Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦਾ ਤਹੱਈਆ ਕੀਤਾ: ਕੁਲਵੰਤ ਸਿੰਘ ਕਿਹਾ ਆਪ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਹੂਬਹੂ ਲਾਗੂ ਕੀਤਾ ਜਾਵੇਗਾ ਦਿੱਲੀ ਮਾਡਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ: ਪੰਜਾਬ ਦੇ ਨਿਵਾਸੀਆਂ ਨੇ ਆਪ ਆਗੂ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਤਹੱਈਆ ਕਰ ਲਿਆ ਹੈ ਅਤੇ ਸੂਬੇ ਦੇ ਲੋਕ ਆਪ ਮੁਹਾਰੇ ਪੰਜਾਬ ਵਿੱਚ ਆਪ ਦੇ ਸਭਨਾਂ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਚਲਾ ਰਹੇ ਹਨ। ਇਹ ਗੱਲ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਕੁਲਵੰਤ ਸਿੰਘ ਅੱਜ ਸਵੇਰ ਤੋਂ ਹੀ ਪਿੰਡਾਂ ਦੇ ਤੂਫ਼ਾਨੀ ਦੌਰੇ ਉੱਤੇ ਸਨ ਅਤੇ ਬਾਅਦ ਦੁਪਹਿਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਆਪ ਦੀ ਸਰਕਾਰ ਬਣਦੇ ਸਾਰ ਹੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹੂਬਹੂ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੀਆਂ ਸਮੱਸਿਆਵਾਂ ਦੇ ਚੱਲਦਿਆਂ ਹੁਣ ਸਰਕਾਰੇ-ਦਰਬਾਰੇ ਖੱਜਲ ਖੁਆਰ ਨਹੀਂ ਹੋਣਾ ਪਵੇਗਾ। ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ ਮੁਹਾਲੀ ਵਿਧਾਨ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ, ਉੱਥੇ ਲੰਮੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਵੀ ਅਮਲੀ-ਜਾਮਾ ਪਹਿਨਾਇਆ ਜਾਵੇਗਾ। ਸੂਬੇ ਦੇ ਲੋਕ ਭ੍ਰਿਸ਼ਟਾਚਾਰ ਮੁਕਤ ਪੰਜਾਬ ਚਾਹੁੰਦੇ ਹਨ, ਜਿੱਥੇ ਉਨ੍ਹਾਂ ਦੇ ਕੰਮ ਬਿਨਾਂ ਕਿਸੇ ਮੁਸ਼ਕਿਲ ਦੇ ਹੋ ਸਕਣ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ, ਪ੍ਰਭਜੋਤ ਕੌਰ, ਆਜ਼ਾਦ ਕੌਂਸਲਰ ਗੁਰਮੀਤ ਕੌਰ, ਸੁਖਦੇਵ ਸਿੰਘ ਪਟਵਾਰੀ, ਰਮਨਪ੍ਰੀਤ ਕੌਰ ਕੁੰਭੜਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ ਸੋਹਾਣਾ, ਆਰਪੀ ਸ਼ਰਮਾ, ਬਲਰਾਜ ਸਿੰਘ ਗਿੱਲ, ਬਲਬੀਰ ਸਿੰਘ ਸੋਹਲ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ