Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ

ਪੰਜਵੀਂ ਵਿੱਚ ਵੀ ਕੁੜੀਆਂ ਮੋਹਰੀ, ਕੁੜੀਆਂ ਦੀ ਪਾਸ ਪ੍ਰਤੀਸ਼ਤ ਤਾ 99.80 ਫੀਸਦੀ ਤੇ ਮੁੰਡਿਆਂ ਦੀ 99.73 ਫੀਸਦੀ

82 ਵਿਦਿਆਰਥੀਆਂ ਦਾ ਨਤੀਜਾ ਲੇਟ ਐਵਾਰਡ ਕਰਕੇ ਰੋਕਿਆ ਗਿਆ: ਚੇਅਰਮੈਨ ਪ੍ਰੋ. ਯੋਗਰਾਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਅਕਾਦਮਿਕ ਸਾਲ 2020-21 ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਪੰਜਵੀਂ ਦੀ ਪ੍ਰੀਖਿਆ ਵਿੱਚ ਕੁੱਲ 3 ਲੱਖ 14 ਹਜ਼ਾਰ 472 ਵਿਦਿਆਰਥੀ ਅਪੀਅਰ ਹੋਏ ਸੀ। ਜਿਨ੍ਹਾਂ ’ਚੋਂ 3 ਲੱਖ 13 ਹਜ਼ਾਰ 712 ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ ਹੈ। ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 99.76 ਫੀਸਦੀ ਰਹੀ ਹੈ। ਬੋਰਡ ਮੁਖੀ ਨੇ ਦੱਸਿਆ ਕਿ 82 ਵਿਦਿਆਰਥੀਆਂ ਦਾ ਨਤੀਜਾ ਲੇਟ ਅਵਾਰਡ ਕਰ ਕੇ ਰੋਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਨਾਲ ਸਬੰਧਤ 4 ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲੈ ਲਈਆਂ ਗਈਆਂ ਸਨ ਪ੍ਰੰਤੂ ਇਸ ਦੌਰਾਨ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਆ ਗਈ ਅਤੇ ਸੂਬੇ ਵਿੱਚ ਅਚਾਨਕ ਮਹਾਮਾਰੀ ਦੇ ਕੇਸ ਵਧਣੇ ਸ਼ੁਰੂ ਹੋ ਗਏ। ਜਿਸ ਕਾਰਨ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਸੰਭਾਲ ਦੇ ਚੱਲਦਿਆਂ ਗਣਿਤ ਦਾ ਪੇਪਰ ਨਹੀਂ ਲਿਆ ਸਕਿਆ ਸੀ। ਉਨ੍ਹਾਂ ਦੱਸਿਆ ਕਿ ਕਰੋਨਾ ਮਾਮਲੇ ਵਧਣ ਤੋਂ ਪਹਿਲਾਂ ਲਏ ਗਏ ਚਾਰ ਵਿਸ਼ਿਆਂ ਪੇਪਰਾਂ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ ’ਤੇ ਹੀ ਇਹ ਨਤੀਜਾ ਐਲਾਨਿਆ ਗਿਆ ਹੈ।
ਪ੍ਰੋ. ਯੋਗਰਾਜ ਨੇ ਦੱਸਿਆ ਕਿ ਅੱਠਵੀਂ ਅਤੇ ਦਸਵੀਂ ਵਾਂਗ ਪੰਜਵੀਂ ਜਮਾਤ ਵਿੱਚ ਵੀ ਕੁੜੀਆਂ ਮੋਹਰੀ ਰਹੀਆਂ ਹਨ। ਕੁੜੀਆਂ ਦਾ ਨਤੀਜਾ 99.80 ਫੀਸਦੀ ਅਤੇ ਮੁੰਡਿਆਂ ਦਾ ਨਤੀਜਾ 99.73 ਫੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਅਤੇ ਮਾਪੇ ਭਲਕੇ 25 ਮਈ ਨੂੰ ਸਵੇਰੇ 9 ਵਜੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ ’ਤੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।
ਉਧਰ, ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ-ਕਮ-ਕੰਟਰੋਲ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਦਾ ਨਤੀਜਾ ਨਾਨ ਪਰਮੋਟਡ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ ਆਮ ਹਾਲਾਤਾਂ ਵਿੱਚ ਦੋ ਮਹੀਨੇ ਦੇ ਸਮੇਂ ਵਿੱਚ ਲਈ ਜਾ ਸਕਦੀ ਹੈ, ਕਿਉਂਕਿ ਇਸ ਸਬੰਧੀ ਕੋਵਿਡ-19 ਦੀਆਂ ਸਮੇਂ ਸਮੇਂ ਸਿਰ ਜਾਰੀ ਹੋਈਆਂ ਹਦਾਇਤਾਂ ਲਾਗੂ ਹੋਣੀਆਂ ਹਨ। ਉਨ੍ਹਾਂ ਦੱਸਿਆ ਕਿ ਸਪਲੀਮੈਂਟਰੀ ਪ੍ਰੀਖਿਆਰਥੀਆਂ ਦੀ ਲਿਖਤੀ ਪ੍ਰੀਖਿਆ ਸਬੰਧੀ ਲੋੜੀਂਦੀ ਸੂਚਨਾ ਵਾਸਤੇ ਸਬੰਧਤ ਸਕੂਲਾਂ ਨਾਲ ਤਾਲਮੇਲ ਰੱਖਦੇ ਹੋਏ ਈ-ਮੇਲ ਆਈਡੀ ਰਾਹੀਂ ਹੋਰ ਜਾਣਕਾਰੀ ਅਦਾਨ ਪ੍ਰਦਾਨ ਕਰ ਸਕਦੇ ਹਨ। ਸ੍ਰੀ ਮਹਿਰੋਕ ਨੇ ਦੱਸਿਆ ਕਿ ਇਸ ਪ੍ਰੀਖਿਆ ਦੀਆਂ ਸ਼ਰਤਾਂ ਅਤੇ ਹਦਾਇਤਾਂ ਸਕੂਲ ਲਾਗਇੰਨ ਆਈਡੀ ਅਤੇ ਸਿੱਖਿਆ ਬੋਰਡ ਦੀ ਵੈਬਸਾਈਟ ’ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਆਉਣ ਤੱਕ ਸਬੰਧਤ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਵਿੱਚ ਆਰਜ਼ੀ ਦਾਖ਼ਲ ਕਰ ਲਿਆ ਜਾਵੇ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …