Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਮੁੜ ਤੋਂ ਸਹਿਕਾਰਤਾ ਲਹਿਰ ਮਜ਼ਬੂਤ ਕੀਤੀ ਜਾਵੇਗੀ: ਰੰਧਾਵਾ ਮਿਲਾਵਟੀ ਖ਼ੁਰਾਕ ਪਦਾਰਥਾਂ ਦਾ ਪੰਜਾਬ ਵਿੱਚੋਂ ਕੀਤਾ ਜਾਵੇਗਾ ਮੁਕੰਮਲ ਖ਼ਾਤਮਾ: ਬਲਬੀਰ ਸਿੱਧੂ ਸਫ਼ਲ ਕਿਸਾਨਾਂ ਦੀਆਂ ਕਹਾਣੀਆਂ ’ਤੇ ਆਧਾਰਿਤ ਕਿਤਾਬਚਾ ‘ਉੱਨਤ ਕਿਸਾਨ’ ਰਿਲੀਜ਼, 4 ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ: ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਥੱਲਿਓਂ ਕੱਢ ਕੇ ਸੂਬੇ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਲਈ ਸਹਿਕਾਰਤਾ ਮੁਹਿੰਮ ਨੂੰ ਮੁੜ ਤੋਂ ਮਜ਼ਬੂਤ ਕੀਤਾ ਜਾਵੇਗਾ ਅਤੇ ਜਾਣਬੁੱਝ ਕੇ ਕਰਜ਼ਾ ਨਾ ਮੋੜਨ ਵਾਲੇ ਧੰਨਾਢ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਲਾਈਵਸਟਾਕ ਭਵਨ, ਸੈਕਟਰ-68, ਐਸ.ਏ.ਐਸ. ਨਗਰ ਵਿਖੇ ਇੰਡੀਅਨ ਫਾਰਮਰਜ਼ ਐਲਾਇੰਸ (ਆਈਫਾ) ਵੱਲੋਂ ਪੰਜਾਬ ਦੇ ਸਫ਼ਲ ਕਿਸਾਨਾਂ ਦੇ ਸਨਮਾਨ ਅਤੇ ਸਫ਼ਲ ਕਿਸਾਨਾਂ ਦੀਆਂ ਕਹਾਣੀਆਂ ਦੇ ਆਧਾਰ ’ਤੇ ਤਿਆਰ ਕੀਤੇ ਕਿਤਾਬਚਾ ‘ਉੱਨਤ ਕਿਸਾਨ’ ਰਿਲੀਜ਼ ਕਰਨ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕੀਤਾ ਜਾਣਾ ਲਾਜ਼ਮੀ ਹੈ ਤੇ ਇਸ ਦੇ ਮੱਦੇਨਜ਼ਰ ਮਾਰਕਫੈੱਡ ਵੱਲੋਂ ਸੂਬੇ ਵਿੱਚ ਮੀਟ ਪ੍ਰੋਸੈਸਿੰਗ ਪਲਾਂਟ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਸਹਿਕਾਰਤਾ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਸ੍ਰੀ ਰੰਧਾਵਾ ਨੇ ਦੱਸਿਆ ਕਿ ਛੇਤੀ ਹੀ ਸੂਬੇ ਵਿੱਚ ਸਹਿਕਰਤਾ ਵਿਭਾਗ ਵੱਲੋਂ ਇੱਕ ਵਿਸ਼ੇਸ਼ ਹੈੱਲਪਲਾਈਨ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਜ਼ਰੀਏ ਲੋਕਾਂ ਨੂੰ ਸੁਸਾਇਟੀਆਂ ਆਦਿ ਦੀ ਪੂਰਨ ਜਾਣਕਾਰੀ ਮਿਲੇਗੀ ਤੇ ਉਹ ਆਪਣੇ ਦੁੱਧ ਅਤੇ ਦੁੱਧ ਉਤਪਾਦਾਂ ਦੀ ਜਾਂਚ ਕਰਵਾ ਸਕਣਗੇ। ਇਸ ਦੇ ਨਾਲ-ਨਾਲ ਨਕਲੀ ਦੁੱਧ ਜਾਂ ਦੁੱਧ ਉਤਪਾਦ ਵੇਚਣ ਵਾਲਿਆਂ ਦੀ ਸ਼ਿਕਾਇਤ ਵੀ ਇਸ ਹੈੱਲਪਲਾਈਨ ’ਤੇ ਦਿੱਤੀ ਜਾ ਸਕਿਆ ਕਰੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਵਿੱਚੋਂ ਨਕਲੀ ਖ਼ੁਬਾਕ ਪਦਾਰਥਾਂ ਦਾ ਬਹੁਤ ਛੇਤੀ ਹੀ ਖ਼ਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਹਿਰ ਵਿੱਚ ਵੀ ਲੋਕ ਸਰਕਾਰ ਦਾ ਉਸੇ ਤਰ੍ਹਾਂ ਸਾਥ ਦੇਣ ਜਿਵੇਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਦੇ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਅਹਿਦ ਕਰਨ ਕਿ ਦੁੱਧ ਵਿੱਚ ਕਿਸੇ ਕਿਸਮ ਦੀ ਮਿਲਾਵਟ ਨਹੀਂ ਕਰਨਗੇ। ਸ੍ਰੀ ਸਿੱਧੂ ਨੇ ਕਿਹਾ ਕਿ ਸਹਾਇਕ ਧੰਦਿਆਂ ਦੇ ਖੇਤਰ ਵਿੱਚ ਬਹੁਤ ਜ਼ਿਆਦਾ ਸੰਭਾਵਨਾਵਾਂ ਮੌਜੂਦ ਹਨ। ਇਨ੍ਹਾਂ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਧੇਗੀ, ਉਥੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਪਸ਼ੂ ਪਾਲਣ ਵਿਭਾਗ ਵੱਲੋਂ ਮੀਟ ਦੇ ਕਾਰੋਬਾਰ ਨੂੰ ਵਧਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਉੱਤਰ-ਪੂਰਬੀ ਰਾਜਾਂ ਵਿੱਚ ਸੂਰ ਦੇ ਮੀਟ ਦੀ ਮੰਗ ਬਹੁਤ ਜ਼ਿਆਦਾ ਹੈ ਤੇ ਸੂਰ ਪਾਲਣ ਦੇ ਧੰਦੇ ਸਦਕਾ ਕਿਸਾਨਾਂ ਦੀ ਆਮਦਨ ਵਿੱਚ ਚੌਖਾ ਵਾਧਾ ਹੋ ਸਕਦਾ ਹੈ। ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਇਸ ਸਬੰਧੀ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਦੁਨੀਆਂ ਦੇ ਕਈ ਦੇਸ਼ ਸਿਰਫ਼ ਡੇਅਰੀ ਦੇ ਧੰਦੇ ਸਦਕਾ ਹੀ ਵਿਕਸਤ ਦੇਸ਼ ਬਣੇ ਹਨ। ਇਸ ਲਈ ਪੰਜਾਬ ਵਿੱਚ ਇਸ ਧੰਦੇ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ ਸਹਿਕਾਰਤਾ ਮੰਤਰੀ, ਪੰਜਾਬ ਅਤੇ ਪਸ਼ੂ ਪਲਾਣ ਤੇ ਡੇਅਰੀ ਵਿਕਾਸ ਮੰਤਰੀ, ਪੰਜਾਬ ਨੇ ਸੰਪਾਦਕ ਸ੍ਰੀ ਅਸ਼ੋਕ ਝਾਂਜੀ ਦਾ ਕਿਤਾਬਚਾ ‘ਉੱਨਤ ਕਿਸਾਨ’ ਵੀ ਜਾਰੀ ਕੀਤਾ, ਜਿਸ ਵਿੱਚ ਰਾਜ ਭਰ ਦੇ 27 ਸਫ਼ਲ ਕਿਸਾਨਾਂ ਦੀਆਂ ਕਹਾਣੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਸ ਮੌਕੇ ਸਫ਼ਲ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸੇ ਦੌਰਾਨ ਚਾਰ ਸਫ਼ਲ ਕਿਸਾਨਾਂ ਨੂੰ ਵਿਸ਼ੇਸ਼ ਐਵਾਰਡ ਵੀ ਦਿੱਤੇ ਗਏ, ਜਿਨ੍ਹਾਂ ਵਿੱਚ ਸ੍ਰੀ ਯਾਦਵਿੰਦਰ ਖੰਨਾ ਨੂੰ ਮਰਹੂਮ ਸ੍ਰੀਮਤੀ ਕਾਂਤਾ ਸ਼ਰਮਾ ਯਾਦਗਾਰੀ ਐਵਾਰਡ, ਕਿਸਾਨ ਬੀਬੀ ਕਮਲਪ੍ਰੀਤ ਕੌਰ ਪਬੀਆ ਨੂੰ ਮਰਹੂਮ ਸ੍ਰੀਮਤੀ ਨਿਰਮਲਾ ਠਾਕੁਰ ਯਾਦਗਾਰੀ ਐਵਾਰਡ, ਸ੍ਰੀਮਤੀ ਰਾਧਾ ਵਰਮਾ ਸੋਲਨ ਨੂੰ ਮਰਹੂਮ ਸ੍ਰੀਮਤੀ ਮਹਿੰਦਰ ਕੌਰ ਦੁਸਾਂਝ ਯਾਦਗਾਰੀ ਐਵਾਰਡ ਅਤੇ ਮਨਜੀਤ ਕੌਰ ਧਰਮਕੋਟ ਮੋਗਾ ਨੂੰ ਸ੍ਰੀਮਤੀ ਲਾਭ ਕੌਰ ਯਾਦਗਾਰੀ ਐਵਾਰਡ ਵੀ ਪ੍ਰਦਾਨ ਕੀਤੇ ਗਏ। ਸਮਾਗਮ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਉਪ ਕੁਲਪਤੀ ਡਾ. ਬੀ.ਐਸ. ਢਿੱਲੋਂ, ਗੁਰੂ ਅੰਗਦ ਦੇਵ ਵੈਰਟਰਨਰੀ ਅਤੇ ਐਨੀਲਮ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਉਪ ਕੁਲਪਤੀ ਸ੍ਰੀ ਏ.ਐਸ.ਨੰਦਾ, ਡਾਇਰੈਕਟਰ ਡੇਅਰੀ ਵਿਕਾਸ ਸ. ਇੰਦਰਜੀਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਅਮਰਜੀਤ ਸਿੰਘ, ਸੁਖਪਾਲ ਸਿੰਘ ਸੇਖੋਂ, ਆਈਫਾ ਦੇ ਪ੍ਰਧਾਨ ਸੰਜੀਵ ਨਾਗਪਾਲ, ਆਈਫਾ ਦੇ ਸੀਨੀਅਰ ਮੈਂਬਰ ਤੇਜਿੰਦਰਪਾਲ ਸਿੰਘ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਐਡਵੋਕੇਟ ਕੰਵਰਵੀਰ ਸਿੰਘ ਸਿੱਧੂ, ਜੁਆਇੰਟ ਡਾਇਰੈਕਟਰ ਡੇਅਰੀ ਵਿਭਾਗ ਪੰਜਾਬ ਸ.ਜਸਵੀਰ ਸਿੰਘ, ਡਿਪਟੀ ਡਾਇਰੈਕਟਰ ਕਰਨੈਲ ਸਿੰਘ ਸਮੇਤ ਵੱਡੀ ਵਿੱਚ ਕਿਸਾਨ ਤੇ ਪਸ਼ੂ ਪਾਲਕ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ