Nabaz-e-punjab.com

ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਦਾ ਵਫ਼ਦ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦਾ ਇੱਕ ਵਫ਼ਦ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬੇ ਦੀਆਂ 54 ਹਜਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਲੈ ਕੇ ਵਿਭਾਗ ਦੇ ਡਰਾਇਰੈਕਟਰ ਕਵਿਤਾ ਮੋਹਨ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ। ਵਫ਼ਦ ਨੇ ਮੰਗ ਕੀਤੀ ਕਿ ਸੈਂਟਰ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿਚ ਜੋ ਵਾਧਾ ਕੀਤਾ ਸੀ, ਉਸ ਨੂੰ ਰਿਲੀਜ਼ ਕੀਤਾ ਜਾਵੇ। ਵਧਿਆ ਹੋਇਆ ਵਰਦੀ ਭੱਤਾ ਦਿੱਤਾ ਜਾਵੇ। ਕਰੈਚ ਵਰਕਰਾਂ ਦੇ ਤੌਰ ’ਤੇ ਸੈਂਟਰਾਂ ਵਿੱਚ ਕੰਮ ਕਰ ਰਹੀਆਂ ਵਰਕਰਾਂ ਦੀਆਂ ਤਨਖਾਹਾਂ ਸਤੰਬਰ 2017 ਤੋਂ ਨਹੀਂ ਦਿੱਤੀਆਂ ਗਈਆਂ, ਉਹ ਤਨਖਾਹਾਂ ਦਿੱਤੀਆਂ ਜਾਣ।
ਐਨਜੀਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰ ਮਹੀਨੇ ਤਨਖਾਹ ਦਿੱਤੀ ਜਾਵੇ। ਵਰਦੀ ਭੱਤਾ ਦਿੱਤਾ ਜਾਵੇ ਅਤੇ ਉਹਨਾਂ ਨੂੰ ਆਂਗਨਵਾੜੀ ਸੈਂਟਰਾਂ ਦਾ ਕਿਰਾਇਆ ਦਿੱਤਾ ਜਾਵੇ। ਜਿਹੜੇ ਆਂਗਨਵਾੜੀ ਸੈਂਟਰ ਦੋ ਸਾਲ ਪਹਿਲਾਂ ਖੁੱਲ੍ਹੇ ਸਨ ਤੇ ਉਨ੍ਹਾਂ ਨੂੰ ਗੈਸ ਸਿਲੰਡਰ ਨਹੀਂ ਮਿਲੇ, ਗੈਸ ਸਿਲੰਡਰ ਦਿੱਤੇ ਜਾਣ ਅਤੇ ਗੈਸ ਸਿਲੰਡਰ ਅਤੇ ਬਾਲਣ ਦਾ ਕਰਵਾਇਆ 40 ਪੈਸੇ ਪ੍ਰਤੀ ਲਾਭਪਾਤਰੀ ਤੋ ਵਧਾ ਕੇ ਇਕ ਰੁਪਇਆ ਲਾਭਪਾਤਰੀ ਕੀਤਾ ਜਾਵੇ।
ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆਂ ਕਿ ਡਾਇਰੈਕਟਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਜੁਲਾਈ 2018 ਤੋਂ ਵਧਾਇਆ ਹੋਇਆ ਮਾਣਭੱਤਾ ਏਰੀਅਰ ਸਮੇਤ ਜਲਦੀ ਦੇ ਦਿੱਤਾ ਜਾਵੇਗਾ ਅਤੇ ਕੇਸ ਬਣਾ ਕੇ ਭੇਜਿਆ ਹੋਇਆ ਹੈ ਅਤੇ ਵਰਦੀ ਭੱਤਾ ਵੀ 800 ਰੁਪਏ ਦਾ ਲੈਂਟਰ ਜਾਰੀ ਕਰ ਦਿੱਤਾ ਜਾਵੇਗਾ। ਕਰੈਚ ਵਰਕਰਾਂ ਨੂੰ ਇਕ ਹਫ਼ਤੇ ਵਿਚ ਮਾਣ ਭੱਤਾ ਦਿੱਤਾ ਜਾਵੇਗਾ ਅਤੇ ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ/ਹੈਲਪਰਾਂ ਨੂੰ ਹਰ ਮਹੀਨੇ ਮਾਣਭੱਤਾ ਦੇਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਗੁਰਮੀਤ ਕੌਰ ਗੋਨਿਆਣਾ, ਬਲਵੀਰ ਕੌਰ ਮਾਨਸਾ, ਜਸਵੀਰ ਕੌਰ ਦਸੂਹਾ, ਸਤਵੰਤ ਕੌਰ ਭੋਖਪੁਰ, ਰੀਮਾ ਰਾਣੀ ਰੋਪੜ, ਕਿਰਨ ਨਵਾਂ ਸ਼ਹਿਰ ਅਤੇ ਬਲਜੀਤ ਕੌਰ ਕੁਰਾਲੀ ਆਦਿ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…