nabaz-e-punjab.com

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਣ ਦੀ ਰੋਕਥਾਮ ਲਈ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਦੀ ਜਵਾਬਦੇਹੀ ਤੈਅ

ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਹੋਵੇਗੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 9 ਅਕਤੂਬਰ-
ਪਰਾਲੀ ਸਾੜਣ ਵਿਰੋਧੀ ਮੁਹਿੰਮ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਹਿਕਾਰੀ ਸਭਾਵਾਂ ਦੇ ਸਮੁੱਚੇ ਸਟਾਫ ਲਈ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਇਨ•ਾਂ ਹਦਾਇਤਾਂ ਮੁਤਾਬਕ ਸਰਕਾਰੀ ਕਰਮਚਾਰੀਆਂ ਦੇ ਆਪਣੇ ਖੇਤਾਂ ਦੇ ਨਾਲ-ਨਾਲ ਉਨ•ਾਂ ਵੱਲੋਂ ਵਾਹੇ ਜਾਂਦੇ ਖੇਤਾਂ ਵਿੱਚ ਵੀ ਪਰਾਲੀ ਸਾੜਣ ਦੀ ਘਟਨਾ ਵਾਪਰਨ ‘ਤੇ ਜੁਆਬਦੇਹੀ ਤੈਅ ਕੀਤੀ ਜਾਵੇਗੀ।
ਪਰਾਲੀ ਸਾੜਣ ਵਿਰੋਧੀ ਮੁਹਿੰਮ ਦੇ ਸੂਬਾਈ ਨੋਡਲ ਅਫਸਰ ਕੇ.ਐਸ. ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਕੇ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਉਨ•ਾਂ ਦੇ ਮੁਲਾਜ਼ਮ ਪਾਰਲੀ ਨੂੰ ਅੱਗ ਲਾਉਣ ਵਾਲੀਆਂ ਘਟਨਾਵਾਂ ਵਿੱਚ ਸ਼ਾਮਲ ਨਾ ਹੋਣ। ਇਨ•ਾਂ ਮੁਲਾਜ਼ਮਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਨ ਅਤੇ ਮਨੁੱਖੀ ਸਿਹਤ ‘ਤੇ ਪੈਂਦੇ ਮਾਰੂ ਅਸਰ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ•ਾਂ ਅੱਗੇ ਸਪੱਸ਼ਟ ਕੀਤਾ ਕਿ ਇਨ•ਾਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ਼ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਇਨ•ਾਂ ਕਰਮਚਾਰੀਆਂ ਨੂੰ ਸੂਬਾ ਭਰ ਵਿੱਚ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜੇ ਜਾਣ ਬਾਰੇ ਕਿਸੇ ਵੀ ਘਟਨਾ ਸਬੰਧੀ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਾਸਤੇ ਵਿਆਪਕ ਪ੍ਰੋਗਰਾਮ ਉਲੀਕਿਆ ਹੈ ਤਾਂ ਜੋ ਕਿਸਾਨ ਇਸ ਨੂੰ ਸਾੜੇ ਬਿਨਾਂ ਇਸ ਦਾ ਪ੍ਰਬੰਧਨ ਕਰ ਸਕਣ। ਕਿਸਾਨਾਂ ਨੂੰ ਇਸ ਮਕਸਦ ਵਾਸਤੇ ਸਬਸਿਡੀ ਵਾਲੀਆਂ 24315 ਖੇਤੀ ਮਸ਼ੀਨਾਂ/ਸੰਦ ਸਪਲਾਈ ਕੀਤਾ ਜਾ ਰਿਹਾ ਹੈ। ਕਿਸਾਨਾਂ ਤੋਂ ਇਲਾਵਾ ਇਹ ਸਾਜ਼ੋ-ਸਮਾਨ ਸਹਿਕਾਰੀ ਸਭਾਵਾਂ ਅਤੇ ਕਸਟਮ ਹਾਇਰ ਸੈਂਟਰਾਂ ਨੂੰ ਵੀ ਦਿੱਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਬਿਲਕੁਲ ਵੀ ਨਾ ਸਾੜੇ ਜਾਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ 8000 ਨੋਡਲ ਅਫਸਰ ਤਾਇਨਾਤ ਕੀਤੇ ਹਨ। ਪੰਜਾਬ ਵਿੱਚ 65 ਲੱਖ ਏਕੜ ਰਕਬੇ ‘ਚ ਝੋਨਾ ਲਾਇਆ ਗਿਆ ਹੈ। ਝੋਨੇ ਦੀ ਵਢਾਈ ਤੋਂ ਬਾਅਦ ਤਕਰੀਬਨ 20 ਮਿਲੀਅਨ ਟਨ ਪਰਾਲੀ ਖੇਤਾਂ ਵਿੱਚ ਪਈ ਰਹਿੰਦੀ ਹੈ ਜਿਸ ਦਾ ਕਿਸਾਨਾਂ ਵੱਲੋਂ ਅਗਲੀ ਹਾੜੀ ਦੀ ਫਸਲ ਦੀ ਬਿਜਾਈ ਤੋਂ ਪਹਿਲਾਂ ਪ੍ਰਬੰਧਨ ਕਰਨਾ ਹੁੰਦਾ ਹੈ। ਇਕ ਅੰਦਾਜ਼ੇ ਮੁਤਾਬਿਕ ਖੇਤਾਂ ਵਿਚੋਂ ਪਰਾਲੀ ਨੂੰ ਹਟਾਉਣ ਲਈ ਤਕਰੀਬਨ 15 ਮਿਲੀਅਨ ਟਨ ਪਰਾਲੀ ਸਾੜ ਦਿੱਤੀ ਜਾਂਦੀ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਪ੍ਰਤੀ ਕੁਇੰਟਲ ਮੁਆਵਜ਼ਾ ਵਜੋਂ ਦਿੱਤੇ ਜਾਣ ਦੀ ਮੰਗ ਕੀਤੀ ਸੀ ਤਾਂ ਜੋ ਪਰਾਲੀ ਸਾੜਨ ਤੋਂ ਰੋਕਣ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…