Nabaz-e-punjab.com

ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਲਈ ਪ੍ਰੀਖਿਆ ਫੀਸ ਤੇ ਪ੍ਰੀਖਿਆ ਫਾਰਮ ਜਮ੍ਹਾ ਕਰਵਾਉਣ ਦਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਨਵਰੀ 2021 ਦੌਰਾਨ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਸ਼੍ਰੇਣੀ ਦੇ ਰੀ-ਅਪੀਅਰ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਨਤੀਜਾ ਬੁੱਧਵਾਰ ਨੂੰ ਐਲਾਨਿਆ ਗਿਆ ਸੀ, ਉਨ੍ਹਾਂ ਲਈ ਅਗਲੇ ਮਹੀਨੇ ਲਈ ਜਾਣ ਵਾਲੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਸਤੇ ਪ੍ਰੀਖਿਆ ਫ਼ੀਸ ਅਤੇ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਅੱਜ ਸ਼ਾਮ ਇੱਥੇ ਇਹ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਅਪਰੈਲ 2021 ਵਿੱਚ ਓਪਨ ਸਕੂਲ ਪ੍ਰਣਾਲੀ ਤਹਿਤ ਰੀ-ਅਪੀਅਰ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫੀਸ 1050 ਰੁਪਏ ਨਿਰਧਾਰਿਤ ਕੀਤੀ ਗਈ ਹੈ। ਪ੍ਰੀਖਿਆ ਦੇਣ ਦੇ ਇੱਛੁਕ ਪ੍ਰੀਖਿਆਰਥੀ ਬਿਨਾਂ ਕਿਸੇ ਲੇਟ ਫੀਸ ਦੇ 19 ਮਾਰਚ 2021 ਤੱਕ ਆਪਣਾ ਪ੍ਰੀਖਿਆ ਫਾਰਮ ਭਰ ਕੇ ਆਨਲਾਈਨ ਪ੍ਰੀਖਿਆ ਫ਼ੀਸ ਜਮ੍ਹਾਂ ਕਰਵਾ ਸਕਦੇ ਹਨ। ਸਿੱਖਿਆ ਬੋਰਡ ਦੇ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਵਿੱਚ ਪ੍ਰੀਖਿਆਰਥੀ ਆਪਣੇ ਪ੍ਰੀਖਿਆ ਫਾਰਮ 24 ਮਾਰਚ 2021 ਤੱਕ ਜਮ੍ਹਾਂ ਕਰਵਾ ਸਕਣਗੇ। 1000 ਰੁਪਏ ਲੇਟ ਫੀਸ ਨਾਲ ਪ੍ਰੀਖਿਆ ਫਾਰਮ ਭਰ ਕੇ ਆਨਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 24 ਮਾਰਚ 2021 ਨਿਸ਼ਚਿਤ ਕੀਤੀ ਗਈ ਹੈ। ਲੇਟ ਫੀਸ ਨਾਲ ਭਰੇ ਗਏ ਪ੍ਰੀਖਿਆ ਫਾਰਮ 31 ਮਾਰਚ 2021 ਤੱਕ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਕੰਟਰੋਲਰ (ਪ੍ਰੀਖਿਆਵਾਂ) ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਅਪਰੈਲ 2021 ਵਿੱਚ ਲਈ ਜਾਣ ਵਾਲੀ ਇਸ ਪ੍ਰੀਖਿਆ ਲਈ ਪ੍ਰੀਖਿਆ ਫੀਸਾਂ ਕੇਵਲ ਆਨਲਾਈਨ ਗੇਟਵੇਅ, ਡੈਬਿਟ ਕਾਰਡ, ਕ੍ਰੈਡਿਟ ਕਾਰਡ ਅਤੇ ਨੈੱਟ ਬੈਂਕਿੰਗ ਰਾਹੀਂ ਹੀ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ। ਇਨ੍ਹਾਂ ਪ੍ਰੀਖਿਆਵਾਂ ਸਬੰਧੀ ਰੋਲ ਨੰਬਰ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਹੀ ਉਪਲਬਧ ਕਰਵਾਏ ਜਾਣਗੇ ਅਤੇ ਡਾਕ ਰਾਹੀ ਕੋਈ ਵੀ ਰੋਲ ਨੰਬਰ ਨਹੀਂ ਭੇਜਿਆ ਜਾਵੇਗਾ। ਪ੍ਰਾਸਪੈਕਟਸ, ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸਾਂ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…