nabaz-e-punjab.com

ਦਿਆਲ ਸਿੰਘ ਕਾਲਜ ਮਾਮਲੇ ਵਿੱਚ ਪੰਜਾਬ ਭਾਜਪਾ ਪੰਜਾਬੀਆਂ ਦੇ ਹੱਕ ਵਿੱਚ ਖੜੀ ਹੋਵੇ: ਪਰਮਜੀਤ ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਮ ਬਦਲਿਆ ਜਾਣਾ ਬਹੁਤ ਹੀ ਗਲਤ ਹੈ, ਇਸ ਕਾਲਜ ਦਾ ਨਾਮ ਬਦਲਣ ਨੂੰ ਪੰਜਾਬੀ ਕਦੇ ਵੀ ਸਹਿਣ ਨਹੀੱ ਕਰਨਗੇ-ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ. ਪਰਮਜੀਤ ਸਿੰਘ ਕਾਹਲੋਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ। ਸ੍ਰ. ਕਾਹਲੋਂ ਨੇ ਕਿਹਾ ਕਿ ਸ੍ਰ. ਦਿਆਲ ਸਿੰਘ ਬਹੁਤ ਵੱਡੇ ਵਿਦਿਆ ਦਾਨੀ ਸਨ, ਉਹਨਾਂ ਨੇ ਆਪਣੇ ਕੋਲੋੱ ਪੈਸੇ ਖਰਚ ਕੇ ਅਨੇਕਾਂ ਹੀ ਕਾਲਜ ਬਣਵਾਏ ਸਨ ਅਤੇ ਵਿਦਿਆ ਦੀ ਲਹਿਰ ਚਲਾਈ ਸੀ। ਪਾਕਿਸਤਾਨ ਵਿੱਚ ਸ੍ਰ. ਦਿਆਲ ਸਿੰਘ ਦੀਆਂ ਯਾਦਗਾਰਾਂ ਨੂੰ ਉਸੇ ਤਰ੍ਹਾਂ ਹੀ ਰਖਿਆ ਗਿਆ ਹੈ, ਪਰ ਭਾਰਤ ਵਿੱਚ ਦਿਆਲ ਸਿੰਘ ਦੇ ਨਾਮ ਨਾਲ ਜੁੜੀ ਯਾਦਗਾਰ ਦਿਆਲ ਸਿੰਘ ਕਾਲਜ ਦਾ ਨਾਮ ਬਦਲਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਉਪਰ ਪੰਜਾਬ ਭਾਜਪਾ ਨੂੰ ਵੀ ਪੰਜਾਬੀਆਂ ਦੇ ਹੱਕ ਵਿੱਚ ਖੜਨਾ ਚਾਹੀਦਾ ਹੈ ਅਤੇ ਦਿਆਲ ਸਿੰਘ ਕਾਲਜ ਦਾ ਨਾਮ ਬਦਲਣ ਦੀ ਕਾਰਵਾਈ ਦਾ ਵਿਰੋਧ ਕਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Government

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…