Share on Facebook Share on Twitter Share on Google+ Share on Pinterest Share on Linkedin ਪਬਲਿਕ ਸਕੂਲਾਂ ਵਿੱਚ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ: ਭਾਈ ਜਤਿੰਦਰਪਾਲ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ: ਕਲਗੀਧਰ ਸੇਵਕ ਜਥਾ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਅਤੇ ਸੀਬੀਐਸਈ ਬੋਰਡ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਸਮੇਤ ਸਮੁੱਚੇ ਟਰਾਈਸਿਟੀ ਵਿੱਚ ਪਬਲਿਕ ਕਾਨਵੈਂਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਮੁਹਾਲੀ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਪਬਲਿਕ ਅਤੇ ਇੰਗਲਿਸ਼ ਮੀਡੀਅਮ ਸਕੂਲ ਚਲ ਰਹੇ ਹਨ। ਜਿਨ੍ਹਾਂ ਵਿੱਚ ਮਾਂ ਬੋਲੀ ਪੰਜਾਬੀ ਨੂੰ ਅਣਗੌਲਿਆ ਕਰਕੇ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਜਿਸ ਕਾਰਨ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਅੰਗਰੇਜ਼ੀ ਵਿੱਚ ਤਾਂ ਪੂਰੇ ਮਾਹਰ ਹੋ ਜਾਂਦੇ ਹਨ ਪ੍ਰੰਤੂ ਉਹ ਆਪਣੀ ਮਾਤ ਭਾਸ਼ਾ ਪੰਜਾਬੀ ਤੋਂ ਇਕ ਤਰ੍ਹਾਂ ਬਿਲਕੁਲ ਕੋਰੇ ਰਹਿ ਜਾਂਦੇ ਹਨ। ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਕਈ ਪਬਲਿਕ ਸਕੂਲਾਂ ਦਾ ਤਾਂ ਇਹ ਹਾਲ ਹੈ ਕਿ ਬੱਚਿਆਂ ਨੂੰ ਅੰਗਰੇਜ਼ੀ ਵਿੱਚ ਹੀ ਗੱਲਬਾਤ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਅਤੇ ਸਕੂਲ ਵਿੱਚ ਪੰਜਾਬੀ ਬੋਲਣ ਵਾਲੇ ਬੱਚੇ ਨੂੰ ਜੁਰਮਾਨਾ ਕੀਤਾ ਜਾਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਹੈ ਕਿ ਅੰਤਰਰਾਸ਼ਟਰੀ ਮੁਕਾਬਲੇਬਾਜ਼ੀ ਦੇ ਯੁੱਗ ਵਿੱਚ ਬੱਚਿਆਂ ਨੂੰ ਅੰਗਰੇਜ਼ੀ ਦਾ ਗਿਆਨ ਹੋਣਾ ਵੀ ਬਹੁਤ ਜ਼ਰੂਰੀ ਹੈ ਪਰ ਇਸ ਦੀ ਆੜ ਵਿੱਚ ਬੱਚਿਆਂ ਨੂੰ ਪੰਜਾਬੀ ਭਾਸ਼ਾ ਦੀ ਜਾਣਕਾਰੀ ਦੇਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਵਿਗਿਆਨੀ ਵੀ ਇਹ ਕਹਿ ਚੱੁਕੇ ਹਨ ਕਿ ਹਰ ਬੱਚਾ ਆਪਣੀ ਮਾਤ ਭਾਸ਼ਾ ਵਿੱਚ ਬਹੁਤ ਛੇਤੀ ਸਿਖਦਾ ਹੈ। ਇਸ ਲਈ ਬੱਚਿਆਂ ਨੂੰ ਮੁੱਢਲੀ ਸਿੱਖਿਆ ਮਾਤ ਭਾਸ਼ਾ ਵਿੱਚ ਹੀ ਦੇਣੀ ਚਾਹੀਦੀ ਹੈ ਤਾਂ ਕਿ ਪਬਲਿਕ ਸਕੂਲਾਂ ਵਿੱਚ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਮਿਲ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ