ਪੰਜਾਬ ਕਲਾ ਪ੍ਰੀਸ਼ਦ ਨੇ ਪ੍ਰਭ ਆਸਰਾ ਵਿੱਚ ਮਨਾਇਆ ਲੋਹੜੀ ਦਾ ਤਿਊਹਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਜਨਵਰੀ:
ਕੁਰਾਲੀ-ਚੰਡੀਗੜ੍ਹ ਸੜਕ ’ਤੇ ਸਥਿਤ ਨਿਆਸਰਿਆਂ ਦੇ ਘਰ ‘ਪ੍ਰਭ ਆਸਰਾ’ ਵਿੱਚ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਚੇਅਰਪਰਸ਼ਨ ਸਤਿੰਦਰ ਸੱਤੀ ਦੀ ਅਗਵਾਈ ਹੇਠ ਲੋਹੜੀ ਦਾ ਤਿਊਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਤਿੰਦਰ ਸੱਤੀ, ਬਾਈ ਅਮਰਜੀਤ, ਪਰਮਵੀਰ, ਇੰਟਰ ਨੈਸ਼ਨਲ ਭੰਗੜਾ ਕੋਚ ਅਜੀਤ ਸਿੰਘ, ਗੁਰੂ ਗੋਬਿੰਦ ਸਿੰਘ ਕਾਲਜ ਫਾਰ ਗਰਲਜ਼ ਦੀਆਂ ਲੜਕੀਆਂ ਨੇ ਬੋਲੀਆਂ ਅਤੇ ਭੰਗੜਾ ਪਾਕੇ ਖੁਸ਼ੀ ਮਨਾਈ। ਇਸ ਮੌਕੇ ਸਤਿੰਦਰ ਸੱਤੀ ਨੇ ਕਿਹਾ ਕਿ ਨਿਆਸਰੇ ਲੋਕਾਂ ਨਾਲ ਲੋਹੜੀ ਮਨਾਕੇ ਉਨ੍ਹਾਂ ਦੀ ਟੀਮ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ ਤੇ ਉਨ੍ਹਾਂ ਹੋਰਨਾਂ ਕਲਾਕਾਰਾਂ ਅਤੇ ਗਾਇਕਾਂ ਨੂੰ ਆਉਣ ਵਾਲੇ ਸਮੇਂ ਵਿਚ ਅਜਿਹੇ ਨਾਗਰਿਕਾਂ ਨਾਲ ਖੁਸ਼ੀਆਂ ਦੇ ਪਲ ਸਾਂਝੇ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਸਥਾ ਦੇ ਮੁਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਪੰਜਾਬ ਕਲਾ ਪ੍ਰੀਸਦ ਦੇ ਚੇਅਰਪਰਸ਼ਨ ਸਤਿੰਦਰ ਸੱਤੀ ਅਤੇ ਸਮੱੁਚੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੇ ਇਨ੍ਹਾਂ ਨਾਗਰਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਨਾਲ ਇਨ੍ਹਾਂ ਨੂੰ ਖੁਸ਼ੀਆਂ ਮਿਲਦੀਆਂ ਹਨ। ਇਸ ਮੌਕੇ ਡਾ. ਸਰਬਜੀਤ ਕੌਰ ਪ੍ਰਧਾਨ ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ, ਅਨਿਲ ਸ਼ਰਮਾ, ਕਮਲ ਬੋਪਾਰਾਏ ਏਨਜਲ ਰਿਕਾਰਡਜ਼, ਸੁਖਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …