Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਵਾਸਤੇ ਗਡਕਰੀ ਦੇ ਨਿੱਜੀ ਦਖਲ ਦੀ ਮੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸੀ.ਆਰ.ਐਫ ਹੇਠ 150 ਕਰੋੜ ਰੁਪਏ ਦੇ ਵਾਧੂ ਫੰਡ ਦੇਣ ਲਈ ਕੇਂਦਰ ਨੂੰ ਅਪੀਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾਬਾਬਾ ਨਾਨਕ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਵਾਸਤੇ ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਗੁਰੂ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ, 2019 ਵਿੱਚ ਮਨਾਇਆ ਜਾ ਰਿਹਾ ਹੈ। ਨਿਤਿਨ ਗਡਕਰੀ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਜੈਕਟਾਂ ਨਾਲ ਸਬੰਧਤ ਪੰਜਾਬ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਉਹ ਭਾਰਤ ਸਰਕਾਰ ਦੇ ਬਹੁਤ ਧੰਨਵਾਦੀ ਹਨ। ਉਨ•ਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਿਖੇ ਸ਼ਰਧਾਲੂਆਂ ਦੇ ਸੋਖੇ ਢੰਗ ਨਾਲ ਪਹੁੰਚਣ ਵਾਸਤੇ ਕਰਤਾਰਪੁਰ ਲਈ ਲਾਂਘਾ ਖੋਲ•ਣ ਲਈ ਉਹ ਵਿਸ਼ੇਸ਼ ਤੌਰ ‘ਤੇ ਕੇਂਦਰ ਸਰਕਾਰ ਦੇ ਧੰਨਵਾਦੀ ਹਨ। ਇਨ•ਾਂ ਧਾਰਮਿਕ ਕਸਬਿਆਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ, ਬਟਾਲਾ, ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਵਿੱਚ ਸੜਕਾਂ ਦਾ ਪੱਧਰ ਉੱਚਾ ਚੁੱਕਣ ਲਈ ਕੇਂਦਰੀ ਸੜਕੀ ਫੰਡ (ਸੀ.ਆਰ.ਐਫ) ਦੇ ਹੇਠ ਵਾਧੂ 150 ਕਰੋੜ ਰੁਪਏ ਦੇਣ ਦੀ ਵੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ 260 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ 21.300 ਕਿਲੋਮੀਟਰ ਦਾ ਟੋਟਾ (ਆਰ.ਡੀ 16.800 ਤੋਂ 38.100 ਤੱਕ, ਜੋ ਇਸ ਵੇਲੇ 10 ਮੀਟਰ ਕੈਰੀਵੇਜ਼ ਦੇ ਨਾਲ ਦੋ ਮਾਰਗੀ ਹੈ) ਚਾਰ-ਮਾਰਗੀ ਕਰਨ ਦੀ ਵੀ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ। ਇਹ ਟੋਟਾ ਜਲੰਧਰ-ਕਪੂਰਥਲਾ-ਸੁਲਤਾਨਪੁਰ ਲੋਧੀ ਐਨ.ਐਚ 703 ਦਾ ਹਿੱਸਾ ਹੈ। ਇਹ ਬੁਹਤ ਮਹੱਤਵਪੂਰਣ ਹਾਈਵੇਅ ਹੈ ਜੋ ਪਵਿੱਤਰ ਕਸਬੇ ਸੁਲਤਾਨਪੁਰ ਲੋਧੀ ਨੂੰ ਬਾਕੀ ਪੰਜਾਬ ਨਾਲ ਅਤੇ ਉਸ ਤੋਂ ਪਰੇ ਵੀ ਜੋੜਦਾ ਹੈ। ਇਸ ਹਾਈਵੇ (0.0ਤੋਂ 16.800 ਤੱਕ) ਦਾ ਵਿਸ਼ੇਸ਼ ਟੋਟਾ ਪਹਿਲਾਂ ਹੀ ਚਾਰ-ਮਾਰਗੀ ਹੈ ਅਤੇ ਇਹ ਇਕ ਗੋਲਾਈਦਾਰ ਸੜਕ ਦੇ ਰੂਪ ਵਿੱਚ ਕਪੂਰਥਲਾ ਕਸਬੇ ਦਾ ਬਾਈਪਾਸ ਹੈ ਪਰ ਸ਼ਰਧਾਲੂਆਂ ਦਾ ਆਉਣਾ-ਜਾਣਾ ਬਹੁਤ ਜ਼ਿਆਦਾ ਵੱਧਣ ਦੀ ਸੰਭਾਵਨਾ ਕਾਰਨ 21.300 ਕਿਲੋਮੀਟਰ ਦਾ ਟੋਟਾ ਚਾਰ-ਮਾਰਗੀ ਕਰਨਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਤਰਨ ਤਾਰਨ-ਗੋਇੰਦਵਾਲ ਸਾਹਿਬ-ਕਪੂਰਥਲਾ ਸੜਕ ਨੂੰ ਤੁਰੰਤ ਨੇਸ਼ਨਲ ਹਾਈਵੇਜ਼ ਐਲਾਣਨ ਲਈ ਵੀ ਜ਼ੋਰ ਪਾਇਆ ਹੈ ਕਿਉਂਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਹੈ ਅਤੇ ਸੁਲਤਾਨਪੁਰ ਲੋਧੀ ਨੂੰ ਅੰਮ੍ਰਿਤਸਰ ਨਾਲ ਜੋੜਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਪੱਤਰ ਨੰਬਰ ਐਨ.ਐਚ-14012/2/2015-ਪੀ ਅਤੇ ਐਮ, ਮਿਤੀ 06.11.2017 ਰਾਹੀਂ ਪਹਿਲਾਂ ਹੀ ਉਪਰੋਕਤ ਸੜਕ ਨੂੰ ਰਾਸ਼ਟਰੀ ਹਾਈਵੇਜ਼ ਐਲਾਣਨ ਦੀ ਸਿਧਾਂਤਿਕ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਸ੍ਰੀ ਗਡਕਰੀ ਨੂੰ ਇਹ ਵੀ ਦੱਸਿਆ ਕਿ ਡੇਰਾਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਖੋਲ•ਣ ਦੇ ਐਲਾਨ ਦੇ ਮੱਦੇਨਜ਼ਰ ਇਸ ਨੂੰ ਬਟਾਲਾ ਦੇ ਨਾਲ ਚਾਰ-ਮਾਰਗੀ ਹਾਈਵੇਅ ਰਾਹੀਂ ਜੋੜਿਆ ਜਾਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂ ਇਸ ਛੋਟੇ ਰਾਸਤੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਿੱਚ ਸਮਰੱਥ ਹੋ ਸਕਣ। ਗੌਰਤਲਬ ਹੈ ਕਿ ਸੁਲਤਾਨਪੁਰ ਲੋਧੀ ਦੀ ਧਾਰਮਿਕ ਮਹੱਤਤਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦੇ 14 ਸਾਲ ਇਥੇ ਗੁਜਾਰੇ ਹਨ ਅਤੇ ਆਪਣੀਆਂ ਉਦਾਸੀਆਂ ਤੋਂ ਪਹਿਲਾਂ ਇਥੇ ਹੀ ਗਿਆਨ ਹਾਸਲ ਕੀਤਾ ਸੀ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੋਰ ਮਹੱਤਵਪੂਰਨ ਸਥਾਨਾਂ ਵਿੱਚ ਬਟਾਲਾ ਵੀ ਹੈ ਜਿੱਥੇ ਉਨ•ਾਂ ਦਾ ਵਿਆਹ ਹੋਇਆ ਸੀ ਅਤੇ ਡੇਰਾ ਬਾਬਾ ਨਾਨਕ ਵਿਖੇ ਉਨ•ਾਂ ਨੇ ਆਪਣੇ ਸੰਸਾਰਿਕ ਜੀਵਨ ਦੇ ਆਖਰੀ ਦਿਨ ਗੁਜ਼ਾਰੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ