Nabaz-e-punjab.com

ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਧਰਮਪਾਲ ਗੁਪਤਾ ਨੇ ਅਹੁਦਾ ਸੰਭਾਲਿਆ

ਪੁੱਡਾ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਨਵੇਂ ਮੁੱਖ ਪ੍ਰਸ਼ਾਸਕ ਦਾ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਪੰਜਾਬ ਸਰਕਾਰ ਵੱਲੋਂ ਆਈਏਐਸ ਅਧਿਕਾਰੀ ਧਰਮਪਾਲ ਗੁਪਤਾ ਨੂੰ ਪੁੱਡਾ ਦਾ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਉਹ ਟੀਪੀਐਸ ਫੂਲਕਾ ਦੀ ਥਾਂ ਲੈਣਗੇ। ਸ੍ਰੀ ਧਰਮਪਾਲ ਗੁਪਤਾ ਨੇ ਪੁੱਡਾ ਭਵਨ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੁੱਡਾ ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ ਤੇ ਹੋਰਨਾਂ ਮੈਂਬਰਾਂ ਨੇ ਸ੍ਰੀ ਗੁਪਤਾ ਨੂੰ ਗੁਲਦਸਤਾ ਭੇਟ ਕਰਦਿਆਂ ਮੁੱਖ ਪ੍ਰਸ਼ਾਸਕ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਸ੍ਰੀ ਗੁਪਤਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ 2004 ਬੈਚ ਦੇ ਆਈਏਐੱਸ ਅਧਿਕਾਰੀ ਹਨ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ।
ਇਸ ਮੌਕੇ ਪੁੱਡਾ ਇੰਜੀਨੀਅਰ ਐਸੋਸੀਏਸ਼ਨ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਸ੍ਰੀ ਧਰਮਪਾਲ ਗੁਪਤਾ ਨੇ ਕਿ ਪੁੱਡਾ ਦੇ ਚੱਲ ਰਹੇ ਪ੍ਰਾਜੈਕਟ ਨੂੰ ਜਲਦੀ ਨੇਪਰੇ ਚੜ੍ਹਾਉਣ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪੁੱਡਾ ਭਵਨ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਥਾਪਿਤ ਕਰਨ ਲਈ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਤਾਂ ਜੋ ਪੁੱਡਾ ਨਾਲ ਸਬੰਧਤ ਆਪਣੇ ਕੰਮਾਂ ਕਾਰਾਂ ਲਈ ਦਫ਼ਤਰ ਵਿੱਚ ਆਉਂਦੇ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।
ਇਸ ਮੌਕੇ ਪੁੱਡਾ ਇੰਜੀਨੀਅਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਨੁਜ ਸਹਿਗਲ, ਪਰਮਿੰਦਰ ਸਿੰਘ, ਵਰੁਣ ਗਰਗ, ਗੁਰਪਾਲ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਮਠਾੜੂ, ਵਰਿੰਦਰ ਸ਼ਰਮਾ, ਹਿਮਾਂਸ਼ੂ ਸੰਧੂ, ਰਨਦੀਪ ਸਿੰਘ, ਹਰਪ੍ਰੀਤ ਸਿੰਘ, ਹਰਮਨਦੀਪ ਸਿੰਘ ਖਹਿਰਾ ਅਤੇ ਗੁਰਦੀਪ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…