ਪੰਜਾਬ ਸਿਵਲ ਸਕੱਤਰੇਤ ਸਟਾਫ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਐ ਬਾਦਲ ਸਰਕਾਰ: ਕੈਪਟਨ ਅਮਰਿੰਦਰ ਸਿੰਘ

ਨਿਊਜ਼ ਡੈਸਕ
ਚੰਡੀਗੜ੍ਹ, 9 ਦਸੰਬਰ
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਸਰਕਾਰ ਦੀ ਸਿਵਲ ਸਕਤਰੇਤ ਸਟਾਫ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਨੂੰ ਲੈ ਕੇ ਨਿੰਦਾ ਕੀਤੀ ਹੈ। ਜਿਨ੍ਹਾਂ ਨੂੰ ਉਨ੍ਹਾਂ ਦੇ ਡੀ.ਏ ਤੇ ਪੈਨਸ਼ਨ ਸਬੰਧੀ ਫਾਇਦੇ ਨਹੀਂ ਦਿੱਤੇ ਹਨ, ਜਦਕਿ ਇਸਦੇ ਉਲਟ ਸਰਕਾਰ ਜਨਮ ਦਿਨ ਤੇ ਚੋਣ ਰੈਲੀਆਂ ਉਪਰ ਕਰੋੜਾਂ ਰੁਪਏ ਖਰਚਣ ’ਚ ਵਿਅਸਤ ਹੈ।
ਅੱਜ ਇੱਥੇ ਜਾਰੀ ਬਿਆਨ ਵਿੱਚ ਕੈਪਟਨ ਅਮਰਿੰਦਰ ਨੇ ਇਨ੍ਹਾਂ ਮੁਲਾਜ਼ਮਾਂ ਪ੍ਰਤੀ ਆਪਣਾ ਸਮਰਥਨ ਪ੍ਰਗਇਆ ਹੈ, ਜਿਨ੍ਹਾਂ ਨੇ ਮੰਗਾਂ ਨੂੰ ਸੁਲਝਾਉਣ ’ਚ ਸਰਕਾਰ ਦੀ ਅਸਫਲਤਾ ਖਿਲਾਫ ਵੀਰਵਾਰ ਨੂੰ ਧਰਨਾ ਤੇ ਮਾਰਚ ਕੱਢਿਆ ਸੀ ਅਤੇ ਬਕਾਇਆ ਰਾਸ਼ੀਆਂ ਨੂੰ ਤੁਰੰਤ ਜ਼ਾਰੀ ਕਰਨ ਦੀ ਮੰਗ ਕੀਤੀ ਸੀ।
ਇਸ ਦੌਰਾਨ ਕੈਪਟਨ ਅਮਰਿੰਦਰ ਨੇ ਸਕਤਰੇਤ ਮੁਲਾਜ਼ਮਾਂ ਵੱਲੋਂ ਮਾਮਲੇ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਵੀ ਕੀਤੀ ਹੈ, ਜਿਹੜੇ ਸਾਫ ਤੌਰ ’ਤੇ ਆਪਣੇ ਸਿਆਸੀ ਆਕਾਵਾਂ ਦੇ ਰਸਤੇ ’ਤੇ ਚੱਲਦਿਆਂ, ਸਕਤਰੇਤ ਸਟਾਫ ਨੂੰ ਉਨ੍ਹਾਂ ਦੀਆਂ ਉਚਿਤ ਮੰਗਾਂ ਤੋਂ ਵਾਂਝਾ ਕਰ ਰਹੇ ਹਨ। ਸਕਤਰੇਤ ਦੇ ਅਫਸਰ ਅੰਦੋਲਨਕਾਰੀ ਸਟਾਫ ਨੂੰ ਮਾਮਲਾ ਮੁੱਖ ਮੰਤਰੀ ਕੋਲ ਚੁੱਕਣ ਦਾ ਵਾਅਦਾ ਕਰਕੇ ਪ੍ਰਦਰਸ਼ਨ ਬੰਦ ਕਰਨ ਲਈ ਕਹਿ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਸੂਬੇ ਦੀ ਅਫਸਰਸ਼ਾਹੀ ਕਿਸ ਹੱਦ ਤੱਕ ਸੱਤਾਧਾਰੀ ਸਿਆਸੀ ਦਲ ਦੇ ਕੰਟਰੋਲ ਹੇਠ ਹੈ। ਉਨ੍ਹਾਂ ਨੇ ਅਫਸਰਸ਼ਾਹੀ-ਸਿਆਸਤਦਾਨਾਂ ਦੇ ਗਠਜੋੜ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਹੜਾ ਸੂਬੇ ਦੇ ਇੰਸਟੀਚਿਊਸ਼ਨਲ ਢਾਂਚੇ ਦੀ ਤਬਾਹੀ ਕਰ ਰਿਹਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਇਕ ਪਾਸੇ ਸਰਕਾਰ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਕਰੋੜਾਂ ਰੁਪਏ ਖਰਚ ਰਹੀ ਹੈ, ਦੂਜੇ ਪਾਸੇ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੇ 3500 ਕਰੋੜ ਰੁਪਏ ਦੇ ਬਿੱਲ ਖਜ਼ਾਨਾ ਵਿਭਾਗ ਕੋਲ ਪੈਂਡਿੰਗ ਹਨ। ਉਨ੍ਹਾਂ ਨੇ ਇਸ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਵੀਰਵਾਰ ਨੂੰ ਮੋਗਾ ਵਿਖੇ ਰੈਲੀ ਦੇ ਅਯੋਜਨ ’ਤੇ 5 ਕਰੋੜ ਰੁਪਏ ਖਰਚ ਹੋਣ ਦੀਆਂ ਖ਼ਬਰਾਂ ਦਾ ਜ਼ਿਕਰ ਕੀਤਾ ਹੈ। ਜਿਸ ਬਾਰੇ ਚੋਣ ਕਮਿਸ਼ਨ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਖਰਚੇ ’ਤੇ ਅਕਾਲੀ ਸਰਕਾਰ ਵੱਲੋਂ ਸੂਬੇ ਭਰ ਅੰਦਰ ਹੋਰਡਿੰਗ, ਪੋਸਟਰ ਆਦਿ ਲਗਾਉਣ ਦਾ ਨੋਟਿਸ ਵੀ ਲਿਆ ਗਿਆ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ, ਸਰਕਾਰੀ ਮੁਲਾਜ਼ਮਾਂ ਨਾਲ ਹੈ ਤੇ ਸੂਬੇ ਦੀ ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰੇਗੀ। ਉਨ੍ਹਾਂ ਨੇ ਕਿਹਾ ਕਿ ਬਾਦਲਾਂ ਨੇ ਬੀਤੇ 10 ਸਾਲਾ ਦੌਰਾਨ ਸੂਬੇ ਦੀ ਜੰਮ੍ਹ ਕੇ ਲੁੱਟ ਕੀਤੀ ਹੈ, ਜਿਨ੍ਹਾਂ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਨਹੀਂ ਬਖਸ਼ਿਆ ਹੈ। ਲੇਕਿਨ ਉਹ ਮੁਲਾਜ਼ਮਾਂ ਨਾਲ ਵਾਅਦਾ ਕਰਦੇ ਹਨ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਕ ਵਾਰ ਫਿਰ ਤੋਂ ਸੂਬੇ ਦੀ ਕਮਾਂਡ ਸੰਭਾਲਣ ਤੋਂ ਬਾਅਦ ਉਹ ਹਾਲਾਤਾਂ ਨੂੰ ਸੁਧਾਰਨ ਵਾਸਤੇ ਤੁਰੰਤ ਕਦਮ ਚੁੱਕਣਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…