Share on Facebook Share on Twitter Share on Google+ Share on Pinterest Share on Linkedin ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰਾਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਤਿੰਨ ਨੁਕਾਤੀ ਪ੍ਰੋਗਰਾਮ ਉਲੀਕਿਆ, 12 ਦਸੰਬਰ ਨੂੰ ਪੰਜਾਬ ਭਰ ਵਿੱਚ ਬਲਾਕ ਪੱਧਰ ’ਤੇ ਦਿੱਤੇ ਜਾਣਗੇ ਮੰਗ ਪੱਤਰ ਜਨਵਰੀ ਦੇ ਤੀਜੇ ਹਫ਼ਤੇ ਡਾਇਰੈਕਟਰ ਦਫ਼ਤਰ ਅੱਗੇ ਕੀਤਾ ਜਾਵੇਗਾ ਰੋਸ ਮੁਜ਼ਾਹਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ: ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾਂ ਖ਼ਾਤਰ ਸਮੇਂ ਦੀਆਂ ਸਰਕਾਰਾਂ ਨਾਲ ਸੰਘਰਸ਼ਸ਼ੀਲ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਰਕਾਰਾਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਤਿੰਨ ਨੁਕਾਤੀ ਪ੍ਰੋਗਰਾਮ ਉਲੀਕਿਆ ਗਿਆ ਹੈ। ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ 12 ਦਸੰਬਰ ਨੂੰ ਪੰਜਾਬ ਭਰ ਵਿਚ ਬਲਾਕ ਪੱਧਰ ’ਤੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਡਾਇਰੈਕਟਰ ਦੇ ਨਾਮ ਲਿਖੇ ਮੰਗ ਪੱਤਰ ਦਿੱਤੇ ਜਾਣਗੇ। ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਜਨਵਰੀ ਦੇ ਤੀਜੇ ਹਫ਼ਤੇ ਡਾਇਰੈਕਟਰ ਦਫ਼ਤਰ ਅੱਗੇ ਰੋਸ ਧਰਨਾ ਲਾਇਆ ਜਾਵੇਗਾ ਅਤੇ ਫਰਵਰੀ ਵਿੱਚ ਵਿਭਾਗ ਦੀ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਘਰ ਅੱਗੇ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਡਾਇਰੈਕਟਰ ਤੋਂ ਮੰਗ ਕੀਤੀ ਕਿ ਪਿਛਲੇ ਚਾਰ ਸਾਲਾਂ ਤੋਂ ਸੁਪਰਵਾਈਜ਼ਰਾਂ ਦੀ ਭਰਤੀ ਦਾ ਲਟਕ ਰਹੇ ਕੰਮ ਨੇਪਰੇ ਚਾੜ੍ਹਿਆ ਜਾਵੇ ਅਤੇ ਕਰੈਚ ਵਰਕਰਾਂ ਨੂੰ ਪਿਛਲੇ ਦੋ ਸਾਲਾਂ ਤੋਂ ਰੋਕੀ ਹੋਈ ਤਨਖ਼ਾਹ ਰਿਲੀਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕੀਤਾ ਸਗੋਂ ਅੱਖੋ ਪਰੋਖੇ ਕਰਕੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਵਰਕਰਾਂ ਨੂੰ ਨਿਗੂਣੇ ਮਾਣਭੱਤਾ ਦੇ ਕੇ ਕਈ ਵਿਭਾਗਾਂ ਦਾ ਕੰਮ ਕਰਵਾਇਆ ਜਾਂਦਾ ਹੈ। ਵਰਕਰਾਂ ਤੇ ਹੈਲਪਰਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਜ਼ੋਰਦਾਰ ਸੰਘਰਸ਼ ਵਿੱਢਿਆ ਗਿਆ ਹੈ ਅਤੇ ਇਹ ਘੋਲ ਮੰਗਾਂ ਦੀ ਪੂਰਤੀ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਨੇ ਵਰਕਰਾਂ ’ਤੇ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ। ਪ੍ਰੰਤੂ ਆਪਣੇ ਹੱਕਾਂ ਲਈ ਸੰਘਰਸ਼ਸ਼ੀਲ ਵਰਕਰਾਂ ਅਤੇ ਹੈਲਪਰਾਂ ਦੇ ਹੌਸਲੇ ਹਾਲੇ ਵੀ ਬੁਲੰਦ ਹਨ। ਬੀਬੀ ਹਰਗੋਬਿੰਦ ਕੌਰ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਪਿਛਲੇ 44 ਸਾਲਾਂ ਤੋਂ ਕੰਮ ਕਰਦੀਆਂ ਆ ਰਹੀਆਂ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਵੇ ਜਾਂ ਘੱਟੋ-ਘੱਟ ਉਜਰਤਾ ਨੂੰ ਮੁੱਖ ਰੱਖਦਿਆਂ ਵਰਕਰ ਨੂੰ ਹਰ ਮਹੀਨੇ 24 ਹਜ਼ਾਰ ਤੇ ਹੈਲਪਰ ਨੂੰ 18 ਹਜ਼ਾਰ ਰੁਪਏ ਮਾਣਭੱਤਾ ਦਿੱਤਾ ਜਾਵੇ। ਪੰਜਾਬ ਸਰਕਾਰ ਵਰਕਰਾਂ ਅਤੇ ਹੈਲਪਰਾਂ ਦੇ ਉਹ ਪੈਸੇ ਰਿਲੀਜ਼ ਕਰੇ, ਜੋ ਕੇਂਦਰ ਸਰਕਾਰ ਨੇ ਵਧਾਏ ਸਨ ਤੇ ਪੰਜਾਬ ਸਰਕਾਰ ਨੱਪੀ ਬੈਠੀ ਹੈ। ਪਿਛਲੇ ਦੋ ਸਾਲਾਂ ਤੋਂ ਪੋਸ਼ਣ ਅਭਿਆਨ ਦੇ ਜੋ ਪੈਸੇ ਕ੍ਰਮਵਾਰ 5000 ਤੇ 250 ਰੋਕੇ ਹੋਏ ਹਨ, ਤੁਰੰਤ ਜ਼ਾਰੀ ਕੀਤੇ ਜਾਣ। ਟੀਐਮਐਨਵਾਈ (ਪ੍ਰਧਾਨ ਮੰਤਰੀ ਮਾਤਰਮ ਯੋਜਨਾ) ਦੇ ਪੈਸੇ ਵੀ ਦਿੱਤੇ ਜਾਣ, ਜੋ ਦੋ ਸਾਲਾਂ ਤੋਂ ਨਹੀ ਮਿਲੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ