ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਲੋਕ ਭਲਾਈ ਕੈਂਪ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲੋਕਾਂ ਨੂੰ ਸਿੱਧਾ ਲਾਭ ਦੇਣ ਅਤੇ ਜਾਗਰੂਕ ਕਰਨ ਲਈ ਫੇਜ਼-2 ਤੋਂ ਕਾਂਗਰਸ ਦੀ ਕੌਂਸਲਰ ਬੀਬਾ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਲੋਕ ਭਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣਤਾ ਪੈਨਸ਼ਨ, ਲੇਬਰ ਕਾਰਡ, ਹੈਲਥ ਕਾਰਡ ਅਤੇ ਰਾਸ਼ਨ ਕਾਰਡ ਵਾਲੇ ਲਾਭਪਾਤਰੀਆਂ ਦੇ 100 ਤੋਂ ਵੱਧ ਫਾਰਮ ਭਰੇ ਗਏ। ਮੁਹਾਲੀ ਦੇ ਨਵੇਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਜੀਤੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਨਾਲ ਵੱਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਲਾਭ ਦੇਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਤੌਰ ’ਤੇ ਲੋਕ ਭਲਾਈ ਬੱਸ ਚਲਾਈ ਜਾ ਰਹੀ ਹੈ। ਜਿਸ ਰਾਹੀਂ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਕਾਂਗਰਸੀ ਕੌਂਸਲਰ ਬੀਬਾ ਜਸਪ੍ਰੀਤ ਕੌਰ ਨੇ ਕਿਹਾ ਕਿ ਸ੍ਰੀ ਸਿੱਧੂ ਵੱਲੋਂ ਚਲਾਈ ਇਸ ਬੱਸ ਨਾਲ ਸ਼ਹਿਰ ਵਾਸੀਆਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਜ਼ਰੂਰੀ ਫਾਰਮ ਭਰਨ ਦੀ ਸਹੂਲਤ ਮਿਲ ਰਹੀ ਹੈ।
ਇਸ ਮੌਕੇ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੀਨੀਅਰ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ, ਐਚਐਮ ਅਤੇ ਐਚਐਲ ਕੁਆਟਰਾਂ ਦੇ ਪ੍ਰਧਾਨ ਚਿਰੰਜੀ ਲਾਲ, ਵਿਧੀ ਚੰਦ, ਹਰਿੰਦਰ ਪਾਲ, ਰਵਿੰਦਰ ਕੁਮਾਰ, ਰਾਜਦੀਪ ਸਿੰਘ, ਬਿਕਲ ਕੁਮਾਰ, ਕਮਲਜੀਤ ਸਿੰਘ, ਮਮਤਾ ਰਾਣੀ, ਹਰਜਿੰਦਰ ਕੌਰ, ਜਸਵਿੰਦਰ ਕੌਰ, ਅਵਤਾਰ ਸਿੰਘ, ਕਾਂਤਾ ਦੇਵੀ, ਪਰਮਿੰਦਰ ਸਿੰਘ, ਜਪਨੀਤ ਕਾਲਰਾ, ਐਮਆਰ ਅਰੋੜਾ, ਪੂਨਮ ਰਾਣੀ, ਵਿਨੋਦ ਮਾਮਿਕ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…