Nabaz-e-punjab.com

ਯੂਥ ਆਫ਼ ਪੰਜਾਬ ਵੱਲੋਂ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰੇਗੰਢ ਮੌਕੇ ਦੇਸ਼ ਭਗਤੀ ਸਮਾਗਮ

ਕਿਸੇ ਵੀ ਸਰਕਾਰ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਡੱਕਾ ਤੱਕ ਨਹੀਂ ਤੋੜਿਆ: ਅਭੈ ਸੰਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-70 ਦੇ ਸਹਿਯੋਗ ਨਾਲ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰੇਗੰਢ ਨੂੰ ਸਮਰਪਿਤ ਦੇਸ਼ ਭਗਤੀ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਮਸ਼ਹੂਰ ਗਾਇਕਾਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਮਾਹੌਲ ਨੂੰ ਇਨਕਲਾਬੀ ਰੰਗ ਦਿੱਤਾ ਅਤੇ ਗਾਇਕਾਂ ਤੋਂ ਬਾਅਦ ਸਟੇਜ ’ਤੇ ਚੰਡੀਗੜ੍ਹ ਸਕੂਲ ਆਫ਼ ਡਰਾਮਾ ਦੇ ਮਸ਼ਹੂਰ ਕਲਾਕਾਰਾਂ ਵੱਲੋਂ ਆਜ਼ਾਦੀ ਦੀ ਲੜਾਈ ਮੌਕੇ ਦੇਸ਼ ਦੇ ਹਾਲਾਤਾਂ ਨੂੰ ਹੂ-ਬਹੂ ਪੇਸ਼ ਕਰਦੇ ਨਾਟਕ ਨੇ ਲੋਕਾਂ ਨੂੰ ਭਾਵੁਕ ਕਰ ਦਿੱਤਾ। ਉਨ੍ਹਾਂ ‘ਮਿੱਟੀ ਰੁਦਨ ਕਰੇ’ ਅਤੇ ‘ਇਨਕਲਾਬ ਜਿੰਦਾਬਾਦ’ ਨਾਟਕ ਪੇਸ਼ ਕੀਤੇ ਅਤੇ ਮੰਚ ’ਤੇ ਪੇਸ਼ ਕੋਰਿਓਗ੍ਰਾਫੀ ਦੇਸ਼ ਨੂੰ ਚੱਲੋ ਨੇ ਲੋਕਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਤੇ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਅਤੇ ਉਨ੍ਹਾਂ ਦੀ ਧਰਮ ਪਤਨੀ ਤੇਜੀ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਅਭੈ ਸੰਧੂ ਨੇ ਕਿਹਾ ਕਿ ਬੇਸ਼ੱਕ ਸਮੇਂ ਦੀਆਂ ਸਰਕਾਰਾਂ ਸਟੇਜਾਂ ਉੱਤੇ ਸ਼ਹੀਦਾਂ ਦਾ ਗੁਣਗਾਣ ਕਰਕੇ ਲੋਕਾਂ ਤੋਂ ਵੋਟਾਂ ਤਾਂ ਬਟੋਰ ਲੈਂਦੀਆਂ ਹਨ ਪਰ ਕਿਸੇ ਵੀ ਸਰਕਾਰ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਡੱਕਾ ਤੱਕ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਜਿਹੜੇ ਸੁਰਬੀਰ ਯੋਧਿਆਂ ਕਰਕੇ ਭਾਰਤ ਨੂੰ ਆਜ਼ਾਦੀ ਮਿਲੀ ਉਨ੍ਹਾਂ ਨੂੰ ਸ਼ਹੀਦਾਂ ਨੂੰ ਅਜੇ ਤਾਈਂ ਸੰਵਿਧਾਨ ਵਿੱਚ ਸ਼ਹੀਦ ਦਾ ਦਰਜ਼ਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਫ਼ਲਸਫ਼ੇ ਬਾਰੇ ਜਾਗਰੂਕ ਕਰਨ ਦੀ ਸਖ਼ਤਤ ਲੋੜ ਹੈ। ਮਹਿਲਾ ਵਿੰਗ ਦੀ ਪ੍ਰਧਾਨ ਵਕੀਲ ਸਿਮਰਜੀਤ ਕੌਰ ਗਿੱਲ ਨੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਸ਼ਹੀਦਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਮੁਹਾਲੀ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਵੈਲਫੇਅਰ ਐਸੋਸੀਏਸ਼ਨ ਦੇ ਆਗੂ ਪ੍ਰਮੋਦ ਮਿੱਤਰਾ, ਸੀਨੀਅਰ ਪੱਤਰਕਾਰ ਤਰਲੋਚਨ ਸਿੰਘ, ਰਮਾਂਕਾਤ ਕਾਲੀਆ, ਸਤਵਿੰਦਰ ਸਿੰਘ ਚੈੜੀਆ, ਗੁਰਦੇਵ ਸਿੰਘ ਚੌਹਾਨ, ਮੀਤ ਪ੍ਰਧਾਨ ਬੱਬੂ ਮੁਹਾਲੀ, ਜੱਗੀ ਧਨੋਆ, ਜਨਰਲ ਸਕੱਤਰ ਅੰਮ੍ਰਿਤ ਜੌਲੀ, ਲੱਕੀ ਕਲਸੀ, ਵਿੱਕੀ ਮਨੌਲੀ, ਆਸ਼ੀਸ਼ ਕੁਰਾਲੀ, ਬੱਬੂ ਕੁਰਾਲੀ, ਵਿਨੀਤ ਕਾਲੀਆ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਮਟੌਰ, ਸੋਹਣ ਸਿੰਘ ਖਰੜ, ਜੋਰਾ ਸਿੰਘ ਸਰਪੰਚ, ਸੁਰਿੰਦਰ ਰਾਜਪੂਤ ਅਤੇ ਹੋਰ ਮੈਂਬਰ ਸਾਹਿਬਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…