Nabaz-e-punjab.com

ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਗਊਧਨ ਦੀ ਸਾਂਭ-ਸੰਭਾਲ ’ਤੇ ਜ਼ੋਰ

ਮੁਹਾਲੀ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਅਗਲੀ ਮੀਟਿੰਗ ਵਿੱਚ ਵੇਰਵੇ ਦੇਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਵੱਖ-ਵੱਖ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ ਗਊਧਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਸਮੇਤ ਹੋਰ ਜਾਣਕਾਰੀ ਹਾਸਲ ਕਰਨ ਸਬੰਧੀ ਅੱਜ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਨੇ ਮੁਹਾਲੀ ਨਗਰ ਨਿਗਮ ਸਮੇਤ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ, ਡਿਪਟੀ ਸੀਈਓ ਡਾ. ਸਰਬਦੀਪ ਸਿੰਘ, ਮੁਹਾਲੀ ਨਿਗਮ ਦੇ ਸਕੱਤਰ ਰੰਜੀਵ ਕੁਮਾਰ, ਨਵਾਂ ਗਰਾਓ ਦੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਸ੍ਰੀ ਚਾਵਲਾ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵੱਲੋਂ ਕਾਓ ਸੈੱਸ ਸਬੰਧੀ ਕੀਤੀ ਗਈ ਨੋਟੀਫਿਕੇਸ਼ਨ ਸਬੰਧੀ ਅਗਲੀ ਮੀਟਿੰਗ ਵਿੱਚ ਮੁਕੰਮਲ ਵੇਰਵੇ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਗਲੀ ਮੀਟਿੰਗ ਵਿੱਚ ਪਿਛਲੇ 3 ਸਾਲਾਂ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਗਊਸ਼ਲਾਵਾਂ ਵਿੱਚ ਰੱਖੇ ਗਏ ਗਊਧਨ ਦੀ ਸਾਂਭ-ਸੰਭਾਲ ਲਈ ਜਾਰੀ ਕੀਤੀ ਜਾਂਦੀ ਰਾਸ਼ੀ ਅਤੇ ਵੱਖ ਵੱਖ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ ਗਊਧਨ ਦਾ ਵੇਰਵਾ ਦੇਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਕਿਹੜੇ ਵਿਭਾਗ ਵੱਲ ਕਿੰਨਾ-ਕਿੰਨਾ ਕਾਓ ਸੈੱਸ ਬਕਾਇਆ ਹੈ, ਉਸਦੇ ਵੇਰਵੇ ਸਮੇਤ ਕਾਓ ਸੈੱਸ ਪ੍ਰਾਪਤ ਕਰਨ ਲਈ ਕੀਤੀ ਗਈ ਕਾਰਵਾਈ ਬਾਰੇ ਵੀ ਜਾਣੂ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਅਧਿਕਾਰੀਆਂ ਦੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Load More Related Articles

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …