nabaz-e-punjab.com

ਲੋਕ ਸੰਪਰਕ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਐਸੋਸੀਏਸ਼ਨ ਵੱਲੋਂ ਪੀ.ਆਰ.ਓ. ਕਮਲਜੀਤ ਪਾਲ ਦੇ ਭਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 23 ਅਕਤੂਬਰ-
ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਪੀ.ਆਰ.ਓ. ਵਜੋਂ ਤਾਇਨਾਤ ਕਮਲਜੀਤ ਪਾਲ ਦੇ ਵੱਡੇ ਭਰਾ ਸ੍ਰੀ ਮੰਗਤ ਰਾਏ ਪਾਲ ਦੇ ਦੇਹਾਂਤ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਮੰਗਤ ਰਾਏ ਪਾਲ ਜੋ 45 ਵਰਿ•ਆ ਦੇ ਸਨ, ਪੰਜਾਬ ਪੁਲਿਸ ਵਿੱਚ ਹੈਡ ਕਾਂਸਟੇਬਲ ਸਨ ਅਤੇ ਅੱਜ ਉਨ•ਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਪੁੱਤਰ ਤੇ ਤਿੰਨ ਭਰਾ ਛੱਡ ਗਏ ਹਨ। ਉਨ•ਾਂ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਵਿਖੇ ਕਰ ਦਿੱਤਾ ਗਿਆ।
ਵਿਭਾਗ ਦੇ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਐਸੋਸੀਏਸ਼ਨ ਦੇ ਚੇਅਰਪਰਸਨ ਤੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਅਤੇ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਸ੍ਰੀ ਮੰਗਤ ਰਾਏ ਪਾਲ ਦੇ ਅਚਨਚੇਤੀ ਚਲਾਣੇ ਨੂੰ ਪਰਿਵਾਰ ਲਈ ਅਸਹਿ ਤੇ ਅਕਹਿ ਦੱਸਦਿਆਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ•ਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਕਾਮਨਾ ਵੀ ਕੀਤੀ।
ਅੰਤਿਮ ਸੰਸਕਾਰ ਦੀ ਰਸਮ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਸਲਾਮੀ ਵੀ ਦਿੱਤੀ। ਮ੍ਰਿਤਕ ਦੇ ਪੁੱਤਰ ਨਵੀਨ ਪਾਲ ਨੇ ਚਿਤਾ ਨੂੰ ਅਗਨੀ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …