nabaz-e-punjab.com

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਅਖਿਲ ਗੌਤਮ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 9 ਅਕਤੂਬਰ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਅਤੇ ਚੰਡੀਗੜ• ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਖਿਲ ਗੌਤਮ (70) ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਨਵੀਂ ਦਿੱਲੀ ਵਿਖੇ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਖਿਲ ਗੌਤਮ ਨੂੰ ਇਕ ਵਧੀਆ ਪੱਤਰਕਾਰ ਦੱਸਿਆ ਜੋ ਹਮੇਸ਼ਾ ਹੀ ਪ੍ਰੈਸ ਦੀ ਆਜ਼ਾਦੀ ਦੇ ਕਾਜ਼ ਵਾਸਤੇ ਮੋਹਰੀ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ ਪੈਸ ਕੱਲਬ ਦੀ ਸਥਾਪਨਾ ਲਈ ਉਨ•ਾਂ ਦੀਆਂ ਸ਼ਾਨਦਾਰ ਸੇਵਾਵਾਂ ਹਮੇਸ਼ਾਂ ਹੀ ਮੀਡੀਆ ਵੱਲੋਂ ਯਾਦ ਰੱਖੀਆਂ ਜਾਣਗੀਆਂ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਇਸ ਸੰਕਟ ਦੀ ਘੜੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਹੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਨ ਨੇ ਵੀ ਅਖਿਲ ਗੌਤਮ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ•ਾਂ ਦੇ ਦੇਹਾਂਤ ਨਾਲ ਪੱਤਰਕਾਰੀ ਵਿੱਚ ਇਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਬਹੁਤ ਮੁਸ਼ਕਿਲ ਹੈ। ਅਖਿਲ ਗੌਤਮ ਆਪਣੇ ਪਿਛੇ ਆਪਣੀ ਪਤਨੀ, ਇਕ ਪੁੱਤਰ ਅਤੇ ਇਕ ਧੀ ਨੂੰ ਛੱਡ ਗਏ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…