Share on Facebook Share on Twitter Share on Google+ Share on Pinterest Share on Linkedin ਪੰਜਾਬ ਕੈਬਨਿਟ ਵੱਲੋਂ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀ ਦੂਜੇ ਕਾਲਜਾਂ ’ਚ ਤਬਦੀਲ ਕਰਨ ਬਾਰੇ ਚਰਚਾ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰਨ ਲਈ ਮੁੱਖ ਮੰਤਰੀ ਨੇ ਆਪਣੀ ਵਚਣਬੱਧਤਾ ਦੁਹਰਾਈ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਨਾਲ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਹੋਰ ਸੰਸਥਾਵਾਂ ਵਿੱਚ ਤਬਦੀਲ ਕਰਨ ਦੇ ਮੁੱਦੇ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੰਤਰੀ ਮੰਡਲ ਦੀ ਮੀਟਿੰਗ ਦੇ ਏਜੰਡੇ ਖਤਮ ਹੋਣ ਤੋਂ ਬਾਅਦ ਆਖੀਰ ਵਿੱਚ ਇਸ ਮੁੱਦੇ ’ਤੇ ਵਿਚਾਰ ਕਰਕੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਦੇ ਬੰਦ ਹੋਣ ਕਾਰਨ ਵਿਦਿਆਰਥੀਆਂ ਦੇ ਕੈਰੀਅਰ ਨੂੰ ਬੁਰੇ ਪ੍ਰਭਾਵ ਤੋਂ ਸੁਰੱਖਿਅਤ ਕਰਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਦੇ ਡਾਵਾਂ-ਡੋਲ ਹੋਣ ਦੀ ਆਗਿਆ ਨਹੀਂ ਦੇਵੇਗੀ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਕਾਲਜ ਵਿੱਚ 250 ਵਿਦਿਆਰਥੀ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਰਹੇ ਹਨ। ਜਿਨ੍ਹਾਂ ਵਿੱਚੋਂ 214 ਦੇ ਬੈਚ ਦੇ 100 ਵਿਦਿਆਰਥੀ ਅਤੇ 2016 ਦੇ ਬੈਚ ਦੇ 150 ਵਿਦਿਆਰਥੀ ਹਨ। ਮੰਤਰੀ ਮੰਡਲ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਛੇਤੀ ਹੀ ਸੂਬੇ ਦੇ ਹੋਰ ਮੈਡੀਕਲ ਕਾਲਜਾਂ ਵਿੱਚ ਤਬਦੀਲ ਕਰ ਦਿੱਤਾ ਜਾਵੇ। ਮੁੱਖ ਮੰਤਰੀ ਨੇ ਪਿਛਲੇ ਮਹੀਨੇ ਪਠਾਨਕੋਟ ਵਿੱਚ ਇਨ੍ਹਾਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਸੀ ਕਿ ਪ੍ਰਵਾਨਗੀ ਤੋਂ ਬਾਅਦ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਦੇ ਕੈਰੀਅਰ ਦੀ ਸੁਰੱਖਿਆ ਲਈ ਹਰ ਕਦਮ ਚੁੱਕੇਗੀ। ਉਨ੍ਹਾਂ ਕਿਹਾ ਸੀ ਕਿ ਜੇ ਐਮ.ਸੀ.ਆਈ. ਨਵੰਬਰ ਵਿੱਚ ਸ਼ੁਰੂ ਹੋਣ ਵਾਲੇ ਇਮਤਿਹਾਨਾਂ ਤੋਂ ਪਹਿਲਾਂ ਪ੍ਰਵਾਨਗੀ ਨਹੀਂ ਵੀ ਦਿੰਦੀ ਤਾਂ ਇਸ ਕੇਸ ਵਿੱਚ ਜੇ ਜ਼ਰੂਰਤ ਪਈ ਤਾਂ ਵੱਖਰਾ ਇਮਤਿਹਾਨ ਲਿਆ ਜਾਵੇਗਾ। ਇਹ ਕਾਲਜ ਭਾਰਤੀ ਜਨਤਾ ਪਾਰਟੀ ਦੇ ਸਵਰਨ ਸਿੰਘ ਸਲਾਰੀਆ ਦਾ ਹੈ ਅਤੇ ਇਹ ਐਮ.ਸੀ.ਆਈ. ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ। ਇਸ ਦੇ ਨਤੀਜੇ ਵਜੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇਸ ਦੇ ਵਿਦਿਆਰਥੀ ਹੋਰਨਾਂ ਥਾਵਾਂ ’ਤੇ ਤਬਦੀਲ ਕਰਨ ਲਈ ਆਖਿਆ ਹੈ। ਸੂਬਾ ਸਰਕਾਰ ਨੇ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਹੋਰਨਾਂ ਕਾਲਜਾਂ ਵਿੱਚ ਤਬਦੀਲ ਕਰਨ ਲਈ ਐਮ.ਸੀ.ਆਈ. ਅਤੇ ਕੇਂਦਰੀ ਸਿਹਤ ਮੰਤਰਾਲੇ ਨੂੰ ਆਗਿਆ ਦੇਣ ਲਈ ਲਿੱਖਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ