Share on Facebook Share on Twitter Share on Google+ Share on Pinterest Share on Linkedin ਪੰਜਾਬ ਡੇਅਰੀ ਵਿਕਾਸ ਬੋਰਡ ਨੇ ਦੁੱਧ ਦੀ ਪਰਖ ਸਬੰਧੀ ਲਾਇਆ ਜਾਗਰੂਕਤਾ ਕੈਂਪ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜੁਲਾਈ: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 7 ਅਤੇ 11 ਵਿੱਚ ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਦੀ ਨਿਗਰਾਨੀ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮਾਹਿਰਾਂ ਨੇ ਦੁੱਧ ਵਿਚ ਮਿਲਾਵਟ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੁੱਧ ਦੇ ਸਹੀ ਮਿਆਰ ਬਾਰੇ ਜਾਗਰੂਕ ਕੀਤਾ ਤਾਂ ਜੋ ਮੁੱਲ ਖਰੀਦੇ ਦੁੱਧ ਦੀ ਕੀਮਤ ਲੋਕਾਂ ਨੂੰ ਮਿਲ ਸਕੇ। ਇਸ ਕੈਂਪ ਦੌਰਾਨ ਦੁੱਧ ਦੇ 35 ਨਮੂਨੇ ਭਰੇ ਗਏ। ਜਿਨ੍ਹਾਂ ’ਚੋਂ 13 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਇਸ ਮੌਕੇ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰੇਕ ਤਰ੍ਹਾਂ ਦੇ ਦੁੱਧ ਦੀ ਮੁਫ਼ਤ ਪਰਖ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਲੋਕਾਂ ਨੂੰ ਦੁੱਧ ਦੀ ਪਰਖ ਕਰਾਉਣ ਦੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ