ। ਸਕੱਤਰ ਵੱਲੋਂ ਜ਼ਿਲ੍ਹਿਆਂ ਵਿੱਚ ਤਾਇਨਾਤ ਅਫਸਰਾਂ ਨੂੰ ਸਰਕਾਰ ਦੀਆਂ ਨੀਤੀਆਂ ਸਬੰਧੀ ਫੀਡਬੈਕ ਲੈਣ ਲਈ ਇਕ ਢੁੱਕਵੀਂ ਪ੍ਰਣਾਲੀ ਵਿਕਸਤ ਕਰਨ ਲਈ ਕਿਹਾ ਅਤੇ ਇਸ ਦੇ ਨਾਲ ਹੀ ਇਨ੍ਹਾਂ ਨੀਤੀਆਂ ਪ੍ਰਤੀ ਅਫਸਰਾਂ ਦੇ ਅਧਿਕਾਰ ਖੇਤਰ ਵਿੱਚ ਜੇ ਕੋਈ ਨਰਾਜ਼ਗੀ ਦਿਖਾਈ ਦਿੰਦੀ ਹੈ ਤਾਂ ਲੋਕ ਹਿੱਤ ਵਿੱਚ ਸਰਕਾਰੀ ਤੰਤਰ ਨੂੰ ਉਸ ਸਬੰਧੀ ਜਾਣੂੰ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ ਨੇ ਅਧਿਕਾਰੀਆਂ ਨੂੰ ਆਪਣੇ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਅਤੇ ਮੀਡੀਆ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਵਾਪਰਦੀਆਂ ਗਤੀਵਿਧੀਆਂ ਪ੍ਰਤੀ ਚੇਤੰਨ ਰਹਿਣ ਲਈ ਵੀ ਕਿਹਾ। ਉਨ੍ਹਾਂ ਅਗਾਂਹ ਕਿਹਾ ਕਿ ਲੋਕ ਸੰਪਰਕ ਅਧਿਕਾਰੀ ਸਿਰਫ ਸਰਕਾਰ ਦੇ ਬੁਲਾਰੇ ਵਜੋਂ ਕੰਮ ਨਾ ਕਰਨ ਸਗੋਂ ਲੋਕਾਂ ਦੇ ਜਜ਼ਬਾਤਾਂ ਅਤੇ ਭਾਵਨਾਵਾਂ ਦੀ ਤਰਜ਼ਮਾਨੀ ਵੀ ਕਰਨ ਅਤੇ ਸਰਕਾਰੀ ਨੀਤੀਆਂ ਪ੍ਰਤੀ ਆਪੋ-ਆਪਣੇ ਖੇਤਰਾਂ ਵਿੱਚ ਜਨਤਾ ਦੀ ਫੀਡਬੈਕ ਤੋਂ ਵੀ ਸਰਕਾਰ ਨੂੰ ਜਾਣੂੰ ਕਰਵਾਉਣ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਤੇ ਉਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਸੁਰਿੰਦਰ ਮਲਿਕ, ਡਾ.ਅਜੀਤ ਕੰਵਲ ਸਿੰਘ, ਰਣਦੀਪ ਸਿੰਘ ਆਹਲੂਵਾਲੀਆ ਤੇ ਸ੍ਰੀ ਹਰਜੀਤ ਸਿੰਘ ਗਰੇਵਾਲ (ਤਿੰਨੋਂ ਡਿਪਟੀ ਡਾਇਰੈਕਟਰ), ਮੁਹਾਲੀ ਦੇ ਡੀਪੀਆਰਓ ਸੁਰਜੀਤ ਸਿੰਘ ਸੈਣੀ ਸਮੇਤ ਸਮੂਹ ਜ਼ਿਲ੍ਹਾ ਲੋਕ ਸੰਪਰਕ ਅਫਸਰ ਅਤੇ ਮੁੱਖ ਦਫ਼ਤਰ ਵਿਖੇ ਤਾਇਨਾਤ ਆਈ.ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…