ਪੁੱਡਾ ਮੁਲਾਜ਼ਮਾਂ ਦੀ ਲੜੀਵਾਰ ਭੁੱਖ ਹੜਤਾਲ 34ਵੇਂ ਦਿਨ ਵਿੱਚ ਦਾਖ਼ਲ

21 ਅਕਤੂਬਰ ਨੂੰ ਸਮੂਹ ਪੁੱਡਾ ਅਥਾਰਟੀਆਂ ਦੇ ਮੁਲਾਜ਼ਮ ਉਲੀਕਣਗੇ ਅਗਲੇ ਸੰਘਰਸ਼ ਦੀ ਰੂਪਰੇਖਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਐਕਟਿੰਗ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸ਼ੀਸ਼ਨ ਕੁਮਾਰ ਅਤੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਪੁੱਡਾ ਭਵਨ ਦੇ ਬਾਹਰ ਮੁਲਾਜ਼ਮ ਮੰਗਾਂ ਸਬੰਧੀ ਸ਼ੁਰੂ ਕੀਤੀ ਭੁੱਖ-ਹੜਤਾਲ ਅੱਜ 34ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਲੁਧਿਆਣਾ ਜ਼ੋਨ ਦੇ ਪ੍ਰਧਾਨ ਦਵਾਰਕਾ ਪ੍ਰਸ਼ਾਦ, ਨਿਰਮਲ ਸਿੰਘ, ਵਿਜੇ ਕੁਮਾਰ ਅਤੇ ਅੰਕਿਤ ਕੁਮਾਰ ਸਾਥੀਆਂ ਸਣੇ ਭੁੱਖ ਹੜਤਾਲ ’ਤੇ ਬੈਠੇ ਅਤੇ ਪੁੱਡਾ ਮੈਨੇਜਮੈਂਟ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ 21 ਅਕਤੂਬਰ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਬਲਜਿੰਦਰ ਸਿੰਘ ਬਿੱਲਾ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਪੁੱਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਹੋਈ ਮੀਟਿੰਗ ਦੇ ਏਜੰਡੇ ਵਿੱਚ ਦਰਜ ਮੰਗਾਂ ’ਤੇ ਚਰਚਾ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਠੰਢੇ ਬਸਤੇ ਵਿੱਚ ਪਈਆਂ ਮੰਗਾਂ ਨੂੰ ਪੁੱਡਾ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਜਾਇਜ਼ ਮੰਨਦਿਆਂ ਕੇਸ ਤਿਆਰ ਕਰ ਕੇ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਅਗਲੀ ਕਾਰਵਾਈ ਲਈ ਫਾਈਲ ਸਰਕਾਰ ਨੂੰ ਭੇਜੀ ਜਾ ਸਕੇ। ਆਗੂਆਂ ਨੇ ਸਪੱਸ਼ਟ ਆਖਿਆ ਕਿ ਜਦੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 21 ਅਕਤੂਬਰ ਨੂੰ ਸਮੂਹ ਪੁੱਡਾ ਅਥਾਰਟੀਆਂ ਦੇ ਮੁਲਾਜ਼ਮਾਂ ਵੱਲੋਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ, ਜਨਰਲ ਸਕੱਤਰ ਕੁਲਦੀਪ ਸਿੰਘ ਮੁਹਾਲੀ, ਮਨਜੀਤ ਸਿੰਘ, ਕ੍ਰਿਸ਼ਨ ਚੰਦ, ਅਸ਼ੋਕ ਕੁਮਾਰ, ਕੁਲਦੀਪ ਸਿੰਘ ਧਨੋਆ, ਮਲਕੀਤ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ ਅਤੇ ਪਾਲ ਸਿੰਘ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਪੁੱਡਾ ਮੈਨੇਜਮੈਂਟ ਕਰੋਨਾ ਮਹਾਮਾਰੀ ਦੀ ਆੜ ਹੇਠ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਸਰਕਾਰੀ ਅਣਦੇਖੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਹੈ ਵਿਕਾਸ ਫੰਡ ਵਜੋਂ 200 ਰੁਪਏ ਦੀ ਕਟੌਤੀ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਮੋਬਾਈਲ ਭੱਤਾ ਬਹਾਲ ਕੀਤਾ ਜਾਵੇ ਅਤੇ ਡੀਏ ਦੀਆਂ ਕਿਸ਼ਤਾਂ ਦਾ ਰਹਿੰਦਾ ਬਕਾਇਆ ਤੁਰੰਤ ਰਿਲੀਜ਼ ਕੀਤਾ ਜਾਵੇ। ਸੁਪਰਵਾਈਜ਼ਰ ਕੈਟਾਗਰੀ ਨੂੰ ਟੈਕਨੀਕਲ ਸਕੇਲ ਦਿੱਤਾ ਜਾਵੇ, ਦਰਜਾ ਚਾਰ ਕੁਆਲੀਫਾਈਡ ਫੀਲਡ ਸਟਾਫ਼ ਨੂੰ ਤਰੱਕੀ ਦੇ ਕੇ ਸੁਪਰਵਾਈਜ਼ਰ ਅਤੇ ਪੰਪ ਅਪਰੇਟਰ, ਮੀਟਰ ਰੀਡਰ ਬਣਾਉਣ, ਲੈਜਰ ਕੀਪਰਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ ਦਿੱਤੀ ਜਾਵੇ ਅਤੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…