nabaz-e-punjab.com

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਕ ਅਹਿਮ ਫੈਸਲਾ ਲੈਂਦਿਆਂ ਭਲਕੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਵੀਂ ਜਮਾਤ (ਟਰਮ-2) ਦੀ ਪ੍ਰੀਖਿਆ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਭਲਕੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਹੋਣ ਵਾਲੀ ਪੰਜਵੀਂ ਜਮਾਤ (ਟਰਮ-2) ਦੇ ਦੂਜੇ ਵਿਸ਼ੇ (ਪੰਜਾਬੀ, ਹਿੰਦੀ, ਉਰਦੂ) ਦੀ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਪ੍ਰੀਖਿਆ 2 ਅਪਰੈਲ ਨੂੰ ਸਵੇਰੇ 10:30 ਵਜੇ ਹੋਵੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ: …