nabaz-e-punjab.com

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਜਾਣੋ:-ਕਿਸ ਨੂੰ ਕਿੱਥੋਂ ਮਿਲੀ ਟਿਕਟ

ਚਰਨਜੀਤ ਚੰਨੀ ਨੂੰ ਚਮਕੌਰ ਸਾਹਿਬ, ਨਵਜੋਤ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ, ਗੁਰਪ੍ਰੀਤ ਸਿੰਘ ਨੂੰ ਬੱਸੀ ਪਠਾਣਾ ਤੋਂ ਮਿਲੀ ਟਿਕਟ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 15 ਜਨਵਰੀ:
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਮੁਹਾਲੀ ਤੋਂ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਮੁੜ ਕਾਂਗਰਸ ਉਮੀਦਵਾਰ ਬਣਾਇਆ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾ ਮਨੋਹਰ ਸਿੰਘ ਹੱਥ ਮਲਦੇ ਰਹਿ ਗਏ ਹਨ। ਉਹ ਰਾਖਵੇਂ ਹਲਕੇ ਬੱਸੀ ਪਠਾਣਾ ਤੋਂ ਚੋਣ ਲੜਨ ਦੇ ਚਾਹਵਾਨ ਸਨ ਅਤੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਸੀ ਪਰ ਪਾਰਟੀ ਹਾਈ ਕਮਾਂਡ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਅਣਗੌਲਿਆ ਨਹੀਂ ਕਰ ਸਕੀ ਅਤੇ ਇਸ ਵਾਰ ਵੀ ਪਾਰਟੀ ਨੇ ਗੁਰਪ੍ਰੀਤ ਸਿੰਘ ਨੂੰ ਹੀ ਦੁਬਾਰਾ ਟਿਕਟ ਦਿੱਤੀ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਸੁਜਾਨਪੁਰ ਤੋਂ ਨਰੇਸ਼ ਪੁਰੀ, ਪਠਾਨਕੋਟ ਤੋਂ ਅਮਿਤ ਵਿਜ, ਗੁਰਦਾਸਪੁਰ ਤੋਂ ਬਰਿੰਦਰਜੀਤ ਸਿੰਘ ਪਾਹਰਾ, ਦੀਨਾਨਗਰ (ਰਾਖਵਾਂ) ਤੋਂ ਅਰੁਣਾ ਚੌਧਰੀ, ਕਾਦੀਆਂ ਤੋਂ ਪ੍ਰਤਾਪ ਸਿੰਘ ਬਾਜਵਾ, ਹਰਿਗੋਬਿੰਦਪੁਰ (ਰਾਖਵੇਂ) ਤੋਂ ਮਨਦੀਪ ਸਿੰਘ, ਫਤਹਿਗੜ੍ਹ ਚੂੜੀਆ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ, ਅਜਨਾਲਾ ਤੋਂ ਹਰਪ੍ਰਤਾਪ ਸਿੰਘ ਅਜਨਾਲਾ, ਰਾਜਾਸਾਂਸੀ ਤੋਂ ਸੁਖਵਿੰਦਰ ਸਿੰਘ ਸਰਕਾਰੀਆ, ਮਜੀਠਾ ਤੋਂ ਜਗਵਿੰਦਰਪਾਲ ਸਿੰਘ, ਜੰਡਿਆਲਾ (ਰਾਖਵਾਂ) ਤੋਂ ਸੁਖਵਿੰਦਰ ਸਿੰਘ ਡੈਨੀ, ਅੰਮ੍ਰਿਤਸਰ ਉੱਤਰੀ ਤੋਂ ਸੁਨੀਲ ਦੱਤ, ਅੰਮ੍ਰਿਤਸਰ ਪੱਛਮੀ (ਰਾਖਵਾਂ) ਤੋਂ ਰਾਜ ਕੁਮਾਰ ਵੇਰਕਾ, ਅੰਮ੍ਰਿਤਸਰ ਕੇਂਦਰੀ ਤੋਂ ਓਮ ਪ੍ਰਕਾਸ ਸੋਨੀ, ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ, ਅੰਮ੍ਰਿਤਸਰ ਦੱਖਣੀ ਤੋਂ ਇੰਦਰਬੀਰ ਸਿੰਘ ਬੁਲਾਰੀਆ, ਤਰਨਤਾਰਨ ਤੋਂ ਡਾ. ਧਰਮਵੀਰ, ਪੱਟੀ ਤੋਂ ਹਰਮਿੰਦਰ ਸਿੰਘ ਗਿੱਲ, ਬਾਬਾ ਬਕਾਲਾ (ਰਾਖਵੇੱ) ਤੋਂ ਸੰਤੋਖ ਸਿੰਘ, ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ, ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਨਵਤੇਜ ਸਿੰਘ ਚੀਮਾ, ਫਗਵਾੜਾ (ਰਾਖਵਾਂ) ਤੋਂ ਬਲਵਿੰਦਰ ਸਿੰਘ ਧਾਲੀਵਾਲ, ਫਿਲੌਰ (ਰਾਖਵਾਂ) ਤੋਂ ਵਿਕਰਮਜੀਤ ਸਿੰਘ ਚੌਧਰੀ, ਸ਼ਾਹਕੋਟ ਤੋਂ ਹਰਦੇਵ ਸਿੰਘ ਲਾਡੀ, ਕਰਤਾਰਪੁਰ (ਰਾਖਵਾਂ) ਤੋੱ ਚੌਧਰੀ ਸੁਰਿੰਦਰ ਸਿੰਘ, ਜਲੰਧਰ ਪੱਛਮੀ (ਰਾਖਵਾਂ) ਤੋਂ ਸੁਸੀਲ ਕੁਮਾਰ ਰਿੰਕੂ, ਜਲੰਧਰ ਕੇਂਦਰੀ ਤੋਂ ਰਜਿੰਦਰ ਬੇਰੀ, ਜਲੰਧਰ ਉੱਤਰੀ ਤੋਂ ਅਵਤਾਰ ਸਿੰਘ ਜੂਨੀਅਰ, ਜਲੰਧਰ ਕੈਂਟ ਤੋਂ ਪਰਗਟ ਸਿੰਘ, ਆਦਮਪੁਰ (ਰਾਖਵਾਂ) ਤੋਂ ਸੁਖਵਿੰਦਰ ਸਿੰਘ ਕੋਟਲੀ, ਮੁਕੇਰੀਆਂ ਤੋੱ ਇੰਦੂ ਬਾਲਾ, ਦਸੂਹਾ ਤੋਂ ਅਰੁਣ ਡੋਗਰਾ, ਊੜਮੜ ਤੋਂ ਸੰਗਤ ਸਿੰਘ ਗਿਲਜੀਆਂ, ਸ਼ਾਮ ਚੁਰਾਸੀ (ਰਾਖਵਾਂ) ਤੋਂ ਪਵਨ ਕੁਮਾਰ, ਹੁਸ਼ਿਆਰਪੁਰ ਤੋਂ ਸੁੰਦਰ ਸ਼ਾਮ ਅਰੋੜਾ, ਚੱਬੇਵਾਲ (ਰਾਖਵਾਂ) ਤੋਂ ਡਾ. ਰਾਜ ਕੁਮਾਰ, ਗੜ੍ਹਸ਼ੰਕਰ ਤੋਂ ਅਮਰਪ੍ਰੀਤ ਲਾਲੀ, ਬਲਾਚੌਰ ਤੋਂ ਦਰਸ਼ਨ ਲਾਲ, ਆਨੰਦਪੁਰ ਸਾਹਿਬ ਤੋਂ ਕੰਵਰਪਾਲ ਸਿੰਘ, ਰੂਪ ਨਗਰ ਤੋਂ ਬਰਿੰਦਰ ਸਿੰਘ ਢਿੱਲੋਂ, ਚਮਕੌਰ ਸਾਹਿਬ (ਰਾਖਵਾਂ) ਤੋਂ ਚਰਨਜੀਤ ਸਿੰਘ ਚੰਨੀ, ਮੁਹਾਲੀ ਤੋਂ ਬਲਬੀਰ ਸਿੰਘ ਸਿੱਧੂ, ਫਤਹਿਗੜ੍ਹ ਸਾਹਿਬ ਤੋਂ ਕੁਲਜੀਤ ਸਿੰਘ ਨਾਗਰਾ, ਅਮਲੋਹ ਤੋਂ ਰਣਦੀਪ ਸਿੰਘ ਨਾਭਾ, ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ, ਲੁਧਿਆਣਾ ਪੂਰਬੀ ਤੋਂ ਸੰਜੀਵ ਤਲਵਾੜ, ਆਤਮ ਨਗਰ ਤੋਂ ਕਮਲਜੀਤ ਸਿੰਘ, ਲੁਧਿਆਣਾ ਕੇਂਦਰੀ ਤੋਂ ਸੁਰਿੰਦਰ ਕੁਮਾਰ ਡਾਬਰ, ਲੁਧਿਆਣਾ ਪੱਛਮੀ ਤੋਂ ਭਾਰਤ ਭੂਸ਼ਣ, ਲੁਧਿਆਣਾ ਉੱਤਰੀ ਤੋਂ ਰਾਕੇਸ਼ ਪਾਂਡੇ, ਪਾਇਲ (ਰਾਖਵਾਂ) ਤੋਂ ਲਖਵੀਰ ਸਿੰਘ ਲੱਖਾ, ਦਾਖਾ ਤੋਂ ਕੈਪਟਨ ਸੰਦੀਪ ਸਿੰਘ ਸੰਧੂ, ਰਾਜਕੋਟ (ਰਾਖਵਾਂ) ਤੋਂ ਕਮਲਅਮਰ ਸਿੰਘ, ਨਿਹਾਲ ਸਿੰਘ ਵਾਲਾ (ਰਾਖਵਾਂ) ਤੋਂ ਭੁਪਿੰਦਰ ਸ਼ਾਹਕੋਟ, ਬਾਘਾਪੁਰਾਣਾ ਤੋਂ ਦਰਸ਼ਨ ਸਿੰਘ ਬਰਾੜ, ਮੋਗਾ ਤੋਂ ਮਾਲਵਿਕਾ ਸੂਦ, ਧਰਮਕੋਟ ਤੋਂ ਸੁਖਜੀਤ ਸਿੰਘ ਲੋਹਗੜ੍ਹ, ਜੀਰਾ ਤੋਂ ਕੁਲਬੀਰ ਸਿੰਘ ਜੀਰਾ, ਫਿਰੋਜਪੁਰ ਸਿਟੀ ਤੋਂ ਪਰਮਿੰਦਰ ਸਿੰਘ ਪਿੰਕੀ, ਅਬੋਹਰ ਤੋੱ ਸੰਦੀਪ ਜਾਖੜ, ਭੁਲਾਣਾ (ਰਾਖਵਾਂ) ਤੋਂ ਰਜਿੰਦਰ ਕੌਰ, ਲੰਬੀ ਤੋਂ ਜਗਪਾਲ ਸਿੰਘ ਅਬੁਲਖੁਰਾਣਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ, ਮਲੋਟ (ਰਾਖਵਾਂ) ਤੋਂ ਰੁਪਿੰਦਰ ਰੂਬੀ, ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ, ਰਾਮਪੂਰਾ ਫੂਲ ਤੋਂ ਗੁਰਪ੍ਰੀਤ ਸਿੰਘ ਕਾਂਗੜ, ਭੂਚੋ ਮੰਡੀ (ਰਾਖਵਾਂ) ਤੋਂ ਪ੍ਰਮੀਤ ਸਿੰਘ ਕੋਟਭਾਈ, ਬਠਿੰਡਾ ਅਰਬਨ ਤੋਂ ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਦਿਹਾਤੀ (ਰਾਖਵਾਂ) ਤੋਂ ਹਰਵਿੰਦਰ ਸਿੰਘ ਗਿੱਲ ਲਾਡੀ, ਤਲਵੰਡੀ ਸਾਬੋ ਤੋਂ ਕੁਸ਼ਵਾਜ ਸਿੰਘ ਜਟਾਣਾ, ਮੌੜ ਤੋਂ ਡਾ. ਮਨੋਜ ਬਾਲਾ ਬਾਂਸਲ, ਮਾਨਸਾ ਤੋਂ ਸਿੱਧੂ ਮੂਸੇਵਾਲਾ, ਬੁਢਲਾਡਾ (ਰਾਖਵਾਂ) ਤੋਂ ਰਣਵੀਰ ਕੌਰ, ਲਹਿਰਾ ਤੋਂ ਰਜਿੰਦਰ ਕੌਰ ਭੱਠਲ, ਮਾਲੇਰਕੋਟਲਾ ਤੋਂ ਰਜੀਆ ਸੁਲਤਾਨਾ, ਧੂਰੀ ਤੋਂ ਦਲਵੀਰ ਸਿੰਘ ਗੋਲਡੀ, ਸੰਗਰੂਰ ਤੋਂ ਵਿਜੈਇੰਦਰ ਸਿੰਗਲਾ, ਨਾਭਾ (ਰਾਖਵਾਂ) ਤੋਂ ਸਾਧੂ ਸਿੰਘ ਧਰਮਸੋਤ, ਪਟਿਆਲਾ ਦਿਹਾਤੀ ਤੋਂ ਮੋਹਿਤ ਮਹਿੰਦਰਾ, ਰਾਜਪੁਰਾ ਤੋਂ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਮਦਨ ਲਾਲ ਜਲਾਲਪੁਰ, ਸਨੌਰ ਤੋਂ ਹਰਿੰਦਰ ਪਾਲ ਸਿੰਘ ਮਾਨ, ਸਮਾਣਾ ਤੋਂ ਰਜਿੰਦਰ ਸਿੰਘ ਨੂੰ ਕਾਂਗਰਸੀ ਉਮੀਦਵਾਰ ਐਲਾਨਿਆ ਗਿਆ ਹੈ।
ਕਾਂਗਰਸ ਵਲੋੱ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਅੱਜ ਪੰਜਾਬ ਦੀ ਸਿਆਸਤ ਵਿੱਚ ਇਕ ਦਮ ਗਰਮਾਹਟ ਆ ਗਈ ਅਤੇ ਸਿਆਸੀ ਕਿਆਸਅਰਾਈਆਂ ਦੇ ਨਵੇਂ ਦੌਰ ਆਰੰਭ ਹੋ ਗਏ। ਜਿਹੜੇ ਕਾਂਗਰਸੀ ਆਗੂਆਂ ਨੂੰ ਕਾਂਗਰਸ ਵੱਲੋਂ ਜਾਰੀ ਪਹਿਲੀ ਸੂਚੀ ਵਿੱਚ ਕਾਂਗਰਸ ਦੀ ਟਿਕਟ ਮਿਲ ਗਈ ਹੈ, ਉਨ੍ਹਾਂ ਆਗੂਆਂ ਦੇ ਸਮਰਥਕਾਂ ਵਿੱਚ ਖੁਸ਼ੀ ਮਨਾਈ ਜਾ ਰਹੀ ਹੈ, ਜਿਹੜੇ ਕਾਂਗਰਸੀ ਆਗੂ ਟਿਕਟ ਲੈਣ ਤੋੋਂ ਰਹਿ ਗਏ ਹਨ, ਉਹਨਾਂ ਆਗੂਆਂ ਵਿੱਚ ਕੁਝ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਉਹ ਕਾਂਗਰਸ ਦੀ ਅਗਲੀ ਸੂਚੀ ਦਾ ਇੰਤਜਾਰ ਕਰਨ ਲੱਗ ਪਏ ਹਨ ਕਿ ਸ਼ਾਇਦ ਉਨ੍ਹਾਂ ਦੀ ਕਿਸਮਤ ਕਾਂਗਰਸ ਵੱਲੋਂ ਜਾਰੀ ਕੀਤੀ ਜਾਣ ਵਾਲੀ ਅਗਲੀ ਸੂਚੀ ਵਿੱਚ ਚਮਕ ਪਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…