nabaz-e-punjab.com

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਮੁੱਖ ਮਾਰਗਾਂ, ਸ਼ਹਿਰਾਂ ਵਿੱਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਬਿਲਡਰਾਂ/ਮਾਲਕਾਂ ਲਈ ਹਰਿਆਲੀ ਲਈ ਹਾਊਸਿੰਗ ਕੰਪਲੈਕਸਾਂ ਵਿੱਚ ਲੋੜੀਂਦੀ ਜਗ੍ਹਾ ਲਾਜ਼ਮੀ ਬਣਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਦੀ ਸੰਭਾਲ ਸਬੰਧੀ ਆਪਣੀ ਸਖਤ ਵਚਨਬੱਧਤਾ ਪ੍ਰਗਟਾਉਂਦੇ ਹੋਏ ਜੰਗਲਾਤ ਵਿਭਾਗ ਨੂੰ ਵੱਖ-ਵੱਖ ਪ੍ਰਮੁੱਖ ਸੜਕਾਂ ਦੇ ਨਾਲ-ਨਾਲ ਦੇਸੀ ਦਰਖਤਾਂ ਦੀਆਂ ਕਿਸਮਾਂ ਦੇ ਬੂਟੇ ਲਗਾਉਣ ਲਈ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸ਼ਹਿਰੀ ਵਿਕਾਸ ਵਿਭਾਗ ਨੂੰ ਰਿਹਾਇਸ਼ੀ ਕਲੋਨੀਆਂ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਅਤੇ ਲੋੜ ਅਨੁਸਾਰ ਨਿਯਮਾਂ ਨੂੰ ਸੋਧਣ ਲਈ ਆਖਿਆ ਤਾਂ ਜੋ ਬਿਲਡਰਾਂ ਲਈ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਮਾਰਤਾਂ ਲਈ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਕਰਨ ਲਈ ਹਰੇ-ਭਰੇ ਬੂਟੇ ਲਗਾਉਣ ਵਾਸਤੇ ਅਲਾਟ ਜ਼ਮੀਨ ਦਾ ਹਿੱਸਾ ਰੱਖਣ।
ਵਿਸ਼ਵ ਵਾਤਾਵਰਣ ਦਿਵਸ ਮੌਕੇ ਇਹ ਨਿਰਦੇਸ਼ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੀ ਹਰੀ ਪੱਟੀ ਨੂੰ ਸੁਰਜੀਤ ਕਰਨ ਲਈ ਵਿਸ਼ਾਲ ਮੁਹਿੰਮ ਸ਼ੁਰੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਖਾਸ ਤੌਰ ’ਤੇ ਸੂਬੇ ਦੀਆਂ ਮੁੱਖ ਸੜਕਾਂ ’ਤੇ ਬੂਟੇ ਲਗਾਉਣ ਲਈ ਆਖਿਆ ਜਿਥੋਂ ਕਿ ਸੜਕਾਂ ਦੇ ਚਾਰ ਮਾਰਗੀ ਬਣਨ ਜਾਂ ਹੋਰਨਾਂ ਵਿਕਾਸ ਪ੍ਰੋਜੈਕਟਾਂ ਕਾਰਨ ਦਰਖਤ ਕੱਟੇ ਗਏ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਦੇ ਦੇਸੀ ਬੂਟੇ ਵੱਡੀ ਪੱਧਰ ’ਤੇ ਲਾਉਣ ਲਈ ਆਖਿਆ ਜਿਨ੍ਹਾਂ ਵਿੱਚ ਕਿੱਕਰ, ਟਾਹਲੀ, ਅੰਬ, ਅਸ਼ੋਕਾ, ਜਾਮੁਣ, ਇਮਲੀ ਅਤੇ ਬੇਲ ਆਦਿ ਸ਼ਾਮਲ ਹਨ। ਉਨ੍ਹਾਂ ਦੇ ਸੜਕਾਂ ਦੇ ਦੁਆਲੇ ਫਲਾਂ ਵਾਲੇ ਦਰੱਖਤਾਂ ਤੋਂ ਇਲਾਵਾ ਇਨ੍ਹਾਂ ਪੱਟੀਆਂ ਨੂੰ ਜ਼ਿਆਦਾ ਹਰੀਆਂ-ਭਰੀਆਂ ਬਣਾਉਣ ਲਈ ਸਫੈਦਾ ਅਤੇ ਬਾਂਸ ਲਗਾਉਣ ਲਈ ਆਖਿਆ। ਸ਼ਹਿਰੀ ਇਲਾਕਿਆਂ ਵਿੱਚ ਹਰਿਆਲੀ ਦੇ ਬਹੁਤ ਜ਼ਿਆਦਾ ਘਟਣ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਸ਼ਹਿਰੀ ਵਿਕਾਸ ਵਿਭਾਗ ਨੂੰ ਕਲੋਨੀਆਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਤਾਂ ਜੋ ਹਵਾ ਦੇ ਮਿਆਰ ਅਤੇ ਸੁੰਦਰਤਾ ਵਿੱਚ ਸੁਧਾਰ ਕੀਤਾ ਜਾ ਸਕੇ। ਹੁਣ ਤੋਂ ਪ੍ਰਾਪਰਟੀ ਬਿਲਡਰਾਂ ਅਤੇ ਮਾਲਕਾਂ ਉਪਰ ਇਹ ਜ਼ਰੂਰੀ ਹੋਵੇਗਾ ਕਿ ਉਹ ਆਪਣੇ ਘਰਾਂ ਦੇ ਹਿੱਸੇ ਵਿੱਚ ਬੂਟੇ ਲਾਉਣ ਅਤੇ ਦਰੱਖਤਾਂ ਅਤੇ ਪੌਦਿਆਂ ਦੀ ਸੰਭਾਲ ਕਰਨ। ਇਹ ਪ੍ਰਵਾਨਗੀ ਲਈ ਯੋਗਤਾ ਬਣਾਈ ਜਾਵੇ।
ਮੁੱਖ ਮੰਤਰੀ ਨੇ ਇਮਾਰਤੀ ਨਿਯਮਾਂ ਨੂੰ ਢੁਕਵੇਂ ਰੂਪ ਵਿੱਚ ਸੋਧਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਸ ਸਬੰਧ ਵਿੱਚ ਲੋਕਾਂ ਦੇ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਾਤਾਵਰਣ ਦੀ ਰੱਖਿਆ ਦੇ ਵਾਸਤੇ ਸਰਕਾਰ ਦੀ ਮੁਹਿੰਮ ਵਿੱਚ ਸ਼ਾਮਲ ਹੋਣ ਤਾਂ ਜੋ ਬੱਚਿਆਂ ਦੇ ਭਵਿੱਖ ਨੂੰ ਵਧੀਆ ਬਣਾਇਆ ਜਾ ਸਕੇ। ਉਨ੍ਹਾਂ ਨੇ ਕੁਦਰਤੀ ਰੂਪ ਨੂੰ ਸੁਰੱਖਿਅਤ ਰੱਖਣ ਲਈ ਹਰੇਕ ਵਿਅਕਤੀ ਵਲੋਂ ਆਪਣੇ ਜ਼ਿੰਮੇਵਾਰੀ ਨਿਭਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਭਵਿੱਖੀ ਪੀੜ੍ਹੀਆਂ ਦੇ ਜੀਵਨ ਪੱਧਰ ਵਿੱਚ ਵਾਤਾਵਰਣ ਦੇ ਪੱਖ ਤੋਂ ਢੁਕਵਾਂ ਸੁਧਾਰ ਲਿਆਂਦਾ ਜਾ ਸਕੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…