Nabaz-e-punjab.com

ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਨਵਰੀ 2022 ਵਿੱਚ ਕਰਵਾਈਆਂ ਜਾਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸਾਂ ਭਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਓਪਨ ਸਕੂਲ ਪ੍ਰੀਖਿਆ ਪ੍ਰਣਾਲੀ ਅਧੀਨ ਦਸਵੀਂ ਸ਼੍ਰੇਣੀ ਦੇ ਰੀ-ਅਪੀਅਰ ਵਿਸ਼ਿਆਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ਪ੍ਰੀਖਿਆਰਥੀਆਂ ਦੇ ਨਾਲ-ਨਾਲ ਓਪਨ ਸਕੂਲ ਪ੍ਰੀਖਿਆ ਪ੍ਰਣਾਲੀ ਤਹਿਤ ਕੰਪਾਰਟਮੈਂਟ ਵਿਸ਼ਿਆਂ ਦੀ ਪ੍ਰੀਖਿਆ ਜਨਵਰੀ 2022 ਵਿੱਚ ਕਰਵਾਈ ਜਾਣੀ ਹੈ।
ਸ੍ਰੀ ਮਹਿਰੋਕ ਨੇ ਦੱਸਿਆ ਕਿ ਦਸਵੀਂ ਸ਼੍ਰੇਣੀ ਲਈ ਪ੍ਰੀਖਿਆ ਫੀਸ ਉੱਕਾ-ਪੁੱਕਾ 1050 ਰੁਪਏ ਪ੍ਰਤੀ ਪ੍ਰੀਖਿਆਰਥੀ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਉੱਕਾ-ਪੁੱਕਾ 1350 ਰੁਪਏ ਪ੍ਰਤੀ ਪ੍ਰੀਖਿਆਰਥੀ ਨਿਸ਼ਚਿਤ ਕੀਤੀ ਗਈ ਹੈ। ਇਹ ਪ੍ਰੀਖਿਆਵਾਂ ਦੇਣ ਦੇ ਚਾਹਵਾਨ ਪ੍ਰੀਖਿਆਰਥੀ ਬਿਨਾਂ ਕਿਸੇ ਲੇਟ ਫੀਸ ਦੇ 7 ਜਨਵਰੀ 2022 ਤੱਕ ਆਪਣੇ ਪ੍ਰੀਖਿਆ ਫਾਰਮ ਭਰ ਕੇ ਆਨਲਾਈਨ ਪ੍ਰੀਖਿਆ ਫੀਸ ਜਮ੍ਹਾਂ ਕਰਵਾ ਸਕਦੇ ਹਨ। ਇਹ ਪ੍ਰੀਖਿਆ ਫਾਰਮ 11 ਜਨਵਰੀ ਤੱਕ ਆਪਣੇ ਜ਼ਿਲ੍ਹੇ ਦੇ ਖੇਤਰੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੇ ਲਾਜ਼ਮੀ ਹੋਣਗੇ।
ਪ੍ਰਤੀ ਪ੍ਰੀਖਿਆਰਥੀ 1000 ਰੁਪਏ ਲੇਟ ਫੀਸ ਨਾਲ 13 ਜਨਵਰੀ 2022 ਤੱਕ ਪ੍ਰੀਖਿਆ ਫਾਰਮ ਭਰ ਕੇ ਆਨਲਾਈਨ ਪ੍ਰੀਖਿਆ ਫੀਸ ਜਮ੍ਹਾਂ ਕਰਵਾਈ ਜਾ ਸਕੇਗੀ ਅਤੇ ਇਹ ਪ੍ਰੀਖਿਆ ਫਾਰਮ 18 ਜਨਵਰੀ 2022 ਤੱਕ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਣਗੇ। ਅੰਤ ਵਿੱਚ 2000 ਰੁਪਏ ਪ੍ਰਤੀ ਪ੍ਰੀਖਿਆਰਥੀ ਲੇਟ ਫੀਸ ਨਾਲ 18 ਜਨਵਰੀ ਤੱਕ ਪ੍ਰੀਖਿਆ ਫਾਰਮ ਭਰ ਕੇ ਆਨਲਾਈਨ ਪ੍ਰੀਖਿਆ ਫ਼ੀਸ ਜਮ੍ਹਾਂ ਕਰਵਾਉਣ ਉਪਰੰਤ 21 ਜਨਵਰੀ 2022 ਤੱਕ ਕੇਵਲ ਮੁੱਖ ਦਫ਼ਤਰ ਵਿਖੇ ਹੀ ਜਮ੍ਹਾਂ ਕਰਵਾਏ ਜਾ ਸਕਣਗੇ।
ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰ ਨੇ ਦੱਸਿਆ ਕਿ ਇਹ ਪ੍ਰੀਖਿਆ ਫ਼ੀਸਾਂ ਕੇਵਲ ਆਨਲਾਈਨ ਡੈਬਿਟ/ਕ੍ਰੈਡਿਟ ਕਾਰਡ ਜਾਂ ਨੈੱਟ ਬੈਂਕਿੰਗ ਗੇਟ-ਵੇਅ ਰਾਹੀਂ ਹੀ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ। ਇਸ ਪ੍ਰੀਖਿਆ ਸਬੰਧੀ ਰੋਲ ਨੰਬਰ/ਐਡਮਿਟ ਕਾਰਡ ਕੇਵਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਹੀ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜੇਕਰ ਪ੍ਰੀਖਿਆਰਥੀ ਆਪਣੇ ਨਤੀਜਾ ਕਾਰਡ ਦੀ ਹਾਰਡ ਕਾਪੀ ਪ੍ਰਾਪਤ ਕਰਨੀ ਚਾਹੁੰਦਾ ਹੈ ਤਾਂ ਉਹ ਇਸ ਮੰਤਵ ਲਈ ਪ੍ਰੀਖਿਆ ਫਾਰਮ ਵਿੱਚ ਦਿੱਤੀ ਆਪਸ਼ਨ ਦਰਜ ਕਰੇਗਾ ਅਤੇ ਪ੍ਰੀਖਿਆ ਫੀਸ ਦੇ ਨਾਲ-ਨਾਲ ਹਾਰਡ ਕਾਪੀ ਲਈ ਨਿਰਧਾਰਿਤ ਫੀਸ 100 ਰੁਪਏ ਵੀ ਭਰਨੀ ਹੋਵੇਗੀ। ਪ੍ਰਾਸਪੈਕਟਸ, ਪ੍ਰੀਖਿਆ ਫ਼ਾਰਮ ਅਤੇ ਪ੍ਰੀਖਿਆ ਸਬੰਧੀ ਮੁਕੰਮਲ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac. ਉੱਤੇ ਵੀ ਉਪਲਬਧ ਕਰਵਾ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …