ਪ੍ਰੈਸ ਕੌਂਸਲ ਆਫ਼ ਇੰਡੀਆ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਦੀ ਜਵਾਬ-ਤਲਬੀ

ਨਬਜ਼-ਏ-ਪੰਜਾਬ, ਮੁਹਾਲੀ, 11 ਜਨਵਰੀ:
ਭਾਰਤੀ ਪ੍ਰੈਸ ਕੌਂਸਲ ਨੇ ਸਥਾਨਕ ਪੱਤਰਕਾਰ ਮੇਜਰ ਸਿੰਘ ਪੰਜਾਬੀ ਦੀ ਸ਼ਿਕਾਇਤ ’ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਮੁੜ ਨੋਟਿਸ ਜਾਰੀ ਕਰ ਕੇ ਇਸ ਮਾਮਲੇ ਸਬੰਧੀ ਸਰਕਾਰ ਅਤੇ ਪੁਲੀਸ ਦਾ ਲਿਖਤੀ ਜਵਾਬ ਮੰਗਿਆ ਹੈ। ਪ੍ਰੈਸ ਕੌਂਸਲ ਦੇ ਅਧੀਨ ਸਕੱਤਰ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਪੀੜਤ ਪੱਤਰਕਾਰ ਵੱਲੋਂ ਮੁਹਾਲੀ ਦੇ ਦੋ ਥਾਣੇਦਾਰਾਂ ਓਮ ਪ੍ਰਕਾਸ਼ ਅਤੇ ਅਮਰ ਨਾਥ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ’ਤੇ ਕੀਤੀ ਕਾਰਵਾਈ ਦਾ ਸਮਾਂਬੱਧ (2 ਹਫ਼ਤਿਆਂ ਵਿੱਚ) ਲਿਖਤੀ ਜਵਾਬ ਭੇਜਿਆ ਜਾਵੇ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ 20 ਅਕਤੂਬਰ 2023 ਨੂੰ ਪ੍ਰੈਸ ਕੌਂਸਲ ਵੱਲੋਂ ਨੋਟਿਸ ਭੇਜਿਆ ਗਿਆ ਸੀ ਪਰ ਪੰਜਾਬ ਸਰਕਾਰ ਅਤੇ ਪੁਲੀਸ ਮੁਖੀ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਜੇਕਰ ਹੁਣ ਵੀ ਤਸੱਲੀਬਖ਼ਸ਼ ਜਵਾਬ ਨਾ ਮਿਲਿਆ ਤਾਂ ਪ੍ਰੈਸ ਕੌਂਸਲ ਵੱਲੋਂ ਇਹ ਮਾਮਲਾ ਸਰਕਾਰ ਦੇ ਜਵਾਬ ਤੋਂ ਬਿਨਾ ਹੀ ਜਾਂਚ ਕਮੇਟੀ ਕੋਲ ਸੁਣਵਾਈ ਲਈ ਭੇਜ ਦਿੱਤਾ ਜਾਵੇਗਾ।
ਪੱਤਰਕਾਰ ਮੇਜਰ ਸਿੰਘ ਨੇ ਦੱਸਿਆ ਕਿ 22 ਮਈ 2020 ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਮੀਡੀਆ ਕਵਰੇਜ ਦੌਰਾਨ ਉਕਤ ਪੁਲੀਸ ਅਧਿਕਾਰੀਆਂ ਨੇ ਉਸ ਨੂੰ ਜ਼ਬਰਦਸਤੀ ਥਾਣੇ ਵਿੱਚ ਲਿਜਾ ਕੇ ਕਥਿਤ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਅਤੇ ਉਸ ਦੀ ਪੱਗ ਸਮੇਤ ਧਾਰਮਿਕ ਕਕਾਰਾਂ ਦੀ ਬੇਅਦਬੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਸਬੰਧੀ ਅੰਬਰਾਂ ਵਿੱਚ ਖ਼ਬਰਾਂ ਪ੍ਰਕਾਸ਼ਿਤ ਹੋਣ ’ਤੇ ਪ੍ਰੈਸ ਕੌਂਸਲ ਆਫ਼ ਇੰਡੀਆ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਸੀ। ਉਦੋਂ ਤੋਂ ਇਹ ਕਾਰਵਾਈ ਚੱਲ ਰਹੀ ਹੈ ਪ੍ਰੰਤੂ ਪੰਜਾਬ ਪੁਲੀਸ ਸਾਢੇ ਤਿੰਨ ਸਾਲਾਂ ਵਿੱਚ ਜ਼ਿੰਮੇਵਾਰ ਥਾਣੇਦਾਰਾਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

Load More Related Articles
Load More By Nabaz-e-Punjab
Load More In General News

Check Also

Press Gallery Committee of Punjab Vidhan Sabha unequivocally condemns illegal detention of Punjab mediapersons by Delhi Police

Press Gallery Committee of Punjab Vidhan Sabha unequivocally condemns illegal detention of…