Nabaz-e-punjab.com

ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦਾ ਵਫ਼ਦ ਨਵੇਂ ਪੁੱਡਾ ਮੰਤਰੀ ਸੁੱਖ ਸਰਕਾਰੀਆ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਜੀਨੀਅਰ ਮਨਦੀਪ ਸਿੰਘ ਲਾਚੋਵਾਲ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਵਫ਼ਦ ਨੇ ਪੰਜਾਬ ਦੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੇ ਨਵੇਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨਾਲ ਮੁਲਾਕਾਤ ਕੀਤੀ ਅਤੇ ਮੁਲਾਜ਼ਮ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨ ਦੀ ਮੰਗ ਕੀਤੀ। ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੁੱਡਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਉਂਜ ਉਨ੍ਹਾਂ ਪੁੱਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰੀ ਕੰਮ ਵਿੱਚ ਸੁਧਾਰ ਲਿਆਂਦਾ ਜਾਵੇ ਅਤੇ ਲੋਕਾਂ ਦੇ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾਣ।
ਇਸ ਮੌਕੇ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਇੰਜੀਨੀਅਰ ਅਨੁਜ ਸਹਿਗਲ, ਇੰਜੀਨੀਅਰ ਦਵਿੰਦਰ ਸਿੰਘ, ਇੰਜੀਨੀਅਰ ਭਗਵਾਨ ਦਾਸ, ਇੰਜੀਨੀਅਰ ਪਰਮਿੰਦਰ ਸਿੰਘ, ਇੰਜੀਨੀਅਰ ਪੰਕਜ ਮਹਿਮੀ, ਇੰਜੀਨੀਅਰ ਅਸ਼ੋਕ ਕੁਮਾਰ, ਇੰਜੀਨੀਅਰ ਅਜੇ ਗਰਗ, ਇੰਜੀਨੀਅਰ ਸਨਦੀਪ ਕੁਮਾਰ, ਇੰਜੀਨੀਅਰ ਸੁਖਵਿੰਦਰ ਸਿੰਘ ਮਠਾਰੂ, ਇੰਜੀਨੀਅਰ ਗੁਰਪਾਲ ਸਿੰਘ, ਇੰਜੀਨੀਅਰ ਹਰਰਮਨ ਸਿੰਘ ਖਹਿਰਾ, ਇੰਜੀਨੀਅਰ ਅਵਤਾਰ ਸਿੰਘ, ਇੰਜੀਨੀਅਰ ਹਰਪ੍ਰੀਤ ਸਿੰਘ, ਇੰਜੀਨੀਅਰ ਪੰਕਜ ਕੁਮਾਰ, ਇੰਜੀਨੀਅਰ ਗੁਰਕੀਰਤ ਸਿੰਘ ਅਤੇ ਇੰਜੀਨੀਅਰ ਰਜਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…