nabaz-e-punjab.com

ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੁੱਖ ਪ੍ਰਸ਼ਾਸਕ ਪੁੱਡਾ ਨਾਲ ਹੋਈ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਸਮੂਹ ਮੈਂਬਰਾਂ ਦੀ ਅੱਜ ਪੁੱਡਾ ਦੇ ਮੁੱਖ ਪ੍ਰਸ਼ਾਸਕ ਰਵੀ ਭਗਤ ਦਾ ਮੀਟਿੰਗ ਕੀਤੀ ਗਈ ਅਤੇ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਗਿਆ। ਇਸ ਮੌਕੇ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਮਲੋਆ ਅਤੇ ਪ੍ਰਧਾਨ ਬੀਬੀ ਚਰਨਜੀਤ ਕੌਰ ਨੇ ਮੁੱਖ ਪ੍ਰਸ਼ਾਸਕ ਨੂੰ ਦੱਸਿਆ ਕਿ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਮੈਂਬਰ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪਰ ਕਿਸੇ ਨੇ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਯਤਨ ਨਹੀਂ ਕੀਤਾ। ਜਿਸ ਕਰਕੇ ਸਮੂਹ ਮੁਲਾਜ਼ਮਾਂ ‘ਚ ਨਿਰਾਸਾ ਦਾ ਆਲਮ ਹੈ। ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਰਵੀ ਭਗਤ ਨੇ ਸਮੂਹ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਜਲਦ ਹੀ ਇਸ ਮਸਲੇ ਸਬੰਧੀ ਉਚ ਪੱਧਰ ‘ਤੇ ਗੱਲ ਕਰਨਗੇ। ਇਸ ਮੌਕੇ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਸਮੂਹ ਮੈਂਬਰਾਂ ਨੇ ਮੁੱਖ ਪ੍ਰਸਾਸਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਪ੍ਰਸਾਸਕ ਦੇ ਹਾਂਪੱਖੀ
ਹੁੰਗਾਰੇ ਸਦਕਾ ਸਮੂਹ ਮੁਲਾਜ਼ਮਾਂ ਵਿੱਚ ਖੁਸੀ ਦਾ ਮਾਹੌਲ ਹੈ ਅਤੇ ਸਮੂਹ ਮੁਲਾਜ਼ਮਾਂ ਨੂੰ ਪੂਰਾ ਯਕੀਨ ਹੈ, ਕਿ ਮੁੱਖ ਪ੍ਰਸ਼ਾਸਕ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਗੇ। ਇਸ ਮੌਕੇ ਸ਼ਮਸ਼ੇਰ ਸਿੰਘ, ਬਲਬੀਰ ਸਿੰਘ, ਵੀਰ ਚੰਦ, ਬਲਬੀਰ ਮਸੀਹ, ਲੱਛੀ ਰਮ, ਪ੍ਰਗਟ ਸਿੰਘ ਵਿਰਕ, ਹਰਕੇਸ਼ ਕੁਮਾਰ, ਉਮਾ ਜੋਸੀ, ਹਰੀ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ, ਬਾਵਾ ਸਿੰਘ, ਮੁਕੇਸ਼ ਕੁਮਾਰ, ਨਛੱਤਰ ਸਿੰਘ, ਦੇਸਰਾਜ, ਅਨੋਖ ਸਿੰਘ, ਸੁਖਪਾਲ ਸਿੰਘ, ਰਾਮਨਿਰੰਜਨ ਸਿੰਘ ਆਦਿ ਤੋਂ ਹਿਲਾਵਾ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਸਮੂਹ ਮੈਂਬਰ ਹਾਜਰ ਹੋਏ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…