ਪਲਸ ਪੋਲੀਓ ਮੁਹਿੰਮ: ਲਾਇਨਜ਼ ਕਲੱਬ ਨੇ ਪੋਲੀਓ ਟੀਮ ਨੂੰ ਦਿੱਤਾ ਖਾਣ ਪੀਣ ਦਾ ਸਮਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 28 ਜਨਵਰੀ:
ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਿਹਤ ਵਿਭਾਗ ਵੱਲੋਂ ਚਲਾਈ ਗਈ ਪਲਸ ਪੋਲਿਓ ਮੁਹਿੰਮ ਵਿੱਚ ਸ਼ਾਮਲ ਹੋ ਕੇ ਮੁਹਿੰਮ ਵਿੱਚ ਤਾਇਨਾਤ ਕੀਤੇ ਗਏ ਕਰਮਚਾਰੀ, ਨਰਸਿੰਗ ਕਾਲਜ਼ਾਂ ਦੇ ਵਿਦਿਆਰਥੀਆਂ ਲਈ ਖਾਣ ਪੀਣ ਦਾ ਸਮਾਨ ਮੁਹੱਈਆ ਕਰਵਾਇਆ ਗਿਆ। ਸਿਵਲ ਹਸਪਤਾਲ ਖਰੜ ਦੇ ਐਸਐਮਓ ਡਾ. ਸੁਰਿੰਦਰ ਸਿੰਘ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਕਲੱਬ ਵੱਲੋਂ ਸਮੂਹ ਕਰਮਚਾਰੀਆਂ ਲਈ ਕਲੱਬ ਵੱਲੋਂ ਖਾਣ ਪੀਣ ਦਾ ਪ੍ਰਬੰਧ ਕੀਤਾ ਗਿਆ ਅਤੇ ਖਰੜ ਸ਼ਹਿਰ ਅਤੇ ਇਲਾਕੇ ਵਿੱਚ ਇਸ ਕਲੱਬ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਹੈ ਅਤੇ ਹਰ ਕੰਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਦਾ ਹੈ। ਇਸ ਮੌਕੇ ਨੋਡਲ ਅਫ਼ਸਰ ਡਾ. ਅਨੁਪਮਾ ਸ਼ਰਮਾ, ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਸੰਜੀਵ ਗਰਗ, ਸਕੱਤਰ ਹਰਬੰਸ ਸਿੰਘ, ਸੁਭਾਸ਼ ਅਗਰਵਾਲ, ਵਨੀਤ ਜੈਨ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…