nabaz-e-punjab.com

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਕਦਰਾਂ ਕੀਮਤਾਂ ਗ੍ਰਹਿਣ ਕਰਨ ਦਾ ਸੱਦਾ ਦਿੱਤਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫਲਸਫੇ ਨੂੰ ਦੁਨੀਆ ਭਰ ਦੇ ਕੋਨੇ ਕੋਨੇ ਤੱਕ ਪਹੁਚਾਉਣ ਦੀ ਮਹਤੱਤਾ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਸਿਰਫ ਜੀਵਨ ਦੇ ਹਰੇਕ ਪੱਖ ਉੱਤੇ ਮਾਨਵਤਾ ਦਾ ਪ੍ਰਕਾਸ਼ ਹੀ ਨਹੀਂ ਪਾਇਆ ਸਗੋਂ ਸਭਨਾ ਵਿੱਚ ਇਕ ਪ੍ਰਮਾਤਮਾਂ, ਸਦਭਾਵਨਾ, ਪਿਆਰ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਵੀ ਪੈਦਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਲੋਕਾਂ ਵਿੱਚ ਸਰਵਵਿਆਪਕਤਾ ਵਜੋਂ ਸਹਿਣਸ਼ੀਲਤਾ, ਆਪਸੀ ਭਾਈਚਾਰੇ ਅਤੇ ਦਿਆਲਤਾ ਨੂੰ ਅਪਨਾਉਣ ਦਾ ਮਾਰਗ ਦਰਸਾਇਆ।
ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ ਹੈ ਤਾਂ ਜੋ ਮੌਜੂਦਾ ਸੰਸਾਰ ਵਿਚਲੀਆਂ ਮੁਸੀਬਤਾਂ ਅਤੇ ਕਸ਼ਟਾਂ ਤੋਂ ਮੁਕਤੀ ਪ੍ਰਾਪਤ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …