ਪੰਜਾਬ ਸਰਕਾਰ ਅਤੇ ਅਕਾਲੀ ਜਥੇਦਾਰਾਂ ਨੇ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ: ਕੰਗ

ਕਾਂਗਰਸ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਵਿੱਚ ਨਿੱਤਰੇ ਨੌਜਵਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਜਨਵਰੀ:
ਖਰੜ ਵਿਧਾਨ ਸਭਾ ਹਲਕਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਨੇ ਅੱਜ ਆਪਣੇ ਹਲਕੇ ਵਿੱਚ ਕੁਰਾਲੀ ਅਧੀਨ ਆਉਂਦੇ ਕਈ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ। ਜਿਸ ਵਿੱਚ ਉਹ ਪਿੰਡ ਕਾਲੇਵਾਲ ਤੋਂ ਹੁੰਦੇ ਹੋਏ ਸਿੰਘਪੁਰਾ ਪਹੁੰਚੇ ਜਿੱਥੇ ਵੱਡੀ ਗਿਣਤੀ ਵਿੱਚ ਮੌਜ਼ੂਦ ਨੌਜਵਾਨਾਂ ਨੇ ਜਗਮੋਹਨ ਸਿੰਘ ਕੰਗ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸ੍ਰੀ ਕੰਗ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਪਿੱਛਲੇ 10 ਸਾਲਾਂ ਵਿੱਚ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਪਾਉਣ ਦੀ ਬਜਾਏ ਕੰਗਾਲੀ ਦੀ ਕਾਗਾਰ ’ਤੇ ਲਿਆ ਖੜਾ ਕੀਤਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸੂਬਾ ਸਰਕਾਰ ਅਤੇ ਅਕਾਲੀ ਜਥੇਦਾਰਾਂ ਨੇ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਵੋਟ ਰਾਹੀਂ ਸਰਕਾਰ ਵਧੀਕੀਆਂ ਦਾ ਬਦਲਾ ਲੈਣ ਲਈ ਇਹ ਢੁਕਵਾਂ ਵੇਲਾ ਹੈ, ਜੋ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਗੁਆਉਣਾ ਨਹੀਂ ਚਾਹੀਦਾ ਹੈ।
ਕਾਂਗਰਸ ਆਗੂ ਰਾਣਾ ਕੁਸ਼ਲਪਾਲ ਨੇ ਆਪਣੇ ਸਾਰੇ ਨੌਜਵਾਨ ਸਾਥੀਆਂ ਨਾਲ ਪਿੰਡ ਪਿੰਡ ਜਾ ਕੇ ਕਾਂਗਰਸ ਪਾਰਟੀ ਦਾ ਪ੍ਰਚਾਰ ਕਰਨ ਦੀ ਅਪੀਲ ਕੀਤੀ। ਉੱਥੇ ਹੀ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੇ ਇੰਨੀ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਨੌਜਵਾਨ ਕਾਂਗਰਸ ਪਾਰਟੀ ਦੇ ਨਾਲ ਹਨ। ਨੌਜਵਾਨਾਂ ਦੇ ਵੱਡੇ ਇਕੱਠ ਦਾ ਧੰਨਵਾਦ ਕਰਦੇ ਹੋਏ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦਾ ਇਹ ਨੌਜਵਾਨ ਵਰਗ ਪੰਜਾਬ ਦਾ ਭਵਿੱਖ ਹੈ ਪਰ ਮੌਜ਼ੂਦਾ ਸਰਕਾਰ ਨੇ ਇਨ੍ਹਾਂ ਨੂੰ ਰਸਤੇ ਤੋਂ ਭਟਕਾ ਦਿੱਤਾ ਹੈ ਪਰ ਹੁਣ ਕਾਂਗਰਸ ਸਰਕਾਰ ਨੇ ਇਨ੍ਹਾਂ ਨੂੰ ਸਹੀ ਰਸਤੇ ’ਤੇ ਲਿਆਉਣ ਦਾ ਬੀੜਾ ਚੁੱਕਿਆ ਹੈ। ਇਸੇ ਨੂੰ ਦੇਖਦੇ ਹੋਏ ਕਾਂਗਰਸ ਸਰਕਾਰ ਨੇ ਨੌਜਵਾਨ ਨੀਤੀਆਂ ਜਿਵੇਂ ਕਿ ਇੱਕ ਘਰ ਇੱਕ ਨੌਕਰੀ ਨੂੰ ਪਹਿਲ ਦਿੱਤੀ ਹੈ ਤਾਂ ਕਿ ਕੋਈ ਨੌਜਵਾਨ ਬੇਰੁਜ਼ਗਾਰ ਨਾ ਰਹੇ ਅਤੇ ਪੰਜਾਬ ਨਸ਼ਾ ਮੁਕਤ ਹੋ ਸਕੇ। ਇਸ ਮੌਕੇ ਰਾਣਾ ਕੁਸ਼ਲਪਾਲ, ਯਾਦਵਿੰਦਰ ਸਿੰਘ ਕੰਗ, ਯੁਵਰਾਜ ਸਿੰਘ ਫਤਿਹਪੁਰ ਰਾਈਆਂ, ਦਰਸ਼ਨ ਸਿੰਘ ਵੜੈਚ, ਗੁਰਪ੍ਰੀਤ ਸਿੰਘ ਵੀ ਮੌਜ਼ੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…