nabaz-e-punjab.com

ਮੁੱਖ ਮੰਤਰੀ ਵੱਲੋਂ ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਭਾਈ-ਭਤੀਜਾਵਾਦ ਦੇ ਦੋਸ਼ ਰੱਦ

ਉਮੀਦਵਾਰਾਂ ਦੀਆਂ ਨਿਯੁਕਤੀਆਂ ਮੈਰਿਟ ਤੇ ਯੋਗਤਾ ਦੇ ਅਧਾਰ ’ਤੇ ਕੀਤੀਆਂ: ਕੈਪਟਨ ਅਮਰਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ
ਭਾਈ-ਭਤੀਜਾਵਾਦ ਦੇ ਦੋਸ਼ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ ਇੱਕ ਇੱਕ ਲਾਅ ਅਫ਼ਸਰ ਦੀ ਨਿਯੁਕਤੀ ਮੈਰਿਟ ਦੇ ਅਧਾਰ ’ਤੇ ਕੀਤੀ ਗਈ ਹੈ ਅਤੇ ਇਹ ਨਿਯੁਕਤੀਆਂ ਕਰਦੇ ਹੋਏ ਉਮੀਦਵਾਰਾਂ ਦੀ ਪੇਸ਼ੇਵਰ ਯੋਗਤਾ ਅਤੇ ਮੁਹਾਰਤ ਨੂੰ ਸਾਹਮਣੇ ਰੱਖਿਆ ਗਿਆ ਹੈ। ਨਵੀਂ ਕਾਨੂੰਨੀ ਟੀਮ ਵਿੱਚ ਵੱਖ ਵੱਖ ਕਾਂਗਰਸੀ ਆਗੂਆਂ ਅਤੇ ਸਰਕਾਰੀ ਆਹੁਦੇਦਾਰਾਂ ਦੇ ਰਿਸ਼ਤੇਦਾਰਾਂ ਨੂੰ ਲਾਅ ਅਫ਼ਸਰ ਬਨਾਉਣ ਦੇ ਲਈ ਲਾਏ ਗਏ ਦੋਸ਼ਾਂ ਸਬੰਧੀ ਰਿਪੋਰਟਾਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਨਿਯੁਕਤੀਆਂ ਨੂੰ ਬਿਨਾ ਕਿਸੇ ਪੱਖਪਾਤ ਤੋਂ ਆਜ਼ਾਦ ਤੇ ਨਿਰਪੱਖ ਤੌਰ ’ਤੇ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਦੌਰਾਨ ਸਿਰਫ਼ ਹਰੇਕ ਉਮੀਦਵਾਰ ਦੇ ਵਿਅਕਤੀਗੱਤ ਪਿਛੋਕੜ, ਤਜਰਬੇ ਅਤੇ ਕੁਸ਼ਲਤਾ ਨੂੰ ਆਧਾਰ ਬਣਾਇਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਹੀ ਕਾਂਗਰਸੀ ਵਿਧਾਇਕ ਫਤਹਿ ਸਿੰਘ ਬਾਜਵਾ ਦੀ ਬੇਟੀ ਸਣੇ ਸਾਰੇ ਹੀ ਲਾਅ ਅਫ਼ਸਰ ਨਿਯੁਕਤ ਕਰਨ ਲਈ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨੂੰ ਸਿਆਸੀ ਰੰਗ ਦੇਣਾ ਬਦਕਿਸਮਤੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪੇਸ਼ੇਵਾਰ ਨਿਯੁਕਤੀ ਵਿੱਚ ਉਮੀਦਵਾਰ ਦੇ ਪਰਿਵਾਰਿਕ ਸੰਪਰਕ ਨੂੰ ਨਾ ਹੀ ਅੱਗੇ ਨਹੀਂ ਆਉਣ ਦਿੱਤਾ ਜਾਵੇਗਾ ਅਤੇ ਨਾ ਹੀ ਇਸ ’ਤੇ ਕੋਈ ਤਵੱਜੋ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਨਾ ਕੇਵਲ ਯੋਗ ਉਮੀਦਵਾਰ ਨਿਯੁਕਤੀ ਤੋਂ ਵਾਂਝੇ ਰਹਿ ਜਾਣਗੇ ਸਗੋਂ ਸਗੋਂ ਸੂਬਾ ਸਰਕਾਰ ਨੂੰ ਵੀ ਕੁਸ਼ਲ ਅਤੇ ਯੋਗ ਪੇਸ਼ੇਵਰਾਂ ਦੀਆਂ ਸੇਵਾਵਾਂ ਤੋਂ ਵਾਂਝੇ ਹੋਣਾ ਪਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…