ਚੈਨਾਂ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਸ੍ਰੀਮਤੀ ਬਰਾੜ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਜਨਵਰੀ:
ਖਰੜ ਉਪ ਮੰਡਲ ਦੇ ਸ਼ਹਿਰੀ ਅਤੇ ਪੇਂਡੂ ਵਿੱਚ ਜੇਕਰ ਕੋਈ ਚੈਨਾਂ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਬ ਡਵੀਜ਼ਨ ਵਿੱਚ ਨਗਰ ਕੌਸਲਾਂ ਦੇ ਈ.ਓ.,ਬੀ.ਡੀ.ਪੀ.ਓਜ਼ ਨੂੰ ਆਪਣੇ ਆਪਣੇ ਏਰੀਆਂ ਵਿਚ ਚੈਕਿੰਗ ਕਰਨ ਲਈ ਆਦੇਸ਼ ਦਿੱਤੇ ਗਏ ਹਨ ਅਤੇ ਇਹ ਅਧਿਕਾਰੀ ਚੈਕਿੰਗ ਦੌਰਾਨ ਇਹ ਅਧਿਕਾਰੀ ਆਪਣੇ ਏਰੀਆਂ ਦੇ ਐਸ.ਐਚ.ਓ.ਨੂੰ ਨਾਲ ਲੈਣਗੇ। ਚੈਕਿੰਗ ਦੌਰਾਨ ਜੇਕਰ ਕਿਤੇ ਚੈਨਾ ਡੋਰ ਦੀ ਵਿਕਰੀ ਪਾਈ ਜਾਂਦੀ ਹੈ ਤਾਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਐਸ.ਏ.ਐਸ.ਨਗਰ ਵਿਚ ਪਹਿਲਾਂ ਹੀ ਮਾਨਯੋਗ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਵਲੋਂ ਚੈਨਾਂ ਡੋਰ ਦੀ ਵਿਕਰੀ ਤੇ ਪਾਬੰਦੀ ਲਗਾਈ ਹੋਈ ਫਿਰ ਵੀ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਖਰੜ ਤਹਿਤ ਪੈਦੇ ਸ਼ਹਿਰਾਂ, ਪਿੰਡਾਂ, ਕਸਬਿਆਂ ਵਿਚ ਚਾਇਨਾ ਡੋਰ ਵੇਚਣ ਤੇ ਪਾਬੰਦੀ ਲਗਾਈ ਜਾਂਦੀ ਹੈ ਅਗਰ ਕਿਤੇ ਵੀ ਕੋਈ ਇਸ ਦੀ ਵਿਕਰੀ ਕਰਦਾ ਚੈਕਿੰਗ ਟੀਮਾਂ ਨੂੰ ਪਕੜਿਆਂ ਜਾਂਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…