ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਇੱਕ ਮੀਟਿੰਗ ਕਨਵੀਨਰ ਮਹਿੰਦਰ ਸਿੰਘ ਮਲੋਆ ਅਤੇ ਸੁਖਦੇਵ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਅੱਜ ਪੁੱਡਾ ਭਵਨ ਵਿੱਚ ਹੋਈ। ਜਿਸ ਵਿਚ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ ਅਤੇ ਆਪੋ ਆਪਣੇ ਵਿਚਾਰ ਰੱਖੇ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਨਵੀਨਰ ਮਹਿੰਦਰ ਸਿੰਘ ਮਲੋਆ ਅਤੇ ਬਲਬੀਰ ਮਸੀਹ ਨੇ ਕਿਹਾ ਕਿ ਬੀਤੇ ਦਿਨ ਜਰਨੈਲ ਸਿੰਘ ਵੱਲੋਂ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਨੂੰ ਅਲਵਿਦਾ ਕਹਿਣ ਦਾ ਸਵਾਗਤ ਕੀਤਾ ਗਿਆ। ਸਮੂਹ ਮੁਲਾਜ਼ਮਾਂ ਨੇ ਕਿਹਾ ਕਿ ਪੁੱਡਾ ਮੁਲਾਜਮਾਂ ਦੀ ਮੰਗਾਂ ਦੇ ਸਬੰਧ ਵਿਚ ਉਹ ਸੰਘਰਸ਼ ਕਰ ਰਹੇ ਹਨ ਅਤੇ ਇਹ ਲੜੀ ਲਗਾਤਾਰ ਜਾਰੀ ਹੈ। ਅਗਲੇ ਪੜਾਅ ਦੇ ਤਹਿਤ ਉਹ ਸਮੂਹ ਮੁਲਾਜਮਾਂ ਦੀਆਂ ਹੱਕੀ ਮੰਗਾਂ ਲਈ ਅਦਾਲਤ ਵਿੱਚ ਵੀ ਅਗਲੇਰੀ ਕਾਰਵਾਈ ਲਈ ਜਾਣਗੇ ਅਤੇ ਜਦੋਂ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਨਹੀਂ ਹੋ ਜਾਂਦੀਆਂ ਉਹ ਮੁਲਾਜ਼ਮਾਂ ਨਾਲ ਚਟਾਨ ਵਾਂਗ ਖੜੇ ਹਨ।
ਉਨ੍ਹਾਂ ਕਿਹਾ ਕਿ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਨੇ ਪੁੱਡਾ ਮੁਲਾਜਮਾਂ ਦੇ ਸੰਘਰਸ਼ ‘ਚ ਕੋਈ ਕਸਰ ਨਹੀਂ ਛੱਡੀ ਅਤੇ ਹਰ ਪਹਿਲੂ ’ਤੇ ਡਟਕੇ ਪਹਿਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵਿਚ ਕੀਤੇ ਜਾਣ ਵਾਲੇ ਕੇਸ਼ ਸਬੰਧੀ ਉਹ ਸਮੂਹ ਮੁਲਾਜ਼ਮਾਂ ਦੇ ਕੇਸ ਦੀ ਪੈਰਵਾਈ ਵੀ ਕਰਨਗੇ । ਇਸ ਮੌਕੇ ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਕਿਸੇ ਵੀ ਪ੍ਰਕਾਰ ਦੀ ਕਾਰਵਾਈ ਲਈ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਨਾਲ ਸਿੱਧਾ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਚੰਦਾ ਇਕੱਠਾ ਕਰਨ ਸਬੰਧੀ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਮਹਿੰਦਰ ਸਿੰਘ ਮਲੋਆ, ਸੁਖਦੇਵ ਸਿੰਘ, ਬੀਬੀ ਚਰਨਜੀਤ ਕੌਰ, ਬਲਬੀਰ ਮਸੀਹ, ਹਰਕੇਸ਼ ਸਿੰਘ, ਹਰੀ ਸਿੰਘ, ਸੁਖਦੇਵ ਸਿੰਘ, ਵੀਰ ਚੰਦ, ਸ਼ਮਸੇਰ ਸਿੰਘ, ਪਰਗਟ ਸਿੰਘ, ਜਸਵਿੰਦਰ ਸਿੰਘ, ਰੇਸ਼ਮ ਸਿੰਘ, ਕੁਲਜੀਤ ਸਿੰਘ, ਪਰਮਿੰਦਰ ਕੌਰ, ਊਮਾ ਜੋਸ਼ੀ, ਹਰਦੀਪ ਸਿੰਘ, ਜਰਨੈਲ ਸਿੰਘ ਲੇਖਾ ਸ਼ਾਖਾ , ਚਮਕੌਰ ਸਿੰਘ, ਰਾਜ ਕੁਮਾਰ ਸਮੇਤ ਹੋਰਨਾਂ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…