ਪੁੱਡਾ ਮੁਲਾਜ਼ਮਾਂ ਵੱਲੋਂ 9 ਸਤੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਪੰਜਾਬ ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਕਾਰਜਕਾਰੀ ਪ੍ਰਧਾਨ ਪੁੱਡਾ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਸੀਸ਼ਨ ਕੁਮਾਰ ਅਤੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਦੀ ਅੱਜ ਇੱਥੇ ਪੁੱਡਾ ਭਵਨ ਵਿੱਚ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਵੱਖ-ਵੱਖ ਜ਼ੋਨਾਂ ਦੇ ਪ੍ਰਧਾਨਾਂ ਅਤੇ ਸਰਗਰਮ ਮੈਂਬਰਾਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਪੁੱਡਾ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ’ਤੇ ਚਰਚਾ ਕੀਤੀ ਅਤੇ ਮੰਗਾਂ ਦੀ ਪੂਰਤੀ ਲਈ ਪੁੱਡਾ\ਗਮਾਡਾ ਅਤੇ ਸੂਬਾ ਸਰਕਾਰ ’ਤੇ ਦਬਾਅ ਪਾਉਣ ਲਈ 9 ਸਤੰਬਰ ਤੋਂ ਪੁੱਡਾ ਭਵਨ ਦੇ ਸਾਹਮਣੇ ਦੁਬਾਰਾ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਵੀ ਸਰਕਾਰ ਨੇ ਪੁੱਡਾ\ਗਮਾਡਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 19 ਸਤੰਬਰ ਨੂੰ ਸੂਬਾ ਪੱਧਰੀ ਮੀਟਿੰਗ ਕਰਕੇ ਗੁਪਤ ਐਕਸ਼ਨ ਅਤੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।
ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 28 ਮਈ ਤੋਂ 10 ਜੂਨ ਤੱਕ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ। ਉਦੋਂ ਪੁੱਡਾ ਦੇ ਵਾਈਸ ਚੇਅਰਮੈਨ ਸਰਬਜੀਤ ਸਿੰਘ ਨੇ ਜਥੇਬੰਦੀ ਦੇ ਮੋਹਰੀ ਆਗੂਆਂ ਨੂੰ ਦਫ਼ਤਰ ਸੱਦ ਕੇ ਮੁਲਾਜ਼ਮਾਂ ਦੀਆਂ 8 ਅਹਿਮ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਮੁਲਾਜ਼ਮਾਂ ਦੀ ਕੋਈ ਇਕ ਮੰਗ ਵੀ ਪੂਰੀ ਨਹੀਂ ਕੀਤੀ ਗਈ। ਜਿਸ ਕਾਰਨ ਪੁੱਡਾ ਮੁਲਾਜ਼ਮਾਂ ਨੂੰ ਫਿਰ ਤੋਂ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…