ਪੁੱਡਾ\ਗਮਾਡਾ ਮੁਲਾਜ਼ਮਾਂ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਖ਼ਿਲਾਫ਼ ਕਲਮਛੋੜ ਹੜਤਾਲ, ਨਾਅਰੇਬਾਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਅੱਜ ਪੁੱਡਾ\ਗਮਾਡਾ ਦੇ ਮੁੱਖ ਦਫ਼ਤਰ ਸਮੇਤ ਸਮੂਹ ਅਥਾਰਟੀਆਂ ਦੇ ਦਫ਼ਤਰਾਂ ਵਿੱਚ ਕਰਮਚਾਰੀਆਂ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਖ਼ਿਲਾਫ਼ ਮੁਕੰਮਲ ਤੌਰ ’ਤੇ ਕਲਮਛੋੜ ਹੜਤਾਲ ਕੀਤੀ ਗਈ ਅਤੇ ਪੁੱਡਾ ਦੇ ਗੇਟ ਨੰਬਰ-1 ਦੇ ਅੱਗੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਪਿੱਟ ਸਿਆਪਾ ਕੀਤਾ।
ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਪੁੱਡਾ ਦੀ ਪ੍ਰਧਾਨ ਸ੍ਰੀਮਤੀ ਚਰਨਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਬਲਬੀਰ ਮਸੀਹ, ਹਰਕੇਸ਼ ਸਿੰਘ ਬੜਵਾ, ਪ੍ਰਗਟ ਸਿੰਘ ਵਿਰਕ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਮੁਲਾਜ਼ਮ ਮਾਰੂ ਫੈਸਲੇ ਵਾਪਸ ਲਏ ਜਾਣ। ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਵਿਰੋਧੀ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਜ਼ਬਰਦਸਤੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁੱਡਾ\ਗਮਾਡਾ ਮੁਲਾਜ਼ਮ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਸਮੂਹ ਮੰਤਰੀਆਂ ਦਾ ਘਿਰਾਓਂ ਕਰਨ ਸਮੇਤ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਸੁਮੇਰ ਸਿੰਘ, ਮਹਿੰਦਰ ਸਿੰਘ ਮਲੋਆ, ਅਵਦੀਪ ਸਿੰਘ, ਹਰਪ੍ਰੀਤ ਸਿੰਘ, ਜਰਮਨਜੋਤ, ਮੁਕੇਸ਼ ਕੁਮਾਰ, ਪਰਮਵੀਰ ਸਿੰਘ, ਹੇਮੰਤ ਸਿੰਗਲਾ, ਲਵੀਸ ਠਾਕੁਰ, ਪਰਮਿੰਦਰ ਸਿੰਘ ਸਮੇਤ ਪੁੱਡਾ\ਗਮਾਡਾ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਮੁੱਚੇ ਸਰਕਾਰੀ ਦਫਤਰਾਂ ਦੇ ਮੁਲਾਜਮਾਂ ਵਲੋ ਰਾਜ ਪੱਧਰ ਤੇ ਇੱਕਠੇ ਹੋ ਕੇ ਛੇਵੇ ਤਨਖਾਹ ਕਮਿਸਨ ਦੀ ਵਿਰੋਧਤਾ ਆਰੰਭੀ ਗਈ ਹੈ, ਇਸ ਲੜੀ ਅਧੀਨ ਪੰਜਾਬ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋ ਕੱਲ ਅਤੇ ਅੱਜ ਸਮੁੱਚੇ ਪੰਜਾਬ ਵਿੱਚ ਕਲਮ ਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦਾ ਪੁੱਡਾ ਦੀਆਂ ਵੱਖ ਵੱਖ ਅਥਾਰਟੀਆਂ (ਪਟਿਆਲਾ, ਬਠਿੰਡਾ, ਜਲੰਧਰ, ਅਮ੍ਰਿਤਸਰ, ਲੁਧਿਆਣਾ ਅਤੇ ਮੁਹਾਲੀ) ਦੇ ਮੁਲਾਜਮਾਂ ਵਲੋ ਡੱਟ ਕੇ ਸਾਥ ਦਿੰਦੇ ਹੋਏ ਇਸ ਕਲਮ ਛੋੜ ਹੜਤਾਲ ਨੂੰ ਮੁਕੰਮਲ ਤੌਰ ’ਤੇ ਸਫਲ ਬਣਾਇਆ ਗਿਆ।

Load More Related Articles

Check Also

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ ਝੋਨੇ ਦੀਆਂ ਬੈਨ ਕੀਤੀਆਂ ਕਿ…