ਸ਼ਹਿਰ ਵਿੱਚ ਜਨਤਕ ਤੌਰ ’ਤੇ ਕੀਤੀ ਜਾਂਦੀ ਸਿਗਰਟਨੋਸ਼ੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ: ਗੁਰਦੇਵ ਚੌਹਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਗੁਰਦੇਵ ਸਿੰਘ ਚੌਹਾਨ ਨੇ ਮੰਗ ਕੀਤੀ ਹੈ ਕਿ ਵੱਖ ਵੱਖ ਮੌਕਿਆਂ ਉੱਤੇ ਸ਼ਹਿਰ ਵਿੱਚ ਆਯੋਜਿਤ ਨਗਰ ਕੀਰਤਨਾਂ ਦੌਰਾਨ ਜਨਤਕ ਥਾਂਵਾਂ ਉਪਰ ਲੋਕਾਂ ਵਲੋੱ ਕੀਤੀ ਜਾਂਦੀ ਸਿਗਰਟਨੋਸ਼ੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੌਹਾਨ ਨੇ ਕਿਹਾ ਕਿ ਬੀਤੇ ਦਿਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਯੋਜਿਤ ਨਗਰ ਕੀਰਤਨ ਦੌਰਾਨ ਦੇਖਣ ਵਿਚ ਆਇਆ ਕਿ ਨਗਰ ਕੀਰਤਨ ਜਿਹੜੇ ਵੀ ਰਸਤੇ ਉਪਰ ਜਾ ਰਿਹਾ ਸੀ ਤਾਂ ਉਹਨਾਂ ਰਸਤਿਆਂ ਵਿਚ ਕੁਝ ਲੋਕਾਂ ਵੱਲੋਂ ਸਿਗਰਟਨੋਸ਼ੀ ਵੀ ਕੀਤੀ ਜਾ ਰਹੀ ਸੀ। ਉਹਨਾਂ ਕਿਹਾ ਕਿ ਫੇਜ਼ 5, ਫੇਜ਼ 3ਬੀ2 ਵਿੱਚ ਸੜਕਾਂ ਉਪਰ ਬਣੇ ਪੁੱਲਾਂ ਹੇਠਾਂ ਤੋਂ ਜਦੋਂ ਗੁਰੂ ਗਰੰਥ ਸਾਹਿਬ ਜੀ ਦੀ ਸਵਾਰੀ ਨਿਕਲ ਰਹੀ ਸੀ ਤਾਂ ਇਹਨਾਂ ਪੁਲਾਂ ਉਪਰ ਮੌਜੂਦ ਕੁਝ ਲੋਕ ਬੀੜੀ ਸਿਗਰਟ ਪੀ ਰਹੇ ਸਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ। ਉਹਨਾਂ ਪੁਲੀਸ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਗਰ ਕੀਰਤਨ ਦੇ ਆਯੋਜਨ ਮੌਕੇ ਲੋਕਾਂ ਵੱਲੋਂ ਕੀਤੀ ਜਾਂਦੀ ਸਿਗਰਟਨੋਸ਼ੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…