Share on Facebook Share on Twitter Share on Google+ Share on Pinterest Share on Linkedin ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐਚਐਸ ਹੰਸਪਾਲ, ਅਕਾਲੀ ਆਗੂ ਬੱਬੀ ਬਾਦਲ ‘ਆਪ’ ਵਿੱਚ ਸ਼ਾਮਲ ਭਗਵੰਤ ਮਾਨ ਤੇ ਰਾਘਵ ਚੱਢਾ ਨੇ ਕਾਂਗਰਸੀ ਤੇ ਅਕਾਲੀ ਆਗੂਆਂ ਦਾ ਕੀਤਾ ਨਿੱਘਾ ਸਵਾਗਤ ਪੰਜਾਬ ਨੂੰ ਬਚਾਉਣ ਲਈ ਚੱਲੀ ਲਾਮਬੰਦੀ ਵਿੱਚ ਹਰ ਇਮਾਨਦਾਰ ਆਗੂ ਪਾ ਰਿਹਾ ਆਪਣਾ ਯੋਗਦਾਨ: ਭਗਵੰਤ ਮਾਨ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਨੂੰ ਦਿਲੋਂ ਪਸੰਦ ਕਰਦੇ ਨੇ ਸੂਬੇ ਦੇ ਲੋਕ: ਰਾਘਵ ਚੱਢਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਧਮਾਕਾ ਕਰਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐਚਐਸ ਹੰਸਪਾਲ (ਨਾਮਧਾਰੀ ਸੰਪਰਦਾ ਦੇ ਆਗੂ), ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੂਬਾ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਬੈਂਕ ਮੁਲਾਜ਼ਮ ਯੂਨੀਅਨ ਦੇ ਕੌਮੀ ਆਗੂ ਕੇ.ਕੇ. ਸਹਿਗਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇੱਥੋਂ ਦੇ ਫੇਜ਼-6 ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਉਕਤ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਜਾਣਕਾਰੀ ਅਨੁਸਾਰ ਹੰਸਪਾਲ ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸੀ ਜਦੋਂਕਿ ਬੱਬੀ ਬਾਦਲ ਮੁਹਾਲੀ ਵਿੱਚ ਢੀਂਡਸਾ ਦਲ ਦੇ ਉਮੀਦਵਾਰ ਵਜੋਂ ਵਿਚਰ ਰਹੇ ਸੀ ਪ੍ਰੰਤੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਢੀਂਡਸਾ ਦਲ ਦੇ ਗੱਠਜੋੜ ਨੇ ਮੁਹਾਲੀ ਸੀਟ ਭਾਜਪਾ ਲਈ ਛੱਡ ਦਿੱਤੀ। ਜਿਸ ਕਾਰਨ ਉਹ ਕਾਫ਼ੀ ਨਾਰਾਜ਼ ਸਨ ਅਤੇ ਅੱਜ ਉਨ੍ਹਾਂ ਨੇ ਝਾੜੂ ਚੁੱਕ ਲਿਆ। ਇੰਜ ਹੀ ਖਰੜ ਤੋਂ ਟਿਕਟ ਕੱਟੇ ਜਾਣ ਕਾਰਨ ਜਗਮੋਹਨ ਕੰਗ ਨੇ ਕਾਂਗਰਸ ਛੱਡ ਕੇ ਆਪ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿਤੈਸ਼ੀ ਉਕਤ ਆਗੂਆਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਸਿੱਧ ਕਰਦਾ ਹੈ ਕਿ ਪੰਜਾਬ ਵਿੱਚ ਸਿਆਸੀ ਤਬਦੀਲੀ ਦੀ ਤੇਜ਼ ਹਵਾ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ। ਪੰਜਾਬ ਨੂੰ ਬਚਾਉਣ ਦੀ ਚੱਲੀ ਲਾਮਬੰਦੀ ਵਿੱਚ ਹਰ ਇਮਾਨਦਾਰ ਆਗੂ ਆਪਣਾ ਯੋਗਦਾਨ ਪਾ ਰਿਹਾ ਹੈ ਅਤੇ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਰਚੰਮ ਲਹਿਰਾਏਗਾ। ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਾਂਗਰਸੀ ਅਤੇ ਅਕਾਲੀ ਆਗੂਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਆਪ ਸਰਕਾਰ ਬਣੇਗੀ, ਕਿਉਂਕਿ ਸੂਬੇ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਉਨ੍ਹਾਂ ’ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ ਪ੍ਰਗਟ ਕਰਦੇ ਹਨ। ਇਸ ਤੋਂ ਪਹਿਲਾਂ ਜਗਮੋਹਨ ਕੰਗ ਨੇ ਕਿਹਾ ਕਿ ਉਹ ਆਪ ਵਿੱਚ ਸ਼ਾਮਲ ਹੋ ਕੇ ਖ਼ੁਸ਼ੀ ਮਹਿਸੂਸ ਕਰ ਰਹੇ ਹਨ ਅਤੇ ਆਪ ਉਮੀਦਵਾਰਾਂ ਨੂੰ ਜਿਤਾਉਣ ਲਈ ਸ੍ਰੀ ਚਮਕੌਰ ਸਾਹਿਬ ਸਮੇਤ ਭਦੌੜ ਅਤੇ ਖਰੜ ਤੇ ਮੁਹਾਲੀ ਵਿੱਚ ਆਪਣੇ ਸਮਰਥਕਾਂ ਨਾਲ ਚੋਣ ਮੁਹਿੰਮ ਚਲਾਉਣਗੇ ਤਾਂ ਜੋ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਸ਼ਰਾਬ ਦੇ ਕਾਰੋਬਾਰੀ ਟਿੰਕੂ ਸ਼ਰਮਾ ਤੇ ਬਲਬੀਰ ਸਿੱਧੂ ਨੂੰ ਹਰਾਇਆ ਜਾ ਸਕੇ। ਰਾਘਵ ਚੱਢਾ ਨੇ ਦੱਸਿਆ ਕਿ ਅੱਜ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨਾਲ ਢੀਂਡਸਾ ਦਲ ਦੇ ਨੌਜਵਾਨ ਆਗੂ ਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਘੜੂੰਆਂ, ਕੌਮੀ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਸਰਕਲ ਪ੍ਰਧਾਨ ਕਮਲਜੀਤ ਸਿੰਘ ਪੱਤੋਂ, ਸੀਨੀਅਰ ਮੀਤ ਪ੍ਰਧਾਨ ਤਰਲੋਕ ਸਿੰਘ, ਸਰਕ ਪ੍ਰਧਾਨ ਬਲੌਂਗੀ ਬਲਬੀਰ ਸਿੰਘ ਝਾਮਪੁਰ, ਸਰਕਲ ਪ੍ਰਧਾਨ ਸੋਹਾਣਾ ਰਣਧੀਰ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ ਕੰਡਾਲਾ, ਸ਼ਹਿਰੀ ਪ੍ਰਧਾਨ ਤਿਲਕ ਰਾਜ, ਸੀਨੀਅਰ ਪ੍ਰਧਾਨ ਹਰਜੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ ਹੇਮਕੁੰਡ, ਸਮਾਜ ਸੇਵੀ ਹਰਪਾਲ ਸਿੰਘ, ਮੀਤ ਪ੍ਰਧਾਨ ਇਕਬਾਲ ਸਿੰਘ, ਨਰਿੰਦਰ ਸਿੰਘ ਮੋਨੀ, ਹਰਜੀਤ ਸਿੰਘ ਜੀਤੀ, ਬਲਵਿੰਦਰ ਸਿੰਘ ਬਿੰਦਰ ਸਰਕਲ ਪ੍ਰਧਾਨ, ਕਰਤਾਰ ਸਿੰਘ ਜਨਰਲ ਸਕੱਤਰ, ਸੁਰਿੰਦਰ ਸਿੰਘ ਝਿਊਰਹੇੜੀ, ਲਖਵੀਰ ਸਿੰਘ ਸੰਯੁਕਤ ਸਕੱਤਰ, ਇੰਦਰਜੀਤ ਕੌਰ ਸਾਬਕਾ ਕੌਂਸਲਰ, ਮਨਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਜਵਾਲਾ ਸਿੰਘ ਬੁਲਾਰਾ ਯੂਥ ਵਿੰਗ, ਰਵਿੰਦਰ ਸਿੰਘ ਸਰਕਲ ਪ੍ਰਧਾਨ ਖਰੜ, ਕਮਲਜੀਤ ਸਿੰਘ ਅਤੇ ਮਨਜੋਤ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਮੁਹਾਲੀ ਤੋਂ ਆਪ ਦੇ ਉਮੀਦਵਾਰ ਕੁਲਵੰਤ ਸਿੰਘ, ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ, ਮੁੱਖ ਬੁਲਾਰਾ ਮਾਲਵਿੰਦਰ ਸਿੰਘ ਕੰਗ, ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ