ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ‘ਪੌਦਾ ਲਗਾਓ ਦਿਵਸ’ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪੌਦਾ ਲਗਾਓ ਦਿਵਸ ਮਨਾਇਆ ਗਿਆ। ਗਮਾਡਾ ਦੇ ਮੁੱਖ ਇੰਜੀਨੀਅਰ ਦਵਿੰਦਰ ਸਿੰਘ ਨੇ ਕਿਹਾ ਕਿ ਜਿਵੇਂ ਜਿਵੇਂ ਸ਼ਹਿਰੀਕਰਨ ਅਤੇ ਉਦਯੋਗੀਕਰਨ ਵਧ ਰਿਹਾ ਹੈ, ਉਸ ਦੇ ਨਾਲ ਪੌਦੇ ਲਗਾਉਣ ਦਾ ਮਹੱਤਵ ਵੀ ਵਧਦਾ ਜਾ ਰਿਹਾ ਹੈ। ਉਨ੍ਹਾਂ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਦੀਆਂ ਚੁਨੌਤੀਆਂ ਦਾ ਟਾਕਰਾ ਕਰਨ ਲਈ ਸ਼ੁੱਧ ਵਾਤਾਵਰਨ ਨੂੰ ਵਿਕਾਸ ਦਾ ਤਰਜੀਹੀ ਤੌਰ ’ਤੇ ਮੁੱਖ ਅੰਗ ਮੰਨਿਆ ਜਾਵੇ।
ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਮਨਦੀਪ ਸਿੰਘ ਲਾਚੋਵਾਲ ਨੇ ਦੱਸਿਆ ਕਿ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਹਰ ਸਾਲ ਵਿੱਚ ਇੱਕ ਦਿਨ ਪੌਦਾ ਲਗਾਓ ਦਿਵਸ ਮਨਾਇਆ ਜਾਂਦਾ ਹੈ। ਜਿਸ ਵਿੱਚ ਪੁੱਡਾ ਦੇ ਪੰਜਾਬ ਭਰ ਵਿੱਚ ਤਾਇਨਾਤ ਸਮੂਹ ਇੰਜੀਨੀਅਰਾਂ ਵੱਲੋਂ ਘੱਟੋ ਘੱਟ ਇੱਕ-ਇੱਕ ਪੌਦਾ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਭਵਿੱਖ ਵੀ ਜਾਰੀ ਰੱਖੀ ਜਾਵੇਗੀ ਅਤੇ ਪੁੱਡਾ ਮੁਲਾਜ਼ਮਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਆ ਜਾਵੇਗਾ। ਇਸ ਮੌਕੇ ਇੰਜ. ਬਲਦੇਵ ਸਿੰਘ, ਇੰਜ. ਪਰਮਿੰਦਰ ਸਿੰਘ, ਇੰਜ. ਪੰਕਜ ਮਹਿਮੀ, ਇੰਜ. ਬਲਜਿੰਦਰ ਸਿੰਘ, ਇੰਜ. ਪ੍ਰੀਤਪਾਲ ਸਿੰਘ, ਇੰਜ. ਗੁਰਪਾਲ ਸਿੰਘ, ਇੰਜ. ਰਣਦੀਪ ਸਿੰਘ ਅਤੇ ਇੰਜ. ਜਰਮਨਜੋਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…