nabaz-e-punjab.com

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਕਰਫਿਊ ‘ਚ ਛੋਟ ਦੇ ਸਮੇਂ ਵਿੱਚ ਤਬਦੀਲੀ ਦਾ ਐਲਾਨ, ਦੁਕਾਨਾਂ ਹੁਣ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲਣਗੀਆਂ

ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ, ਬਿਨਾਂ ਮਾਸਕ ਤੋਂ ਬਾਹਰ ਆਉਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 2 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲਿ•ਆਂ ਵਿੱਚ ਹੁਣ ਗਰੀਨ ਤੇ ਔਰੇਂਜ ਜ਼ੋਨਾਂ ਵਿੱਚ ਕੱਲ• (3 ਮਈ) ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ•ਣਗੀਆਂ। ਰੈਡ ਤੇ ਸੀਮਤ ਜ਼ੋਨਾਂ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ•ਣ ਦੇ ਫੈਸਲੇ ਨੂੰ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲਿ•ਆਂ ਤੋਂ ਲੋਕਾਂ ਵੱਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਖੋਲ•ਣ ਦੀ ਕੀਤੀ ਜਾ ਰਹੀ ਮੰਗ ਦੇ ਕਾਰਨ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਬਦਲਿਆ ਹੋਇਆ ਸਮਾਂ ਲੋਕਾਂ ਦੀ ਸਹਲੂਤ ਨੂੰ ਦੇਖਦਿਆਂ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਇਸ ਗੱਲ ਉਤੇ ਸਹਿਮਤੀ ਬਣੀ ਸੀ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਛੋਟ ਦਾ ਸਮਾਂ ਬਦਲਿਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਸਮੇਂ ਵਿੱਚ ਤਬਦੀਲੀ ਬਾਰੇ ਨੋਟੀਫਿਕੇਸ਼ਨ ਕਰਨ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣ।
‘ਸਖਤੀ ਨਾਲ ਰਾਹਤ ਦੇਣ’ ਬਾਰੇ ਆਪਣੀ ਨੀਤੀ ‘ਤੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਪੁਲੀਸ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਵਿੱਚ ਢਿੱਲ ਸਖਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਹੋਵੇਗਾ। ਉਨ•ਾਂ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਸੁਖਾਲ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਹੈ ਅਤੇ ਬਿਨਾਂ ਵਜ•ਾ ਬਾਹਰ ਨਾ ਨਿਕਲਿਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਕਰਫਿਊ ਦੀ ਉਲੰਘਣਾ ਜਾਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਉਨ•ਾਂ ਚਿਤਾਵਨੀ ਦਿੰਦਿਆਂ ਕਿਹਾ,”ਅਸੀਂ ਅਜਿਹੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕਰਾਂਗੇ।” ਉਨ•ਾਂ ਕਿਹਾ ਕਿ ਸੂਬੇ ਵਿੱਚ ਧਾਰਾ 144 ਲਾਗੂ ਹੋਣ ਕਰਕੇ ਇਸ ਸਬੰਧ ਵਿੱਚ ਕਿਸੇ ਤਰ•ਾਂ ਦੀ ਢਿੱਲ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ•ਾਂ ਦੀ ਸਰਕਾਰ ਬਾਹਰੀ ਸੂਬਿਆਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਅਤੇ ਇੱਥੇ ਪਰਵਾਸੀ ਮਜ਼ਦੂਰਾਂ ਸਮੇਤ ਫਸੇ ਹੋਰ ਲੋਕਾਂ ਨੂੰ ਉਨ•ਾਂ ਦੇ ਘਰ ਭੇਜਣ ਲਈ ਸਾਰੇ ਢੁੱਕਵੇਂ ਪ੍ਰਬੰਧ ਕਰੇਗੀ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ ‘ਤੇ ਦੂਜੇ ਸੂਬਿਆਂ ਨਾਲ ਨੇੜਿਓਂ ਤਾਲਮੇਲ ਕਾਇਮ ਕਰਕੇ ਕੰਮ ਕਰ ਰਹੀ ਹੈ ਅਤੇ ਉਹ ਕੇਂਦਰ ਸਰਕਾਰ ਨੂੰ ਵੀ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕਰ ਚੁੱਕੇ ਹਨ ਜੋ ਅਗਲੇ ਕੁਝ ਦਿਨਾਂ ਤੱਕ ਚੱਲਣਗੀਆਂ ਕਿਉਂਕਿ ਇਸ ਵੇਲੇ ਰੇਲਵੇ ਦੱਖਣੀ ਭਾਰਤ ਤੋਂ ਪਰਵਾਸੀ ਕਾਮਿਆਂ ਨੂੰ ਲਿਆਉਣ ਦੇ ਪ੍ਰਬੰਧਾਂ ਵਿੱਚ ਜੁਟਿਆ ਹੋਇਆ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …