ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਅਹਿਮ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ\ਮੁਹਾਲੀ, 24 ਮਾਰਚ:
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਮਾਨ ਅੱਜ ਸਵੇਰੇ ਹੀ ਦਿੱਲੀ ਪਹੁੰਚ ਗਏ ਸੀ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਪੂਰਨ ਸਹਿਯੋਗ ਦੇਣ ਦੀ ਹਾਮੀ ਭਰ ਕੇ ਭਗਵੰਤ ਮਾਨ ਦਾ ਹੌਸਲਾ ਬੁਲੰਦ ਕੀਤਾ ਹੈ।

Load More Related Articles

Check Also

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-…