Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਿਤ ਕਰਨ ਦੇ ਕਦਮ ‘ਤੇ ਰੋਸ ਪ੍ਰਗਟਾਇਆ ਭਾਰਤ ਸਰਕਾਰ ਨੂੰ ਪਾਕਿਸਤਾਨ ਨਾਲ ਸਮਝੌਤੇ ‘ਤੇ ਹਸਤਾਖ਼ਰ ਕਰਨ ਤੋਂ ਪਹਿਲਾਂ ਯਾਤਰਾ ਨਾਲ ਸਬੰਧਤ ਸਾਰੇ ਮਸਲੇ ਚੁੱਕਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 23 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਸਬੰਧੀ ਪਾਕਿਸਤਾਨ ਦੇ ਪ੍ਰਸਤਾਵ ‘ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਵ ਵਿਆਪਕ ਗੁਰੂ ਹਨ ਜਿਨ•ਾਂ ਦੇ ਸ਼ਰਧਾਲੂ ਸਾਰੇ ਧਰਮਾਂ ਖਾਸ ਤੌਰ ‘ਤੇ ਹਿੰਦੂ ਧਰਮ ਨਾਲ ਵੀ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਆਪਣੇ ਅਧਿਕਾਰ ਖੇਤਰ ਵਿੱਚ ਪ੍ਰਵੇਸ਼ ਨੂੰ ਨਿਯਮਤ ਕਰਨ ਲਈ ਸਮਝੌਤੇ ਦਾ ਖਰੜਾ ਭੇਜਿਆ ਜਾਵੇਗਾ ਤਾਂ ਉਸ ਵੇਲੇ ਇਹ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਸ਼ਕ ਪਾਕਿਸਤਾਨ ਨੂੰ ਆਪਣੇ ਅਧਿਕਾਰ ਖੇਤਰ ਦੀ ਸੁਰੱਖਿਆ ਨਾਲ ਸਬੰਧਤ ਸ਼ਰਤਾਂ ਤੈਅ ਕਰਨ ਦਾ ਪੂਰਾ ਹੱਕ ਹੈ ਪਰ ਇਸ ਪੱਖ ਨੂੰ ਵੀ ਵਿਚਾਰਨਾ ਚਾਹੀਦਾ ਹੈ ਕਿ ਪਹਿਲੇ ਪਾਤਸ਼ਾਹ ਦੀ ਵਿਚਾਰਧਾਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕ ਉਨ•ਾਂ ਵੱਲੋਂ ਦਰਸਾਏ ਮਾਰਗ ‘ਤੇ ਚਲਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਵਿਤਕਰੇ ਲਈ ਕੋਈ ਥਾਂ ਨਹੀਂ ਹੈ ਅਤੇ ਇੱਥੋਂ ਤੱਕ ਕਿ ਲੰਗਰ ਦੀ ਸੇਵਾ ਦਾ ਸੰਕਲਪ ਵੀ ਜਾਤ-ਪਾਤ ਤੋਂ ਰਹਿਤ ਹੈ। ਉਨ•ਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਬਿਨਾਂ ਕਿਸੇ ਧਾਰਮਿਕ ਪੱਖਪਾਤ ਤੋਂ ਹਰੇਕ ਮਨੁੱਖ ਲਈ ਹਮੇਸ਼ਾ ਖੁੱਲ•ੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹਿੰਦੂ ਪਰਿਵਾਰਾਂ ਵਿੱਚ ਆਪਣੇ ਵੱਡੇ ਪੁੱਤਰਾਂ ਨੂੰ ਸਿੱਖ ਸਜਾਉਣ ਦੀ ਰਵਾਇਤ ਸਾਲਾਂਬੱਧੀ ਚਲਦੀ ਆਈ ਹੈ ਅਤੇ ਭਾਰਤ ਵਿੱਚ ਸਿੱਖ ਧਰਮ ਪ੍ਰਤੀ ਵਿਸ਼ਵਾਸ ਏਨਾ ਡੂੰਘਾ ਹੈ ਕਿ ਦੂਸਰੇ ਧਰਮਾਂ ਨੂੰ ਇਸ ਵਿਸ਼ਵਾਸ ਤੋਂ ਵਾਂਝਾ ਰੱਖਣ ਦੀ ਪਾਕਿਸਤਾਨ ਦੀ ਸਰਕਾਰ ਨੂੰ ਸੋਚ ਵੀ ਨਹੀਂ ਰੱਖਣੀ ਚਾਹੀਦੀ। ਉਨ•ਾਂ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਕਰਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝਾ ਰੱਖਣਾ ਕਿ ਉਹ ਸਿੱਖ ਨਹੀਂ ਹਨ, ਪੂਰੀ ਤਰ•ਾਂ ਅਨਿਆਂਪੂਰਨ ਹੈ। ਉਨ•ਾਂ ਨੇ ਭਾਰਤ ਸਰਕਾਰ ਨੂੰ ਇਹ ਮਸਲਾ ਪਾਕਿਸਤਾਨ ਸਰਕਾਰ ਨਾਲ ਪਹਿਲ ਦੇ ਆਧਾਰ ‘ਤੇ ਉਠਾਉਣ ਦੀ ਅਪੀਲ ਕੀਤੀ। ਕਰਤਾਰਪੁਰ ਲਾਂਘੇ ਰਾਹੀਂ ਪ੍ਰਵੇਸ਼ ਕਰਨ ਬਾਰੇ ਪਾਕਿਸਤਾਨ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਖਰੜਾ ਪ੍ਰਸਤਾਵ ਸਬੰਧੀ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦੇ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗਿਣਤੀ ਵੀ ਪਾਕਿਸਤਾਨ ਵੱਲੋਂ ਤੈਅ ਕਰਨ ਦੀ ਸ਼ਰਤ ‘ਤੇ ਸਖ਼ਤ ਇਤਰਾਜ਼ ਕੀਤਾ। ਉਨ•ਾਂ ਕਿਹਾ ਕਿ ਇਕ ਗਰੁੱਪ ਵਿੱਚ 15 ਵਿਅਕਤੀਆਂ ਨੂੰ ਸੀਮਤ ਕਰਨਾ ਵਾਜਬ ਨਹੀਂ ਹੈ ਅਤੇ ਸ਼ਰਧਾਲੂਆਂ ਨੂੰ ਵਿਅਕਤੀਗਤ ਤੌਰ ‘ਤੇ ਜਾਣ ਦੀ ਆਗਿਆ ਹੋਣੀ ਚਾਹੀਦੀ ਹੈ। ਸ਼ਰਧਾਲੂਆਂ ਲਈ ‘ਖੁੱਲ•ੇ ਦਰਸ਼ਨ ਦੀਦਾਰੇ’ ਦੀ ਵਕਾਲਤ ਕਰਦਿਆਂ ਉਨ•ਾਂ ਕਿਹਾ ਇਕ ਦਿਨ ਵਿੱਚ 500 ਸ਼ਰਧਾਲੂਆਂ ਦੇ ਜਾਣ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ ਅਤੇ ਖਾਸ ਤੌਰ ‘ਤੇ ਉਸ ਵੇਲੇ ਜਦੋਂ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੋਣ ਦੇ ਕਲਾਜ਼ ਸਬੰਧੀ ਰਿਪੋਰਟ ‘ਤੇ ਚਿੰਤਾ ਜ਼ਾਹਰ ਕੀਤੀ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਬਹੁਤੀ ਪੇਂਡੂ ਵਸੋਂ ਕੋਲ ਪਾਸਪੋਰਟ ਨਹੀਂ ਹੈ ਜਿਸ ਕਰਕੇ ਅਜਿਹੇ ਕਦਮ ਨਾਲ ਉਹ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ। ਮੁੱਖ ਮੰਤਰੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਦੋਵੇਂ ਧਿਰਾਂ ਗੱਲਬਾਤ ਦਾ ਰਾਹ ਅਪਣਾ ਕੇ ਇਸ ਸਬੰਧ ਵਿੱਚ ਰਸਮੀ ਸਮਝੌਤਾ ਲਾਗੂ ਹੋਣ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੇ ਬਿਨਾਂ ਕਿਸੇ ਔਕੜ ਤੋਂ ਜਾਣ ਲਈ ਸਾਰੇ ਮਸਲੇ ਨਜਿੱਠ ਲਏ ਜਾਣ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਰਿਪੋਰਟਾਂ ਮੁਤਾਬਕ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਰਾਹੀਂ ਲੋਕਾਂ ਦੇ ਜਾਣ ‘ਤੇ ਬੰਦਿਸ਼ਾਂ ਲਾਉਣ ਦੇ ਅਜਿਹੇ ਪਿਛਾਂਹ ਖਿੱਚੂ ਕਦਮਾਂ ਨਾਲ ਉੱਥੋਂ ਦੀ ਸਰਕਾਰ ਵੱਲੋਂ ਚੁੱਕੇ ਇਸ ਸਾਕਾਰਾਤਮਕ ਕਦਮ ‘ਤੇ ਨਾਂਹ ਪੱਖੀ ਪ੍ਰਭਾਵ ਪਵੇਗਾ। ਉਨ•ਾਂ ਕਿਹਾ ਕਿ ਹੁਣ ਭਾਰਤ ਸਰਕਾਰ ਵੱਲੋਂ ਅਜਿਹੇ ਸਾਰੇ ਮਾਮਲਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕੀਤਾ ਜਾਵੇ ਤਾਂ ਕਿ ਸ਼ਰਧਾਲੂ ਦੋਵਾਂ ਮੁਲਕਾਂ ਦੇ ਇਤਿਹਾਸਕ ਫੈਸਲੇ ਦਾ ਵੱਧ ਤੋਂ ਵੱਧ ਲਾਹਾ ਖੱਟ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ