nabaz-e-punjab.com

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਟਾਲਾ ਪਟਾਕਾ ਫੈਕਟਰੀ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟੀ ਜਾਂਚ ਦੇ ਹੁਕਮ, ਐਕਸ ਗ੍ਰੇਸ਼ੀਆ ਦਾ ਐਲਾਨ

ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੂੰ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਘਟਨਾ ਵਾਲੀ ਥਾਂ ਵੱਲ ਰਵਾਨਾ ਹੋਣ ਦੇ ਕੀਤੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 4 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਜਬਰਦਸਤ ਧਮਾਕੇ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੁੱਖਦਾਈ ਘਟਨਾ ਵਿੱਚ 19 ਜਾਨਾਂ ਚਲੀਆਂ ਗਈਆਂ ਜਦੋਂ ਕਿ 27 ਜਣੇ ਜ਼ਖਮੀ ਹੋਏ ਹਨ।
ਏ.ਡੀ.ਸੀ. (ਬਟਾਲਾ) ਨੂੰ ਇਸ ਦੁਖਦਾਈ ਘਟਨਾ ਦੀ ਜਾਂਚ ਕਰਨ ਲਈ ਹੁਕਮ ਕੀਤੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੂੰ ਤੁਰੰਤ ਘਟਨਾ ਵਾਲੀ ਥਾਂ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਰਾਹਤ ਤੇ ਬਚਾਅ ਕਾਰਜਾਂ ਦੇ ਕੰਮ ਹੋਰ ਤੇਜ਼ੀ ਨਾਲ ਹੋ ਸਕਣ।
ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸ ਨੂੰ 2 ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਅੰਮਿ੍ਰਤਸਰ ਮੈਡੀਕਲ ਕਾਲਜ ਲਈ ਰੈਫਰ ਕੀਤੇ ਹਰੇਕ ਗੰਭੀਰ ਜ਼ਖਮੀ ਨੂੰ 50 ਹਜ਼ਾਰ ਰੁਪਏ ਅਤੇ ਘੱਟ ਜ਼ਖਮੀ ਨੂੰ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਇਸ ਦੁੱਖ ਦੇ ਇਨਾਂ ਪਲਾਂ ਵਿੱਚ ਪੀੜਤਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਜ਼ਿਲਾ ਗੁਰਦਾਸਪੁਰ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੈ। ਉਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕਿਹਾ ਹੈ ਕਿ ਜ਼ਖਮੀਆਂ ਨੂੰ ਮੁਫਤ ਵਿੱਚ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਐਸ.ਐਸ.ਪੀ. ਬਟਾਲਾ ਨੂੰ ਕਿਹਾ ਹੈ ਕਿ ਐਨ.ਡੀ.ਆਰ.ਐਫ. ਟੀਮਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਉਹ ਖੁਦ ਦੇਖ-ਰੇਖ ਕਰਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…